Mohali News : ਬਿਜਲੀ ਬੋਰਡ 'ਚ ਨਿੱਜੀਕਰਨ ਦੇ ਵਿਰੋਧ 'ਚ ਇੰਪਲਾਈਜ਼ ਫੈਡਰੇਸ਼ਨ ਏਟਕ ਸਰਕਲ ਮੁਹਾਲੀ ਨੇ ਪ੍ਰਗਟਾਇਆ ਰੋਸ
Mohali News : ਪੰਜਾਬ ਰਾਜ ਬਿਜਲੀ ਬੋਰਡ ਵਿੱਚ ਨਿੱਜੀਕਰਨ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਕਈ ਵਾਰ ਪ੍ਰਦਰਸ਼ਨ ਕੀਤੇ ਗਏ ਹਨ। ਮੁਲਾਜ਼ਮਾਂ ਦਾ ਇਹ ਸੰਘਰਸ਼ ਅਜੇ ਵੀ ਲਗਾਤਾਰ ਜਾਰੀ ਹੈ। ਇਸੇ ਤਹਿਤ ਪੀਐਸਈਬੀ (PSEB) ਇੰਪਲਾਈਜ਼ ਫੈਡਰੇਸ਼ਨ ਏਟਕ ਸਰਕਲ ਮੁਹਾਲੀ ਵੱਲੋਂ ਲਾਲੜੂ ਅਤੇ ਖਰੜ ਦੀਆਂ ਦੋ ਡਵੀਜ਼ਨਾਂ ਨੂੰ ਪ੍ਰਾਈਵੇਟ ਕਰਨ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ।
ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸਾਥੀ ਮੋਹਨ ਸਿੰਘ ਗਿੱਲ ਸਰਕਲ ਪ੍ਰਧਾਨ ਨੇ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਵਿੱਚ ਨਿੱਜੀਕਰਨ ਦੀਆਂ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਇਨ੍ਹਾਂ ਬਿਜਲੀ ਬੋਰਡ ਦੇ ਨਿੱਜੀਕਰਨ ਦੀਆਂ ਨੀਤੀਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ।
ਇਸ ਮੌਕੇ ਯੂਨੀਅਨ ਦੇ ਸਮੂਹ ਸਾਥੀਆਂ ਵੱਲੋਂ ਨਿੱਜੀਕਰਨ ਦੇ ਵਿਰੋਧ ਵਿੱਚ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਰੋਸ ਰੈਲੀ ਨੂੰ ਸਾਥੀ ਸਕਵਿੰਦਰ ਸਿੰਘ, ਸਾਥੀ ਬਲਵਿੰਦਰ ਕੁਮਾਰ, ਸਾਥੀ ਸੁਖਦੇਵ ਸਿੰਘ, ਸਾਥੀ ਰਣਜੀਤ ਸਿੰਘ ਖਰੜ ਆਦਿ ਸਾਥੀਆਂ ਨੇ ਸੰਬੋਧਨ ਕੀਤਾ।
- PTC NEWS