Jalandhar ’ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; ਪੁਲਿਸ ਮੁਕਾਬਲੇ ’ਚ 2 ਬਦਮਾਸ਼ ਜ਼ਖਮੀ
Jalandhar News : ਜਲੰਧਰ ’ਚ ਤੜਕਸਾਰ ਹੀ ਪੰਜਾਬ ਪੁਲਿਸ ਨੇ ਕਤਲ ਦੇ ਮਾਮਲੇ ’ਚ ਦੋਸ਼ੀ ਬਦਮਾਸ਼ਾਂ ਦਾ ਐਨਕਾਊਂਟਰ ਕੀਤਾ। ਮਿਲੀ ਜਾਣਕਾਰੀ ਮੁਤਾਬਿਕ ਆਦਮਪੁਰ ਇੱਕ ਨਿੱਜੀ ਯੂਨੀਵਰਸਿਟੀ ਦੇ ਨੇੜੇ ਦੋ ਦਿਨ ਪਹਿਲਾਂ ਇੱਕ ਨੌਜਵਾਨ ਦਾ ਕਤਲ ਕੀਤਾ ਗਿਆ ਸੀ ਜਿਸ ਦੇ ਮੁਲਜ਼ਮਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।
ਦੱਸ ਦਈਏ ਕਿ ਪੁਲਿਸ ਦੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਈ। ਦਰਅਸਲ ਦੋਵੇਂ ਬਦਮਾਸ਼ਾਂ ਦਾ ਪੁਲਿਸ ਵੱਲੋਂ ਪਿੱਛਾ ਕੀਤਾ ਜਾ ਰਿਹਾ ਸੀ, ਇਸ ਦੌਰਾਨ ਬਦਮਾਸ਼ਾਂ ਵੱਲੋਂ ਪੁਲਿਸ ’ਤੇ ਫਾਈਰਿੰਗ ਵੀ ਕੀਤੀ ਗਈ। ਜਿਸਦਾ ਜਵਾਬ ਦਿੰਦੇ ਹੋਏ ਪੁਲਿਸ ਦੀ ਗੋਲੀ ਲੱਗਣ ਕਾਰਨ ਦੋਵੇਂ ਬਦਮਾਸ਼ ਜ਼ਖਮੀ ਹੋ ਗਏ। ਇਸ ਦੌਰਾਨ ਪੁਲਿਸ ਨੇ ਬਦਮਾਸ਼ਾਂ ਕੋਲੋਂ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਨਾਲ ਹੀ ਦੋਹਾਂ ਨੂੰ ਕਾਬੂ ਕਰ ਲਿਆ।
ਦੋਹਾਂ ਮੁਲਜ਼ਮਾਂ ਦੀ ਪਛਾਣ ਜੱਸਾ ਡਰੋਲੀ ਕਲਾਂ ਤੇ ਚੰਦਨ ਪੰਡਤ ਵਜੋਂ ਹੋਈ ਹੈ। ਦੋਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਹੋਰ ਵੱਡੇ ਖੁਲਾਸੇ ਕੀਤੇ ਜਾਣ ਦੀ ਉਮੀਦ ਹੈ।
ਇਹ ਵੀ ਪੜ੍ਹੋ : Rain Alert In Punjab : ਪੰਜਾਬ 'ਚ ਭਾਰੀ ਠੰਢ ਤੇ ਸੰਘਣੀ ਧੁੰਦ ਦਾ ਕਹਿਰ, ਮੁੜ ਬਦਲੇਗਾ ਮੌਸਮ ਦਾ ਮਿਜ਼ਾਜ !
- PTC NEWS