Wed, Sep 9, 2026
Whatsapp

ਮੁਹਾਲੀ ਦੇ ਪਿੰਡ ਸਨੇਟਾ 'ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਹੋਇਆ ਮੁਕਾਬਲਾ

ਮੁਹਾਲੀ ਦੇ ਨੇੜਲੇ ਪਿੰਡ ਸਨੇਟਾ ਵਿਖੇ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਇਕ ਵੱਡਾ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

Reported by:  PTC News Desk  Edited by:  Amritpal Singh -- September 09th 2026 02:35 PM
ਮੁਹਾਲੀ ਦੇ ਪਿੰਡ ