ਅੰਮ੍ਰਿਤਸਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ
ਅੰਮ੍ਰਿਤਸਰ: ਪੰਜਾਬ ਵਿੱਚ ਗੈਂਗਸਟਰਵਾਦ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਅੱਜ ਦਿਨ-ਦਿਹਾੜੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋ ਗਈ। ਮੁਠਭੇੜ ਵਿੱਚ ਪੁਲਿਸ ਨੇ ਦੋ ਗੈਂਗਸਟਰ ਕਾਬੂ ਕੀਤੇ ਹਨ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਪੁਲਿਸ ਤੋਂ ਬਚਣ ਲਈ ਕਾਰ ਉਥੇ ਹੀ ਛੱਡ ਕੇ ਫਰਾਰ ਹੋ ਗਏ ਅਤੇ ਪੁਲਿਸ ਨੇ ਦੋਵੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਨੇ ਗੈਂਗਸਟਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਮੁਲਜ਼ਮਾਂ ਕੋਲੋਂ 2 ਪਿਸਤੌਲ ਬਰਾਮਦ ਹੋਏ। ਪੁਲਿਸ ਵੱਲੋਂ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਤੋਂ ਬਾਅਦ ਪੁਲਿਸ ਕਮਿਸ਼ਨਰ ਖੁਦ ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ਬਾਰੇ ਜਾਣਕਾਰੀ ਸਾਂਝੀ ਕਰਨਗੇ।
- PTC NEWS