AAP ਦੇ ਇੱਕ ਹੋਰ ਲੀਡਰ ਖਿਲਾਫ਼ ED ਦਾ ਵੱਡਾ ਐਕਸ਼ਨ, 7 ਘੰਟੇ ਦੀ ਰੇਡ ਪਿੱਛੋਂ ਦੀਪਕ ਸਿੰਗਲਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
Deepak Singla AAP Leader : ਆਮ ਆਦਮੀ ਪਾਰਟੀ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਪੰਜਾਬ ਦੇ ਇੱਕ ਕੈਬਨਿਟ ਮੰਤਰੀ 'ਤੇ ਕਾਰਵਾਈ ਤੋਂ ਬਾਅਦ ਹੁਣ ਈਡੀ (ED) ਨੇ ਇੱਕ ਹੋਰ 'ਆਪ' ਨੇਤਾ ਵਿਰੁੱਧ ਕਾਰਵਾਈ ਕੀਤੀ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਮ ਆਦਮੀ ਪਾਰਟੀ (AAP) ਨੇਤਾ ਦੀਪਕ ਸਿੰਗਲਾ ਵਿਰੁੱਧ ₹100 ਕਰੋੜ ਤੋਂ ਵੱਧ ਦੇ ਕਥਿਤ ਬੈਂਕ ਧੋਖਾਧੜੀ (Bank Fraud) ਦੇ ਮਾਮਲੇ ਵਿੱਚ ਸੋਮਵਾਰ ਸਵੇਰੇ ਦਿੱਲੀ ਅਤੇ ਗੋਆ ਸਮੇਤ ਕਈ ਥਾਵਾਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਉਪਰੰਤ, 7 ਘੰਟੇ ਦੀ ਛਾਪੇਮਾਰੀ ਤੋਂ ਬਾਅਦ ਜਾਂਚ ਏਜੰਸੀ ਨੇ ਦੀਪਕ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਈਡੀ ਦੀ ਪੂਰਬੀ ਦਿੱਲੀ ਦੇ ਸਵਾਸਥ ਵਿਹਾਰ ਸਥਿਤ ਦੀਪਕ ਸਿੰਗਲਾ ਦੇ ਘਰ 'ਤੇ ਛਾਪੇਮਾਰੀ ਜਾਰੀ ਹੈ। ਮੌਕੇ 'ਤੇ ਅਰਧ ਸੈਨਿਕ ਬਲ ਤਾਇਨਾਤ ਕਰ ਦਿੱਤੇ ਗਏ ਹਨ ਅਤੇ ਘਰ ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਅੰਦਰ, ਅਧਿਕਾਰੀਆਂ ਦੀ ਇੱਕ ਟੀਮ ਦਸਤਾਵੇਜ਼ਾਂ ਅਤੇ ਇਲੈਕਟ੍ਰਾਨਿਕ ਰਿਕਾਰਡਾਂ ਦੀ ਜਾਂਚ ਕਰ ਰਹੀ ਹੈ।
ਕੀ ਹੈ ਪੂਰਾ ਮਾਮਲਾ ? (Banking Fraud)
ਸੂਤਰਾਂ ਅਨੁਸਾਰ, ਇਹ ਮਾਮਲਾ ਈਡੀ ਦੇ ਚੰਡੀਗੜ੍ਹ ਜ਼ੋਨ ਵਿੱਚ ਦਰਜ ਕੀਤਾ ਗਿਆ ਸੀ। ਏਜੰਸੀ ਨੇ ਬੈਂਕਿੰਗ ਲੈਣ-ਦੇਣ, ਕੰਪਨੀਆਂ ਅਤੇ ਵਿੱਤੀ ਦਸਤਾਵੇਜ਼ਾਂ ਦੀ ਜਾਂਚ ਵਿੱਚ ਕਈ ਮਹੀਨੇ ਬਿਤਾਏ, ਜਿਸ ਕਾਰਨ ਛਾਪੇਮਾਰੀ ਹੋਈ। ਏਜੰਸੀ ਹੁਣ ਕਥਿਤ ਵਿੱਤੀ ਬੇਨਿਯਮੀਆਂ ਅਤੇ ਮਨੀ ਲਾਂਡਰਿੰਗ ਦਾ ਪਰਦਾਫਾਸ਼ ਕਰ ਰਹੀ ਹੈ।
ਦੱਸ ਦਈਏ ਕਿ ਸਿੰਗਲਾ, ਦਿੱਲੀ ਦੇ ਵਿਸ਼ਵਾਸ ਨਗਰ ਹਲਕੇ ਤੋਂ ਆਮ ਆਦਮੀ ਪਾਰਟੀ ਵੱਲੋਂ ਚੋਣ ਲੜ ਚੁੱਕੇ ਹਨ। ਈਡੀ ਨੇ 2004 ਵਿੱਚ ਉਨ੍ਹਾਂ ਦੇ ਘਰ 'ਤੇ ਵੀ ਛਾਪਾ ਮਾਰਿਆ ਸੀ।
ਇੱਕ ਹੋਰ 180 ਕਰੋੜ ਦੇ ਧੋਖਾਧੜੀ ਮਾਮਲੇ ਵਿੱਚ ਵੀ ਛਾਪੇਮਾਰੀ
ਕੇਂਦਰੀ ਜਾਂਚ ਏਜੰਸੀ ਨੇ ਇੱਕ ਵੱਖਰੇ ਮਾਮਲੇ ਵਿੱਚ ਵੀ ਛਾਪੇਮਾਰੀ ਕੀਤੀ ਹੈ ਜਿਸ ਵਿੱਚ ਨਿਵੇਸ਼ ਦੇ ਨਾਮ 'ਤੇ ਵਿਅਕਤੀਆਂ ਨਾਲ ਲਗਭਗ 180 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਗਈ ਸੀ। ਦਿੱਲੀ ਦੇ ਸੁਭਾਸ਼ ਨਗਰ ਵਿੱਚ ਬਾਬਾਜੀ ਫਾਈਨੈਂਸ ਗਰੁੱਪ ਦੇ ਰਾਮ ਸਿੰਘ ਵਿਰੁੱਧ ਵੀ ਛਾਪੇਮਾਰੀ ਜਾਰੀ ਹੈ।
- PTC NEWS