Punjab Private School: ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਦੀਆਂ ਸ਼ਿਕਾਇਤਾਂ 'ਤੇ ਸਿੱਖਿਆ ਮੰਤਰੀ ਦਾ ਵੱਡਾ ਐਕਸ਼ਨ
Punjab Private School: ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ’ਤੇ ਪੰਜਾਬ ਸਰਕਾਰ ਦਾ ਵੱਡਾ ਕਦਮ ਚੁੱਕਿਆ ਗਿਆ ਹੈ। ਦਰਅਸਲ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਾਈਵੇਟ ਸਕੂਲਾਂ ਦੀਆਂ ਮਨਮਾਨੀਆਂ ਨੂੰ ਰੋਕਣ ਲਈ ਇੱਕ ਈਮੇਲ ਆਈਡੀ ਜਾਰੀ ਕੀਤੀ ਗਈ ਹੈ। ਇਸ ਈਮੇਲ ਆਈਡੀ ਦੇ ਜ਼ਰੀਏ ਮਾਪੇ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ। ਮਾਪਿਆਂ ਵੱਲੋਂ ਮਿਲਣ ਵਾਲੀਆਂ ਸ਼ਿਕਾਇਤਾਂ ਖਿਲਾਫ ਪੰਜਾਬ ਸਰਕਾਰ ਵੱਲੋਂ ਸਖਤੀ ਨਾਲ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ ਗਿਆ ਹੈ।
ਦੱਸ ਦਈਏ ਕਿ ਪ੍ਰਾਈਵੇਟ ਸਕੂਲਾਂ ਖਿਲਾਫ ਪੰਜਾਬ ਸਰਕਾਰ ਨੂੰ ਮਾਪਿਆਂ ਵੱਲੋਂ ਕਈ ਸ਼ਿਕਾਇਤਾਂ ਮਿਲ ਰਹੀਆਂ ਹਨ ਇਸ ’ਤੇ ਸਿੱਖਿਆ ਮੰਤਰੀ ਨੇ ਬੱਚਿਆਂ ਦੇ ਮਾਪਿਆਂ ਨੂੰ ਸੰਦੇਸ਼ ਜਾਰੀ ਕੀਤਾ ਹੈ ਜਿਸ ’ਚ ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਪ੍ਰਾਈਵੇਟ ਸਕੂਲ ਆਪਣੀ ਮਨਮਾਨੀ ਕਰਦਾ ਹੈ ਜਾਂ ਫਿਰ ਮਨਮਾਨੀ ਢੰਗ ਨਾਲ ਫੀਸ ਵਸੂਲਦਾ ਹੈ ਤਾਂ ਉਹ ਉਨ੍ਹਾਂ ਨੂੰ ਸਿੱਧੇ ਤੌਰ 'ਤੇ ਸ਼ਿਕਾਇਤ ਕਰ ਸਕਦੇ ਹਨ। ਜਿਸ ਲਈ ਉਨ੍ਹਾਂ ਵੱਲੋਂ EMOfficepunjab@gmail.com ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Inmates fight in Goindwal Sahib jail: ਗੋਇੰਦਵਾਲ ਸਾਹਿਬ ਜੇਲ੍ਹ ’ਚ ਨਸ਼ੇ ਦੀ ਵੰਡ ਨੂੰ ਲੈ ਕੇ ਆਪਸ ’ਚ ਭਿੜੇ ਕੈਦੀ
- PTC NEWS