Fri, Oct 9, 2026
Whatsapp

ED Arrest HS Bhullar : ਈਡੀ ਨੇ ਸਾਬਕਾ DIG ਹਰਚਰਨ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ, ਇਸ ਮਾਮਲੇ 'ਚ ਕਰੇਗੀ ਪੁੱਛਗਿੱਛ

ED Arrest HS Bhullar : ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਪੁਲਿਸ ਦੇ ਮੁਅੱਤਲ ਡਿਪਟੀ ਇੰਸਪੈਕਟਰ ਜਨਰਲ (DIG) ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤਖੋਰੀ ਦੇ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿੱਚ ਹਿਰਾਸਤ ਵਿੱਚ ਲੈ ਲਿਆ ਹੈ।

Reported by:  PTC News Desk  Edited by:  KRISHAN KUMAR SHARMA -- October 09th 2026 01:20 PM -- Updated: October 09th 2026 02:10 PM
ED Arrest HS Bhullar : ਈਡੀ ਨੇ ਸਾਬਕਾ DIG ਹਰਚਰਨ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ, ਇਸ ਮਾਮਲੇ 'ਚ ਕਰੇਗੀ ਪੁੱਛਗਿੱਛ

ED Arrest HS Bhullar : ਈਡੀ ਨੇ ਸਾਬਕਾ DIG ਹਰਚਰਨ ਭੁੱਲਰ ਨੂੰ ਕੀਤਾ ਗ੍ਰਿਫ਼ਤਾਰ, ਇਸ ਮਾਮਲੇ 'ਚ ਕਰੇਗੀ ਪੁੱਛਗਿੱਛ

ED Arrest HS Bhullar : ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਪੁਲਿਸ ਦੇ ਮੁਅੱਤਲ ਡਿਪਟੀ ਇੰਸਪੈਕਟਰ ਜਨਰਲ (DIG) ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤਖੋਰੀ ਦੇ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿੱਚ ਹਿਰਾਸਤ ਵਿੱਚ ਲੈ ਲਿਆ ਹੈ।

ਭੁੱਲਰ ਨੂੰ ਅਕਤੂਬਰ 2025 ਵਿੱਚ ਕੇਂਦਰੀ ਜਾਂਚ ਬਿਊਰੋ (CBI) ਨੇ ਰਿਸ਼ਵਤਖੋਰੀ ਦੇ ਦੋਸ਼ਾਂ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿੱਚ ਈਡੀ ਨੇ ਮਨੀ ਲਾਂਡਰਿੰਗ (Money Laundring) ਦੀ ਜਾਂਚ ਸ਼ੁਰੂ ਕੀਤੀ।

ਇਹ ਵੀ ਪੜ੍ਹੋ... Dearness Allowance : ਪੰਜਾਬ ਸਰਕਾਰ ਨੇ 'ਅਦਾਲਤ 'ਚ ਝੂਠ' ਬੋਲਣ ਲਈ ਬਿਨਾਂ ਸ਼ਰਤ ਮੰਗੀ ਮਾਫ਼ੀ

H-1B visas : ਅਮਰੀਕਾ ਦਾ ਭਾਰਤੀਆਂ ਨੂੰ ਵੱਡਾ ਝਟਕਾ ! Tata-Infosys ਸਮੇਤ 8 ਵੱਡੀਆਂ IT ਕੰਪਨੀਆਂ 'ਤੇ ਗ੍ਰੀਨ ਕਾਰਡ ਫਾਈਲ ਕਰਨ 'ਤੇ ਲਾਈ ਪਾਬੰਦੀ

ਇਸ ਦੌਰਾਨ, ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੇ ਕਿਹਾ ਕਿ ਪੰਜਾਬ ਵਿੱਚ ਚੋਣਾਂ ਕਾਰਨ ਉਸਨੂੰ ਅਤੇ ਉਸਦੇ ਨਾਲ ਇੱਕ ਹੋਰ ਵਿਅਕਤੀ ਨੂੰ ਫਸਾਇਆ ਜਾ ਰਿਹਾ ਹੈ। ਉਸਨੇ ਆਪਣੇ ਖਿਲਾਫ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਉਸਦੀ ਕੋਈ ਗਲਤੀ ਨਹੀਂ ਹੈ। ਬਾਕੀ ਮਾਮਲਾ ਨਿਆਂਇਕ ਪ੍ਰਕਿਰਿਆ ਅਧੀਨ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਭੁੱਲਰ ਅਤੇ ਸ਼ਿਕਾਇਤਕਰਤਾ ਆਕਾਸ਼ ਬੱਤਾ ਨੂੰ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਆਕਾਸ਼ ਬੱਟਾ ਨੇ ਇਸ ਦੌਰਾਨ ਗਵਾਹੀ ਦਿੱਤੀ। ਸੀਬੀਆਈ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਦਾਇਰ ਅਰਜ਼ੀ 'ਤੇ ਭੁੱਲਰ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ।

ਭੁੱਲਰ ਨੂੰ ਭ੍ਰਿਸ਼ਟਾਚਾਰ ਮਾਮਲੇ 'ਚ ਕੀਤਾ ਗਿਆ ਸੀ ਗ੍ਰਿਫ਼ਤਾਰ (Harcharan Bhullar Corruption Case)

ਦੱਸ ਦੇਈਏ ਕਿ ਸਾਬਕਾ DIG ਭੁੱਲਰ ਇਸ ਸਮੇਂ ਮਾਡਲ ਜੇਲ੍ਹ, ਚੰਡੀਗੜ੍ਹ ਵਿੱਚ ਬੰਦ ਹਨ। ਸੀਬੀਆਈ ਨੇ ਲਗਭਗ ਇੱਕ ਸਾਲ ਪਹਿਲਾਂ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਰਿਸ਼ਵਤ ਨਾਲ ਸਬੰਧਤ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਸੀ।  ਇਸ ਤੋਂ ਪਹਿਲਾਂ CBI ਨੇ 16 ਅਕਤੂਬਰ 2025 ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਸੀ। CBI ਮਾਮਲਾ ਕਥਿਤ ₹5 ਲੱਖ ਦੀ ਰਿਸ਼ਵਤ ਨਾਲ ਜੁੜਿਆ ਹੈ, ਜਿਸ ਵਿੱਚ ਕ੍ਰਿਸ਼ਨੂ ਸ਼ਾਰਦਾ ਨੂੰ ਕਥਿਤ ਤੌਰ ’ਤੇ ਰਿਸ਼ਵਤ ਲੈਂਦਿਆਂ ਫੜਿਆ ਗਿਆ ਸੀ।

ਜਾਂਚ ਦੌਰਾਨ ਸਾਹਮਣੇ ਆਏ ਵਿੱਤੀ ਲੈਣ-ਦੇਣ ਅਤੇ ਰਿਸ਼ਵਤ ਦੀ ਰਕਮ ਨਾਲ ਜੁੜੇ ਪਹਿਲੂਆਂ ਨੂੰ ਹੁਣ ਈਡੀ ਆਪਣੀ ਜਾਂਚ ਵਿੱਚ ਸ਼ਾਮਲ ਕਰ ਰਹੀ ਹੈ। ਈਡੀ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਰਿਸ਼ਵਤ ਰਾਹੀਂ ਹਾਸਲ ਕੀਤੀ ਗਈ ਰਕਮ ਦੀ ਕਿੱਥੇ-ਕਿੱਥੇ ਵਰਤੋਂ ਕੀਤੀ ਗਈ।

ਇਹ ਵੀ ਪੜ੍ਹੋ...Mohanjit Singh Sheron : ਮੋਹਨਜੀਤ ਸ਼ੇਰੋਂ 'ਤੇ ਪੁਲਿਸ ਤਸ਼ੱਦਦ ਮਾਮਲੇ 'ਚ ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ DGP ਪੰਜਾਬ ਤਲਬ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK