Punjab Education Minister: ਸਿੱਖਿਆ ਮੰਤਰੀ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕੀਤਾ ਸ਼ੁਰੂ, ਇਹ ਹੈ ਮਕਸਦ
ਰਵਿੰਦਰ ਮੀਤ (ਚੰਡੀਗੜ੍ਹ, 4 ਅਪ੍ਰੈਲ): ਸੂਬੇ ਦੇ ਸਰਕਾਰੀ ਸਕੂਲਾਂ ਦੀ ਜ਼ਮੀਨੀ ਹਕੀਕਤ ਤੋਂ ਚੰਗੀ ਤਰ੍ਹਾਂ ਵਾਕਿਫ਼ ਹੋਣ ਦੇ ਮੰਤਵ ਨਾਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਸ਼ੁਰੂ ਕੀਤਾ ਹੈ। ਇਸ ਦੌਰੇ ਦੀ ਸ਼ੁਰੂਆਤ ਅੱਜ ਫਾਜ਼ਿਲਕਾ ਜ਼ਿਲ੍ਹੇ ਤੋਂ ਕੀਤੀ ਜਾ ਰਹੀ ਅਤੇ ਇਹ ਪੂਰੇ ਅਪ੍ਰੈਲ ਮਹੀਨੇ ਦੌਰਾਨ ਜਾਰੀ ਰਹੇਗਾ।
ਦੱਸ ਦਈਏ ਕਿ ਸਿੱਖਿਆ ਮੰਤਰੀ ਬੈਂਸ ਆਪਣੇ ਇਸ ਦੌਰੇ ਦੀ ਸ਼ੁਰੂਆਤ 4 ਅਪ੍ਰੈਲ 2023 ਨੂੰ ਫਾਜਿਲਕਾ ਤੋਂ ਕੀਤੀ। ਇਸ ਤੋਂ ਇਲਾਵਾ 5 ਅਪ੍ਰੈਲ ਨੂੰ ਫਿਰੋਜ਼ਪੁਰ, 6 ਅਪ੍ਰੈਲ ਨੂੰ ਰੋਪੜ ਤੇ ਮੁਹਾਲੀ, 7 ਅਤੇ 8 ਅਪ੍ਰੈਲ ਨੂੰ ਅੰਮ੍ਰਿਤਸਰ, 12 ਅਤੇ 13 ਅਪ੍ਰੈਲ ਨੂੰ ਤਰਨਤਾਰਨ, ਕਪੂਰਥਲਾ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, 17 ਅਪ੍ਰੈਲ ਨੂੰ ਜਲੰਧਰ, 18 ਅਪ੍ਰੈਲ ਨੂੰ ਸ੍ਰੀ ਫਤਿਹਗੜ੍ਹ ਸਾਹਿਬ, 20, 21 ਅਤੇ 22 ਅਪ੍ਰੈਲ ਨੂੰ ਪਟਿਆਲਾ, ਲੁਧਿਆਣਾ, ਮਲੇਰਕੋਟਲਾ, ਫਰੀਦਕੋਟ, ਮੋਗਾ ਅਤੇ ਬਰਨਾਲਾ, 24 ਅਪ੍ਰੈਲ ਨੂੰ ਸੰਗਰੂਰ ਅਤੇ ਮਾਨਸਾ, 27, 28 ਅਤੇ 29 ਅਪ੍ਰੈਲ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ ਸਕੂਲਾਂ ਦਾ ਨਿਰੀਖਣ ਕਰਨਗੇ।
ਇਸ ਦੌਰੇ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਵੇਂ ਦਾਖਲੇ, ਕਿਤਾਬਾਂ, ਵਰਦੀਆਂ, ਸਕੂਲਾਂ ਦੇ ਮੁਢਲੇ ਢਾਂਚੇ ਬਾਰੇ ਜਾਣਕਾਰੀ ਹਾਸਿਲ ਕਰਨਗੇ।
ਆਪਣੇ ਇਸ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀਆਂ ਨੀਤੀ ਨੂੰ ਹੋਰ ਵਧੀਆ ਬਣਾਉਣ ਲਈ ਜ਼ਮੀਨੀ ਲੋੜਾਂ ਨੂੰ ਸਮਝ ਕੇ ਬਣਾਇਆ ਜਾ ਸਕਦਾ ਹੈ ਜਿਸ ਲਈ ਚੰਡੀਗੜ੍ਹ ਦੇ ਦਫ਼ਤਰਾਂ ਵਿਚ ਬੈਠਣ ਦੀ ਥਾਂ ਇਹ ਦੌਰਾ ਬਹੁਤ ਜ਼ਰੂਰੀ ਹੈ।
ਉਹਨਾਂ ਕਿਹਾ ਕਿ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਉੱਚ ਮਿਆਰਾਂ ਵਾਲੀ ਸਿੱਖਿਆ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ ਜਿਸਦੀ ਪੂਰਤੀ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਇਹ ਵੀ ਪੜ੍ਹੋ: Kidney Racket: ਡੇਰਾਬੱਸੀ ਦੇ ਮਸ਼ਹੂਰ ਇੰਡਸ ਹਸਪਤਾਲ 'ਚ ਕਿਡਨੀ ਰੈਕੇਟ ਦਾ ਪਰਦਾਫਾਸ਼
- PTC NEWS