Mon, May 13, 2024
Whatsapp

ED ਨੇ ਗੁਪਤ ਤਰੀਕੇ ਨਾਲ ਸਾਧੂ ਸਿੰਘ ਧਰਮਸੋਤ ਨੂੰ ਅਦਾਲਤ 'ਚ ਕੀਤਾ ਪੇਸ਼, ਮਿਲਿਆ ਰਿਮਾਂਡ

Written by  Jasmeet Singh -- January 16th 2024 05:15 PM
ED ਨੇ ਗੁਪਤ ਤਰੀਕੇ ਨਾਲ ਸਾਧੂ ਸਿੰਘ ਧਰਮਸੋਤ ਨੂੰ ਅਦਾਲਤ 'ਚ ਕੀਤਾ ਪੇਸ਼, ਮਿਲਿਆ ਰਿਮਾਂਡ

ED ਨੇ ਗੁਪਤ ਤਰੀਕੇ ਨਾਲ ਸਾਧੂ ਸਿੰਘ ਧਰਮਸੋਤ ਨੂੰ ਅਦਾਲਤ 'ਚ ਕੀਤਾ ਪੇਸ਼, ਮਿਲਿਆ ਰਿਮਾਂਡ

ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟਰੇਟ (Enforcement Directorat) ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮ (Sadhu Singh Dharamsot) ਸਰੋਤ ਨੂੰ ਦਰਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਬੀਤੀ ਦੇਰ ਰਾਤ ਗ੍ਰਿਫਤਾਰ ਕਰਨ ਉਪਰੰਤ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਸਾਬਕਾ ਕਾਂਗਰਸੀ ਮੰਤਰੀ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਣ ਦੇ ਹੁਕਮ ਸੁਣਾ ਦਿੱਤਾ ਗਿਆ। ਇੱਥੇ ਇਹ ਦੱਸਣਾ ਬਣਦਾ ਹੈ ਕਈ ਈ.ਡੀ. ਵੱਲੋਂ ਗੁਪਤ ਤਰੀਕੇ ਨਾਲ ਧਰਮਸੋਤ ਨੂੰ ਪੇਸ਼ ਕੀਤਾ ਗਿਆ।

ਮਨੀ ਲਾਂਡਰਿੰਗ ਮਾਮਲੇ 'ਚ ED ਨੇ ਕੀਤਾ ਗ੍ਰਿਫ਼ਤਾਰ

ਮਨੀ ਲਾਂਡਰਿੰਗ ਦੇ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਸਾਬਕਾ ਮੰਤਰੀ ਦੇ ਕਾਰਜਕਾਲ ਦੌਰਾਨ ਜੰਗਲਾਤ ਵਿਭਾਗ 'ਚ ਵੱਡਾ ਘੁਟਾਲਾ ਸਾਹਮਣੇ ਆਉਣ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ ਵਿਜੀਲੈਂਸ ਵਿਭਾਗ ਨੇ ਗ੍ਰਿਫ਼ਤਾਰ ਕਰ ਲਿਆ ਸੀ। ਵਿਜੀਲੈਂਸ ਪਹਿਲਾਂ ਤੋਂ ਹੀ ਇਸ ਮਾਮਲੇ 'ਚ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਨਵੇਂ ਕਾਨੂੰਨ ਮੁਤਾਬਕ ਹੁਣ ਸਾਬਕਾ ਮੰਤਰੀ ਦੀ ਜ਼ਮਾਨਤ ਹੋਰ ਵੀ ਮੁਸ਼ਕਿਲ ਹੋਣ ਵਾਲੀ ਹੈ ਅਤੇ ਇਸ ਦੇ ਨਾਲ ਹੀ ਕਈ ਅਫ਼ਸਰਾਂ ਦਾ ਨਾਮ ਵੀ ਜਾਂਚ ਦੇ ਘੇਰੇ 'ਚ ਆ ਸਕਦਾ ਹੈ। 


ਸੋਮਵਾਰ ਸ਼ਾਮ ਨੂੰ ਈ.ਡੀ. ਨੇ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕਰ ਲਿਆ ਹੈ। ਕੇਂਦਰੀ ਜਾਂਚ ਏਜੰਸੀ ਈ.ਡੀ. ਦੀ ਟੀਮ ਨੇ ਜੰਗਲ ਘੁਟਾਲੇ ਦੇ ਮਾਮਲੇ ਵਿੱਚ ਇਹ ਗ੍ਰਿਫ਼ਤਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜਾਂਚ ਏਜੰਸੀ ਨੇ ਇਹ ਗ੍ਰਿਫਤਾਰੀ ਪੰਜਾਬ 'ਚ ਜੰਗਲਾਤ ਵਿਭਾਗ ਨਾਲ ਕਰੋੜਾਂ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਕੀਤੀ ਹੈ। ਦੱਸ ਦੇਈਏ ਕਿ 30 ਨਵੰਬਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐਮ.ਐਲ.ਏ) ਐਕਟ ਦੀਆਂ ਧਾਰਾਵਾਂ ਤਹਿਤ ਜਲੰਧਰ ਦਫ਼ਤਰ ਤੋਂ ਈ.ਡੀ. ਦੀਆਂ ਟੀਮਾਂ ਵੱਲੋਂ ਪੰਜਾਬ ਦੇ 14 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਸੀ। ਉਸ ਵੇਲੇ ਧਰਮਸੋਤ, ਜੰਗਲਾਤ ਠੇਕੇਦਾਰ ਹਰਮਿੰਦਰ ਸਿੰਘ ਹੈਮੀ ਅਤੇ ਪ੍ਰੈਸ ਰਿਪੋਰਟਰ ਕਮਲਜੀਤ ਸਿੰਘ ਅਤੇ ਕੁਝ ਹੋਰਾਂ ਦੇ ਘਰ ਛਾਪੇਮਾਰੀ ਕੀਤੀ ਗਈ।

'ਆਪ' ਸਰਕਾਰ ਨੇ ਧਰਮਸੋਤ ਨੂੰ ਜੇਲ੍ਹ 'ਚ ਡੱਕਿਆ

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚੋਂ ਧਰਮਸੋਤ ਪਹਿਲੇ ਸਾਬਕਾ ਮੰਤਰੀ ਸਨ ਜਿਨ੍ਹਾਂ ਨੂੰ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਵਿੱਚ ਜੇਲ੍ਹ ਜਾਣਾ ਪਿਆ ਸੀ। ਈ.ਡੀ. ਵੱਲੋਂ ਮਨੀ ਲਾਂਡਰਿੰਗ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਧਰਮਸੋਤ ਦੀ ਅਮਲੋਹ, ਖੰਨਾ ਅਤੇ ਮੁਹਾਲੀ ਵਿੱਚ ਜਾਇਦਾਦਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਈਡੀ ਨੇ ਵੀ.ਬੀ. ਤੋਂ ਦਸਤਾਵੇਜ਼ ਵੀ ਲਏ ਹਨ, ਜੋ ਪਹਿਲਾਂ ਹੀ ਘੁਟਾਲੇ ਦੀ ਜਾਂਚ ਕਰ ਰਹੀ ਹੈ। ਵੀਬੀ ਨੇ ਸਾਬਕਾ ਮੰਤਰੀ ਅਤੇ ਅਧਿਕਾਰੀਆਂ ਵਿਰੁੱਧ ਦੋ ਕੇਸ ਦਰਜ ਕੀਤੇ ਸਨ।

ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਇਲਜ਼ਾਮ

ਸਾਲ 2023 ਦੇ ਸ਼ੁਰੂ ਵਿੱਚ ਪੰਜ ਵਾਰ ਵਿਧਾਇਕ ਰਹਿ ਚੁੱਕੇ ਧਰਮਸੋਤ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਦੋ ਭਾਰਤੀ ਜੰਗਲਾਤ ਸੇਵਾ IFS ਅਧਿਕਾਰੀਆਂ ਦੇ ਨਾਲ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਇੱਕ ਕਥਿਤ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਦੱਸ ਦੇਈਏ ਕਿ ਪਿਛਲੇ ਸਾਲ ਨਵੰਬਰ ਵਿੱਚ ਈਡੀ ਦੀ ਟੀਮ ਨੇ ਵੀ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ) ਦੇ ਜਵਾਨਾਂ ਨਾਲ ਮਿਲ ਕੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਉਪ ਮੰਡਲ ਵਿੱਚ ਗਿਲਜ਼ੀਆਂ ਦੇ ਜੱਦੀ ਪਿੰਡ ਵਿੱਚ ਛਾਪਾ ਮਾਰਿਆ ਸੀ। ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਧਰਮਸੋਤ ਤੋਂ ਬਾਅਦ ਸੂਬੇ ਦੇ ਜੰਗਲਾਤ ਮੰਤਰੀ ਬਣੇ ਗਿਲਜ਼ੀਆਂ ਦੇ ਘਰ ਵੀ ਛਾਪਾ ਮਾਰਿਆ ਗਿਆ ਸੀ।

ਪੂਰੀ ਖ਼ਬਰ ਪੜ੍ਹੋ: 

-

Top News view more...

Latest News view more...