Fri, Apr 17, 2026
Whatsapp

Ludhiana ’ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦੀ ਰੇਡ, ਵੱਡੀ ਗਿਣਤੀ ’ਚ ਘਰ ਦੇ ਬਾਹਰ ਪੁਲਿਸ ਤੈਨਾਤ

ਈਡੀ ਦੀ ਟੀਮ ਨੇ ਸ਼ੁੱਕਰਵਾਰ ਸਵੇਰੇ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਟੀਮ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ।

Reported by:  PTC News Desk  Edited by:  Aarti -- April 17th 2026 09:49 AM -- Updated: April 17th 2026 10:02 AM
Ludhiana ’ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦੀ ਰੇਡ, ਵੱਡੀ ਗਿਣਤੀ ’ਚ ਘਰ ਦੇ ਬਾਹਰ ਪੁਲਿਸ ਤੈਨਾਤ

Ludhiana ’ਚ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦੀ ਰੇਡ, ਵੱਡੀ ਗਿਣਤੀ ’ਚ ਘਰ ਦੇ ਬਾਹਰ ਪੁਲਿਸ ਤੈਨਾਤ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਨੇ ਸ਼ੁੱਕਰਵਾਰ ਸਵੇਰੇ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਸਮੇਤ ਵੱਖ-ਵੱਖ ਥਾਵਾਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਕੇਂਦਰੀ ਸੁਰੱਖਿਆ ਬਲਾਂ ਦੀ ਸਖ਼ਤ ਸੁਰੱਖਿਆ ਦੇ ਵਿਚਕਾਰ ਜਾਂਚ ਏਜੰਸੀ ਦੇ ਅਧਿਕਾਰੀ ਉਨ੍ਹਾਂ ਦੇ ਲੁਧਿਆਣਾ ਸਥਿਤ ਘਰ 'ਤੇ ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਹਨ। ਇਸ ਤੋਂ ਇਵਾਲਾ ਵੱਡੀ ਗਿਣਤੀ ’ਚ ਪੁਲਿਸ ਦੀ ਟੀਮ ਮੌਜੂਦ ਹੈ।  

ਇਸ ਤੋਂ ਪਹਿਲਾਂ 7 ਅਕਤੂਬਰ, 2024 ਨੂੰ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਅਤੇ ਜ਼ਮੀਨ ਧੋਖਾਧੜੀ ਦੇ ਮਾਮਲੇ ਵਿੱਚ ਸੰਜੀਵ ਅਰੋੜਾ ਦੇ ਅਦਾਰਿਆਂ 'ਤੇ ਛਾਪੇਮਾਰੀ ਕੀਤੀ ਸੀ। ਲੁਧਿਆਣਾ ਵਿੱਚ ਉਸਦੇ ਘਰ ਅਤੇ ਦਫਤਰ ਸਮੇਤ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਸੀ। ਉਸਨੇ ਗੁਰੂਗ੍ਰਾਮ, ਜਲੰਧਰ ਅਤੇ ਦਿੱਲੀ ਵਿੱਚ ਵੀ ਛਾਪੇਮਾਰੀ ਕੀਤੀ ਸੀ।


ਇਲਜ਼ਾਮ ਸੀ ਕਿ ਉਦਯੋਗਿਕ ਵਰਤੋਂ ਲਈ ਅਲਾਟ ਕੀਤੀ ਗਈ ਜ਼ਮੀਨ ਨੂੰ ਕਥਿਤ ਤੌਰ 'ਤੇ ਰਿਹਾਇਸ਼ੀ ਪ੍ਰੋਜੈਕਟਾਂ ਲਈ ਮੋੜ ਦਿੱਤਾ ਗਿਆ ਸੀ। ਉਸ ਸਮੇਂ, ਸੰਜੀਵ ਅਰੋੜਾ ਰਾਜ ਸਭਾ ਮੈਂਬਰ ਸਨ। 

ਇੱਕ 'ਆਪ' ਰਾਜ ਸਭਾ ਮੈਂਬਰ 'ਤੇ ਵੀ ਛਾਪਾ ਮਾਰਿਆ ਸੀ

ਸਿਰਫ਼ ਦੋ ਦਿਨ ਪਹਿਲਾਂ, ਈਡੀ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੇ ਚਾਂਸਲਰ ਅਸ਼ੋਕ ਮਿੱਤਲ ਦੇ 10 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਈਡੀ ਦੀਆਂ ਟੀਮਾਂ ਨੇ ਬੁੱਧਵਾਰ ਸਵੇਰੇ 7:30 ਵਜੇ ਜਲੰਧਰ, ਫਗਵਾੜਾ ਅਤੇ ਗੁਰੂਗ੍ਰਾਮ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ਦੇ ਨਾਲ-ਨਾਲ ਲਵਲੀ ਸਵੀਟਸ, ਲਵਲੀ ਆਟੋਜ਼ ਅਤੇ ਐਲਪੀਯੂ ਕੈਂਪਸ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। 

ਇਹ ਵੀ ਪੜ੍ਹੋ  : Punjab Weather Update : ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਤੂਫ਼ਾਨ ਅਤੇ ਮੀਂਹ ਦੀ ਚਿਤਾਵਨੀ, ਪਰ ਦੋ ਤੋਂ ਤਿੰਨ ਡਿਗਰੀ ਵਧੇਗਾ ਤਾਪਮਾਨ

- PTC NEWS

Top News view more...

Latest News view more...

PTC NETWORK
PTC NETWORK