Thu, Jun 18, 2026
Whatsapp

Nangal ’ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਹੋਈ ਮੁਠਭੇੜ; ਪੰਜ ਕਾਬੂ, ਹੈਰੋਇਨ ਸਣੇ ਪਿਸਟਲ ਅਤੇ ਕਾਰਤੂਸ ਬਰਾਮਦ

ਪੁਲਿਸ ਅਨੁਸਾਰ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਨੈੱਟਵਰਕ ਰਾਹੀਂ ਸੂਚਨਾ ਮਿਲੀ ਸੀ ਕਿ ਕੁਝ ਤਸਕਰ ਇੱਕ ਚਿੱਟੇ ਰੰਗ ਦੀ ਕਾਰ ਵਿੱਚ ਨਸ਼ੀਲੇ ਪਦਾਰਥ ਲੈ ਕੇ ਨੰਗਲ ਇਲਾਕੇ ਵਿੱਚੋਂ ਲੰਘ ਰਹੇ ਹਨ।

Reported by:  PTC News Desk  Edited by:  Aarti -- June 18th 2026 05:09 PM
Nangal ’ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਹੋਈ ਮੁਠਭੇੜ; ਪੰਜ ਕਾਬੂ, ਹੈਰੋਇਨ ਸਣੇ ਪਿਸਟਲ ਅਤੇ ਕਾਰਤੂਸ ਬਰਾਮਦ

Nangal ’ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਹੋਈ ਮੁਠਭੇੜ; ਪੰਜ ਕਾਬੂ, ਹੈਰੋਇਨ ਸਣੇ ਪਿਸਟਲ ਅਤੇ ਕਾਰਤੂਸ ਬਰਾਮਦ

Nangal News : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਰੂਪਨਗਰ ਪੁਲਿਸ ਨੇ ਨੰਗਲ ਖੇਤਰ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜ ਹਥਿਆਰਬੰਦ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 150 ਗ੍ਰਾਮ ਹੈਰੋਇਨ, ਇੱਕ .32 ਬੋਰ ਪਿਸਟਲ, ਪੰਜ ਜ਼ਿੰਦਾ ਕਾਰਤੂਸ ਅਤੇ ਇੱਕ ਚਿੱਟੇ ਰੰਗ ਦੀ ਹਿਊੰਡਾਈ ਐਕਸੈਂਟ ਕਾਰ ਬਰਾਮਦ ਕੀਤੀ ਹੈ।

ਪੁਲਿਸ ਅਨੁਸਾਰ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਨੈੱਟਵਰਕ ਰਾਹੀਂ ਸੂਚਨਾ ਮਿਲੀ ਸੀ ਕਿ ਕੁਝ ਤਸਕਰ ਇੱਕ ਚਿੱਟੇ ਰੰਗ ਦੀ ਕਾਰ ਵਿੱਚ ਨਸ਼ੀਲੇ ਪਦਾਰਥ ਲੈ ਕੇ ਨੰਗਲ ਇਲਾਕੇ ਵਿੱਚੋਂ ਲੰਘ ਰਹੇ ਹਨ। ਸੂਚਨਾ ਦੇ ਆਧਾਰ ’ਤੇ ਨੰਗਲ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ। ਜਦੋਂ ਪੁਲਿਸ ਨੇ ਸ਼ੱਕੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਸਵਾਰਾਂ ਨੇ ਪੁਲਿਸ ਪਾਰਟੀ ’ਤੇ ਦੋ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ।


ਇਸ ਮਗਰੋਂ ਪੁਲਿਸ ਟੀਮ ਨੇ ਕਰੀਬ 10 ਕਿਲੋਮੀਟਰ ਤੱਕ ਕਾਰ ਦਾ ਪਿੱਛਾ ਕੀਤਾ। ਇਸ ਦੌਰਾਨ ਮੁਲਜ਼ਮਾਂ ਨੂੰ ਕਈ ਵਾਰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਪਰ ਉਨ੍ਹਾਂ ਨੇ ਕਾਰ ਨਹੀਂ ਰੋਕੀ। ਨੈਸ਼ਨਲ ਹਾਈਵੇਅ ਨੇੜੇ ਇੱਕ ਛਬੀਲ ਕਾਰਨ ਕਾਰ ਦੀ ਰਫ਼ਤਾਰ ਘੱਟ ਹੋਈ ਤਾਂ ਮੁਲਜ਼ਮਾਂ ਨੇ ਦੁਬਾਰਾ ਪੁਲਿਸ ’ਤੇ ਗੋਲੀਬਾਰੀ ਕੀਤੀ। ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਕਾਰ ਦੇ ਟਾਇਰ ਨੂੰ ਨਿਸ਼ਾਨਾ ਬਣਾਇਆ। ਇਸ ਦੌਰਾਨ ਇੱਕ ਗੋਲੀ ਮੁੱਖ ਮੁਲਜ਼ਮ ਦੇ ਮੋਢੇ ’ਤੇ ਲੱਗ ਗਈ, ਜਿਸ ਤੋਂ ਬਾਅਦ ਕਾਰ ਰੁਕ ਗਈ ਅਤੇ ਪੰਜੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜੰਗਪੁਰਾ (ਬਨੂੜ), ਰੋਹਿਤ ਵਾਸੀ ਹਿਸਾਰ, ਸ਼ੁਭਮ ਵਾਸੀ ਜੀਂਦ, ਪਰੀਕਸ਼ਿਤ ਵਾਸੀ ਸੋਨੀਪਤ ਅਤੇ ਮਸਤਕ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ। ਪੁਲਿਸ ਮੁਤਾਬਕ ਲਵਪ੍ਰੀਤ ਸਿੰਘ ਨੇ ਹੀ ਪੁਲਿਸ ’ਤੇ ਪਿਸਟਲ ਨਾਲ ਫਾਇਰਿੰਗ ਕੀਤੀ ਸੀ। ਸਾਰੇ ਮੁਲਜ਼ਮਾਂ ਦੀ ਉਮਰ 20 ਤੋਂ 25 ਸਾਲ ਦਰਮਿਆਨ ਦੱਸੀ ਜਾ ਰਹੀ ਹੈ।

ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਲਵਪ੍ਰੀਤ ਸਿੰਘ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਐਮਰਜੈਂਸੀ ਆਪ੍ਰੇਸ਼ਨ ਕਰਕੇ ਗੋਲੀ ਕੱਢ ਦਿੱਤੀ। ਉਸ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।

ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਨੰਗਲ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੀ ਸਪਲਾਈ ਕਿਸ ਨੂੰ ਕੀਤੀ ਜਾਣੀ ਸੀ। ਪੁਲਿਸ ਵੱਲੋਂ ਮੁਲਜ਼ਮਾਂ ਦੇ ਅਪਰਾਧਿਕ ਪਿਛੋਕੜ ਅਤੇ ਸੰਭਾਵਿਤ ਨੈੱਟਵਰਕ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  : Mohali : ਭਤੀਜੇ ਵੱਲੋਂ ਪ੍ਰੋਪਰਟੀ ਡੀਲਰ ਚਾਚੇ ਦਾ ਗੋਲੀਆਂ ਮਾਰ ਕੇ ਕਤਲ, ਘਰੇਲੂ ਵਿਵਾਦ ਆਇਆ ਸਾਹਮਣੇ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK