Anil Ambani ਦੀਆਂ ਕੰਪਨੀਆਂ 'ਤੇ ਈਡੀ ਦੀ ਛਾਪੇਮਾਰੀ, SBI ਵੱਲੋਂ 'fraud' ਘੋਸ਼ਿਤ ਕੀਤੇ ਜਾਣ ਮਗਰੋਂ ਕਾਰਵਾਈ
Anil Ambani : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਕਾਰੋਬਾਰੀ ਅਨਿਲ ਅੰਬਾਨੀ ਦੀਆਂ ਕੰਪਨੀਆਂ 'ਤੇ ਛਾਪੇਮਾਰੀ ਕਰ ਰਹੀ ਹੈ। ਇਹ ਛਾਪੇਮਾਰੀ ਮੁੰਬਈ ਵਿੱਚ ਅਨਿਲ ਅੰਬਾਨੀ ਸਮੂਹ ਦੀਆਂ ਕੰਪਨੀਆਂ ਵਿਰੁੱਧ ਮਨੀ ਲਾਂਡਰਿੰਗ ਨਾਲ ਸਬੰਧਤ ਮਾਮਲਿਆਂ ਵਿੱਚ ਕੀਤੀ ਜਾ ਰਹੀ ਹੈ। ਇਹ ਕਾਰਵਾਈ ਨੈਸ਼ਨਲ ਹਾਊਸਿੰਗ ਬੈਂਕ, ਸੇਬੀ, ਨੈਸ਼ਨਲ ਫਾਈਨੈਂਸ਼ੀਅਲ ਰਿਪੋਰਟਿੰਗ ਅਥਾਰਟੀ (NFRA) , ਬੈਂਕ ਆਫ ਬੜੌਦਾ ਅਤੇ ਸੀਬੀਆਈ ਦੀਆਂ 2 ਐਫਆਈਆਰ ਦੇ ਆਧਾਰ 'ਤੇ ਕੀਤੀ ਗਈ ਹੈ। ਅਨਿਲ ਅੰਬਾਨੀ ਨਾਲ ਜੁੜੀਆਂ ਕੰਪਨੀਆਂ ਦੇ ਕਈ ਸੀਨੀਅਰ ਅਧਿਕਾਰੀਆਂ ਦੇ ਅਹਾਤਿਆਂ ਵਿੱਚ ਵੀ ਤਲਾਸ਼ੀ ਲਈ ਜਾ ਰਹੀ ਹੈ।
ਈਡੀ ਨੂੰ ਆਪਣੀ ਜਾਂਚ ਵਿੱਚ ਸਬੂਤ ਮਿਲੇ ਹਨ ਕਿ ਇਹ ਜਨਤਕ ਪੈਸੇ ਨੂੰ ਗਬਨ ਕਰਨ ਦੀ ਇੱਕ ਯੋਜਨਾਬੱਧ ਸਾਜ਼ਿਸ਼ ਸੀ। ਇਸ ਵਿੱਚ ਕਈ ਸੰਸਥਾਵਾਂ, ਬੈਂਕਾਂ, ਸ਼ੇਅਰਧਾਰਕਾਂ ਅਤੇ ਨਿਵੇਸ਼ਕਾਂ ਨਾਲ ਧੋਖਾ ਕੀਤਾ ਗਿਆ ਸੀ। ਰਿਸ਼ਵਤਖੋਰੀ ਦੇ ਕੋਣ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿੱਚ ਯੈੱਸ ਬੈਂਕ ਦੇ ਪ੍ਰਮੋਟਰ ਵੀ ਸ਼ੱਕੀ ਹਨ। 2017 ਅਤੇ 2019 ਦੇ ਵਿਚਕਾਰ ਯੈੱਸ ਬੈਂਕ ਤੋਂ ਲਏ ਗਏ ਲਗਭਗ 3,000 ਕਰੋੜ ਰੁਪਏ ਦੇ ਕਰਜ਼ਿਆਂ ਦੀ ਗੈਰ-ਕਾਨੂੰਨੀ ਹੇਰਾਫੇਰੀ ਅਤੇ ਦੁਰਵਰਤੋਂ ਦਾ ਸ਼ੱਕ ਹੈ।
ਅਨਿਲ ਅੰਬਾਨੀ ਨੂੰ ਕਿਉਂ ਐਲਾਨਿਆ ਗਿਆ ਫਰੋਡ ?
