Canada : ਕੈਨੇਡਾ 'ਚ ਪੰਜਾਬੀ ਜੋੜੇ ਦੀ ਸ਼ੱਕੀ ਹਾਲਾਤਾਂ 'ਚ ਮੌਤ, ਜਗਰਾਓਂ ਨਾਲ ਸਬੰਧਤ ਸਨ ਏਕਮਵੀਰ ਸਿੰਘ ਤੇ ਜੈਸਮੀਨ ਕੌਰ
Jagraon Husban Wife Death in Canada : ਕੈਨੇਡਾ ਤੋਂ ਪੰਜਾਬ ਲਈ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਕੈਲਗਰੀ 'ਚ ਇੱਕ ਪੰਜਾਬੀ ਪਤੀ-ਪਤਨੀ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ ਹੈ। ਮ੍ਰਿਤਕ ਜੋੜਾ, ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ ਦੇ ਪਿੰਡ ਚੌਕੀਮਾਨ ਨਾਲ ਸਬੰਧਤ ਸੀ, ਜਿਨ੍ਹਾਂ ਦੀ ਪਛਾਣ ਏਕਮਵੀਰ ਸਿੰਘ ਤੇ ਉਸ ਦੀ ਪਤਨੀ ਜੈਸਮੀਨ ਕੌਰ ਵੱਜੋਂ ਹੋਈ ਹੈ। ਕੈਨੇਡਾ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਜੋੜੇ ਦੀ ਮੌਤ ਦੇ ਕਾਰਨਾਂ ਨੂੰ ਲੈ ਕੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲੀ ਨਜ਼ਰ 'ਚ ਇਹ ਮਾਮਲਾ ਕਤਲ ਦਾ ਸਾਹਮਣੇ ਆ ਰਿਹਾ ਹੈ। ਹਾਲਾਂਕਿ, ਇਸ ਬਾਰੇ ਪੁਲਿਸ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ, ਏਕਮਵੀਰ ਤੇ ਜੈਸਮੀਨ, ਕੈਨੇਡਾ ਦੇ ਕੈਲਗਰੀ ਸ਼ਹਿਰ ਦੇ ਰੈਡਸਟੋਨ ਇਲਾਕੇ (ਉਤਰੀ-ਪੂਰਬੀ) 'ਚ ਰਹਿੰਦੇ ਸਨ। ਪੁਲਿਸ ਵੱਲੋਂ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ ਅਤੇ ਆਸ ਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਜਾਰੀ ਹੈ। ਇਸ ਦੇ ਨਾਲ ਹੀ ਮਾਮਲੇ ਸਬੰਧੀ ਕੋਈ ਵੀ ਜਾਣਕਾਰੀ ਦੇਣ ਲਈ ਹੈਲਪਾਈਨ ਨੰਬਰ 403-266-1234 ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਜੇਕਰ ਕਿਸੇ ਨੇ ਜਾਣਕਾਰੀ ਗੁਪਤ ਰੱਖ ਕੇ ਦੇਣੀ ਹੋਵੇ ਤਾਂ ਉਹ 1-800-222-8477 'ਤੇ ਸੰਪਰਕ ਕਰ ਸਕਦਾ ਹੈ।
- PTC NEWS