Tue, Aug 4, 2026
Whatsapp

Chandigarh ’ਚ PSIDC ਦੇ ਦਫ਼ਤਰ ’ਚ ED ਦੀ ਰੇਡ; ਇੱਕ ਘੰਟੇ ਤੱਕ ਚੱਲੀ ਅਧਿਕਾਰੀਆਂ ਨਾਲ ਪੁੱਛਗਿੱਛ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ ਦੇ ਸੈਕਟਰ-17 ਸਥਿਤ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ, ਯਾਨੀ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਦਫ਼ਤਰ ਵਿੱਚ ਅੱਜ ਈਡੀ ਦੀ ਟੀਮ ਪਹੁੰਚੀ।

Reported by:  PTC News Desk  Edited by:  Aarti -- August 04th 2026 03:37 PM
Chandigarh ’ਚ PSIDC ਦੇ ਦਫ਼ਤਰ ’ਚ ED ਦੀ ਰੇਡ; ਇੱਕ ਘੰਟੇ ਤੱਕ ਚੱਲੀ ਅਧਿਕਾਰੀਆਂ ਨਾਲ ਪੁੱਛਗਿੱਛ, ਜਾਣੋ ਪੂਰਾ ਮਾਮਲਾ

Chandigarh ’ਚ PSIDC ਦੇ ਦਫ਼ਤਰ ’ਚ ED ਦੀ ਰੇਡ; ਇੱਕ ਘੰਟੇ ਤੱਕ ਚੱਲੀ ਅਧਿਕਾਰੀਆਂ ਨਾਲ ਪੁੱਛਗਿੱਛ, ਜਾਣੋ ਪੂਰਾ ਮਾਮਲਾ

ਪੰਜਾਬ ਵਿੱਚ ਇੱਕ ਵਾਰ ਫਿਰ ਈਡੀ ਦੀ ਕਾਰਵਾਈ ਨੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਚੰਡੀਗੜ੍ਹ ਦੇ ਸੈਕਟਰ-17 ਸਥਿਤ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ—PSIDC ਦੇ ਦਫ਼ਤਰ ਵਿੱਚ ਈਡੀ ਦੀ ਟੀਮ ਪਹੁੰਚੀ, ਜਿੱਥੇ ਕਰੀਬ ਇੱਕ ਘੰਟੇ ਤੱਕ ਅਧਿਕਾਰੀਆਂ ਨਾਲ ਪੁੱਛਗਿੱਛ ਕੀਤੀ ਗਈ। ਸੂਤਰਾਂ ਮੁਤਾਬਕ ਇਹ ਕਾਰਵਾਈ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨਾਲ ਜੁੜੇ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ ਹੈ। 

ਚੰਡੀਗੜ੍ਹ  ’ਚ PSIDC ਦੇ ਦਫ਼ਤਰ ’ਚ ED ਦੀ ਰੇਡ


ਚੰਡੀਗੜ੍ਹ ਦੇ ਸੈਕਟਰ-17 ਸਥਿਤ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ, ਯਾਨੀ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਦਫ਼ਤਰ ਵਿੱਚ ਅੱਜ ਈਡੀ ਦੀ ਟੀਮ ਪਹੁੰਚੀ। ਟੀਮ ਨੇ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਦੇ ਦਫ਼ਤਰ ਵਿੱਚ ਕਰੀਬ ਇੱਕ ਘੰਟੇ ਤੱਕ ਰੁਕ ਕੇ ਪੁੱਛਗਿੱਛ ਕੀਤੀ।

ਸੂਤਰਾਂ ਅਨੁਸਾਰ ਈਡੀ ਦੇ ਅਧਿਕਾਰੀਆਂ ਨੇ  ਸੰਜੀਵ ਅਰੋੜਾ ਨਾਲ ਜੁੜੇ ਮਾਮਲੇ ਦੇ ਸਬੰਧ ਵਿੱਚ ਜਾਣਕਾਰੀ ਇਕੱਠੀ ਕੀਤੀ ਅਤੇ ਕੁਝ ਅਹਿਮ ਦਸਤਾਵੇਜ਼ ਵੀ ਆਪਣੇ ਨਾਲ ਲੈ ਗਏ।

ਸੈਕਟਰ 17 ਸਥਿਤ ਦਫਤਰ ’ਚ ਚੱਲ ਰਹੀ ਰੇਡ

ਜਾਣਕਾਰੀ ਮੁਤਾਬਕ, ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਉਸ ਸਮੇਂ ਦਫ਼ਤਰ ਵਿੱਚ ਮੌਜੂਦ ਨਹੀਂ ਸਨ, ਜਦਕਿ ਮੈਨੇਜਿੰਗ ਡਾਇਰੈਕਟਰ ਦਫ਼ਤਰ ਵਿੱਚ ਹੀ ਮੌਜੂਦ ਸਨ। ਈਡੀ ਦੀ ਟੀਮ ਨੇ ਉਨ੍ਹਾਂ ਤੋਂ ਵੀ ਮਾਮਲੇ ਨਾਲ ਸਬੰਧਤ ਪੁੱਛਗਿੱਛ ਕੀਤੀ। ਹਾਲਾਂਕਿ ਈਡੀ ਵੱਲੋਂ ਇਸ ਕਾਰਵਾਈ ਬਾਰੇ ਅਜੇ ਤੱਕ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ।

ਫਿਲਹਾਲ ਈਡੀ ਵੱਲੋਂ ਇਕੱਠੇ ਕੀਤੇ ਗਏ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਇਹ ਵੀ ਪੜ੍ਹੋ  :  Punjab Assembly Monsoon Session Live Updates : ਪੰਜਾਬ ਵਿਧਾਨ ਸਭਾ ’ਚ E-20 ਪੈਟਰੋਲ ਖਿਲਾਫ ਮਤਾ; E-20 ਤੋਂ ਨੁਕਸਾਨ ਹੋਇਆ ਹੈ ਤਾਂ ਭਰਪਾਈ ਦਾ ਪ੍ਰਾਵਧਾਨ ਹੋਵੇ- ਕੈਬਨਿਟ ਮੰਤਰੀ ਹਰਪਾਲ ਚੀਮਾ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK