Bathinda News : ਬਠਿੰਡਾ ਬੱਸ ਸਟੈਂਡ ਵਿਖੇ ਬੱਸ ਦੀ ਫੇਟ ਵੱਜਣ ਨਾਲ ਇੱਕ ਬਜ਼ੁਰਗ ਮਹਿਲਾ ਦੀ ਹੋਈ ਮੌਤ
Bathinda News : ਬਠਿੰਡਾ ਬੱਸ ਸਟੈਂਡ ਵਿਖੇ ਬੱਸ ਦੀ ਫੇਟ ਵੱਜਣ ਨਾਲ ਇੱਕ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ ਹੈ। ਇਸ ਹਾਦਸੇ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ 'ਚ ਜੁਟ ਗਈ ਹੈ। ਸਹਾਰਾ ਜਨ ਸੇਵਾ ਸੰਸਥਾ ਦੇ ਵਰਕਰ ਸੰਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸਾਨੂੰ ਬੱਸ ਸਟੈਂਡ ਵਿਖੇ ਐਕਸੀਡੈਂਟ ਹੋਣ ਦੀ ਸੂਚਨਾ ਮਿਲੀ ਸੀ।
ਬੱਸ ਸਟੈਂਡ ਚੌਕੀ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਸਹਾਰਾ ਜਨ ਸੇਵਾ ਸੰਸਥਾ ਦੇ ਵਰਕਰ ਨੇ ਜਦੋਂ ਮੌਕੇ 'ਤੇ ਜਾ ਕੇ ਦੇਖਿਆ ਤਾਂ ਬਜ਼ੁਰਗ ਮਹਿਲਾ ਜੋ ਕਿ ਜ਼ਖਮੀ ਹਾਲਾਤ 'ਚ ਥੱਲੇ ਡਿੱਗੀ ਹੋਈ ਸੀ ,ਜਿਸ ਨੂੰ ਸਿਵਲ ਹਸਪਤਾਲ ਦੇ ਐਮਰਜੰਸੀ ਵਾਰਡ ਵਿਖੇ ਦਾਖਲ ਕਰਾਇਆ ਗਿਆ ,ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਹੈ।
ਮ੍ਰਿਤਕ ਬਜ਼ੁਰਗ ਮਹਿਲਾ ਦੀ ਪਛਾਣ ਗੁਰਚਰਨ ਕੌਰ ਪਤਨੀ ਬੂਟਾ ਸਿੰਘ ਵਜੋਂ ਹੋਈ ਹੈ, ਜੋ ਕਿ ਬਠਿੰਡਾ ਦੇ ਫੂਲ ਦੀ ਰਹਿਣ ਵਾਲੀ ਹੈ। ਦੂਜੇ ਪਾਸੇ ਬੱਸ ਸਟੈਂਡ ਚੌਕੀ ਦੇ ਮੁਨਸ਼ੀ ਗੁਰਪ੍ਰੀਤ ਸਿੰਘ ਨੇ ਕਿਹਾ ਸਾਡੇ ਵੱਲੋ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
- PTC NEWS