Sat, May 4, 2024
Whatsapp

ਜਲ ਸਪਲਾਈ ਦੇ ਕੱਚੇ ਕਾਮਿਆਂ ਵੱਲੋਂ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

Written by  Pardeep Singh -- November 02nd 2022 03:26 PM
ਜਲ ਸਪਲਾਈ ਦੇ ਕੱਚੇ ਕਾਮਿਆਂ ਵੱਲੋਂ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਜਲ ਸਪਲਾਈ ਦੇ ਕੱਚੇ ਕਾਮਿਆਂ ਵੱਲੋਂ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਬਠਿੰਡਾ: ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋ ਦਿੱਤੇ ਇੱਕ ਬਿਆਨ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ ਮੰਤਰੀ ਖਿਲਾਫ ਮੋਰਚਾ ਖੋਲ ਦਿੱਤਾ ਹੈ।  ਯੂਨੀਅਨ ਵੱਲੋ ਅੱਜ ਪੰਜਾਬ ਭਰ ਵਿੱਚ ਮੰਤਰੀ ਤੇ ਪੁਤਲੇ ਫੂਕ ਕੇ ਰੋਸ ਪ੍ਰਦਰਸਨ ਕੀਤਾ ਜਾ ਰਿਹਾ ਹੈ। ਬਠਿੰਡਾ ਵਿੱਚ ਮੰਤਰੀ ਦੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਪ੍ਰਦਸ਼ਨਕਾਰੀਆਂ ਦਾ ਕਹਿਣਾ ਹੈ ਕਿ  ਬੀਤੇ ਦਿਨ ਸੋਸ਼ਲ ਮੀਡੀਆ ’ਤੇ ਜਲ ਸਪਲਾਈ ਵਿਭਾਗ ਦੇ ਮੰਤਰੀ ਵੱਲੋਂ ਵਿਭਾਗ ’ਚ ਪਿੱਛਲੇ ਸਾਲਾਬੱਧੀ ਅਰਸ਼ੇ ਤੋਂ ਇੱਕ ਵਰਕਰ ਦੇ ਰੂਪ ਵਿੱਚ ਇੰਨਲਿਸਟਮੈਂਟ ਪਾਲਸੀ ਅਤੇ ਆਊਟਸੋਰਸ ਅਧੀਨ ਲੱਗੇ ਠੇਕਾ ਮੁਲਾਜਮਾਂ ਦੀਆਂ ਰੁਕੀਆਂ ਤਨਖਾਹਾਂ ’ਤੇ ਬੇਤੁਕਾ ਬਿਆਨ ਦਿੱਤਾ ਗਿਆ ਹੈ ਕਿ ਇਹ ਸਾਡੇ ਮੁਲਾਜਮ ਨਹੀਂ ਹਨ।


ਉਨ੍ਹਾਂ ਕਿਹਾ ਕਿ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ਉੱਤੇ ਦਫਤਰਾਂ ’ਚ ਬਤੌਰ ਵਰਕਰ ਦੇ ਰੂਪ ਵਿਚ ਰੈਗੂਲਰ ਮੁਲਾਜਮਾਂ ਦੀ ਤਰ੍ਹਾਂ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਇੰਨਲਿਸਟਮੈਂਟਆਊਟਸੋਰਸ  ਠੇਕਾ ਮੁਲਾਜਮਾਂ ਨੂੰ ਕਿਰਤ ਕਾਨੂੰਨ ਮੁਤਾਬਿਕ ਤਨਖਾਹਾਂ ਅਤੇ ਉਸਦੀ ਅਦਾਇਗੀ ਵੀ ਕੰਟਰੈਕਟ ਮੁਲਾਜਮਾਂ ਦੇ ਹੈਡ ਰਾਹੀ ਸਰਕਾਰੀ ਖਜਾਨੇ ਵਿੱਚੋਂ ਹੀ ਕੀਤੀ ਜਾਂਦੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਇੰਨਲਿਸਟਮੈਂਟਆਊਟਸੋਰਸ ਮੁਲਾਜਮਾਂ ਨੂੰ ਉਨ੍ਹਾਂ ਦੇ ਪਿੱਤਰੀ ਵਿਭਾਗਾਂ ’ਚ ਮਰਜ ਕਰਕੇ ਰੈਗੂਲਰ ਕਰਨ ਦੀ ਮੰਗ ਲਈ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਮਿਤੀ 15 ਅਤੇ 16 ਨਵੰਬਰ ਨੂੰ ਦੋ ਦਿਨ ਸਮੂਹਿਕ ਛੁੱਟੀ ਤੇ ਜਾਣ ਦੇ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਉਪਰੋਕਤ ਜਥੇਬੰਦੀ ਵੱਲੋਂ ਵੀ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ ਹੈ, ਜਿਸਦੇ ਚਲਦੇ ਜਲ ਸਪਲਾਈ ਕਾਮੇ 2 ਦਿਨ ਦੀ ਸਮੂਹਿਕ ਛੁੱਟੀ ਲੈ ਕੇ ਡਵੀਜਨਾਂ ਅਤੇ ਸਬ ਡਵੀਜਨਾਂ ਦੇ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

- PTC NEWS

Top News view more...

Latest News view more...