ਇਸ ਤੋਂ ਪਹਿਲਾਂ ਸਟੇਟ ਬੈਂਕ ਆਫ਼ ਇੰਡੀਆ ਨੇ ਹਾਲ ਹੀ ਵਿੱਚ ਅਨਿਲ ਅੰਬਾਨੀ ਨੂੰ ਫਰੋਡ ਘੋਸ਼ਿਤ ਕੀਤਾ ਸੀ। ਇਸ ਮਹੀਨੇ ਦੇ ਸ਼ੁਰੂ ਵਿੱਚ ਅਨਿਲ ਅੰਬਾਨੀ ਦੀ ਕੰਪਨੀ ਰਿਲਾਇੰਸ ਕਮਿਊਨੀਕੇਸ਼ਨ ਦੇ ਲੋਨ ਖਾਤੇ ਨੂੰ SBI ਤੋਂ ਵੱਡਾ ਝਟਕਾ ਲੱਗਾ। SBI ਨੇ ਦਸੰਬਰ 2023, ਮਾਰਚ 2024 ਅਤੇ ਸਤੰਬਰ 2024 ਵਿੱਚ ਕੰਪਨੀ ਨੂੰ ਕਾਰਨ ਦੱਸੋ ਨੋਟਿਸ ਭੇਜੇ ਸਨ। ਕੰਪਨੀ ਦੇ ਜਵਾਬ ਦੀ ਸਮੀਖਿਆ ਕਰਨ ਤੋਂ ਬਾਅਦ ਬੈਂਕ ਨੇ ਕਿਹਾ ਸੀ ਕਿ ਅਨਿਲ ਅੰਬਾਨੀ ਦੀ ਕੰਪਨੀ ਨੇ ਆਪਣੇ ਲੋਨ ਦੀਆਂ ਸ਼ਰਤਾਂ ਦੀ ਪਾਲਣਾ ਨਹੀਂ ਕੀਤੀ ਅਤੇ ਆਪਣੇ ਖਾਤਿਆਂ ਦੇ ਸੰਚਾਲਨ ਵਿੱਚ ਬੇਨਿਯਮੀਆਂ ਬਾਰੇ ਪੂਰੀ ਜਾਣਕਾਰੀ ਨਹੀਂ ਦਿੱਤੀ।
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਯਾਨੀ 24 ਜੁਲਾਈ ਨੂੰ ਮੁੰਬਈ ਵਿੱਚ ਅਨਿਲ ਅੰਬਾਨੀ ਦੀਆਂ ਕੰਪਨੀਆਂ ਨਾਲ ਸਬੰਧਤ ਲਗਭਗ 50 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਸਟੇਟ ਬੈਂਕ ਆਫ਼ ਇੰਡੀਆ (ਐਸਬੀਆਈ) ਵੱਲੋਂ ਰਿਲਾਇੰਸ ਕਮਿਊਨੀਕੇਸ਼ਨਜ਼ ਲਿਮਟਿਡ (ਆਰਕਾਮ) ਅਤੇ ਇਸਦੇ ਮਾਲਕ ਅਨਿਲ ਅੰਬਾਨੀ ਨੂੰ 'ਧੋਖਾਧੜੀ' ਐਲਾਨੇ ਜਾਣ ਤੋਂ ਕੁਝ ਦਿਨ ਬਾਅਦ ਹੀ ਕੀਤੀ ਗਈ ਹੈ।
- PTC NEWS