Earthquake in Baramulla : ਜੰਮੂ-ਕਸ਼ਮੀਰ 'ਚ ਭੂਚਾਲ ਨਾਲ ਕੰਬੀ ਧਰਤੀ, ਬਾਰਾਮੁੱਲਾ 'ਚ ਮਹਿਸੂਸ ਕੀਤੇ ਗਏ ਝਟਕੇ
Earthquake in Jammu and Kashmir : ਜੰਮੂ-ਕਸ਼ਮੀਰ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕਸ਼ਮੀਰ ਦੇ ਬਾਰਾਮੂਲਾ 'ਚ ਅੱਜ ਦੁਪਹਿਰ 12.30 ਵਜੇ ਦੇ ਕਰੀਬ ਰਿਕਟਰ ਪੈਮਾਨੇ 'ਤੇ 4.1 ਦੀ ਤੀਬਰਤਾ ਵਾਲਾ ਭੂਚਾਲ ਆਇਆ। ਭੂਚਾਲ ਦੇ ਝਟਕਿਆਂ ਤੋਂ ਬਾਅਦ ਸਥਾਨਕ ਲੋਕਾਂ 'ਚ ਦਹਿਸ਼ਤ ਫੈਲ ਗਈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲੇ 'ਚ ਭੂਚਾਲ ਆਇਆ ਸੀ। ਇਹ ਭੂਚਾਲ 4 ਅਪ੍ਰੈਲ ਨੂੰ ਆਇਆ ਸੀ। ਅਧਿਕਾਰੀਆਂ ਨੇ ਕਿਹਾ ਸੀ ਕਿ ਦੋਵਾਂ ਭੂਚਾਲਾਂ ਦਾ ਕੇਂਦਰ ਕਿਸ਼ਤਵਾੜ ਵਿੱਚ ਸੀ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ ਕਿਸ਼ਤਵਾੜ ਵਿੱਚ ਰਾਤ 11:01 ਵਜੇ 3.2 ਤੀਬਰਤਾ ਦਾ ਭੂਚਾਲ ਆਇਆ। ਉਨ੍ਹਾਂ ਦੱਸਿਆ ਕਿ ਭੂਚਾਲ ਦਾ ਕੇਂਦਰ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ।EQ of M: 4.1, On: 12/07/2024 12:26:24 IST, Lat: 34.32 N, Long: 74.34 E, Depth: 10 Km, Location: Baramulla, Jammu and Kashmir.
For more information Download the BhooKamp App https://t.co/5gCOtjdtw0 @DrJitendraSingh @Ravi_MoES @Dr_Mishra1966 @ndmaindia @Indiametdept pic.twitter.com/nWGqeha7rs — National Center for Seismology (@NCS_Earthquake) July 12, 2024
ਭੂਚਾਲ ਆਉਣ 'ਤੇ ਤੁਰੰਤ ਕੀ ਕਰਨਾ ਚਾਹੀਦਾ ਹੈ?
- PTC NEWS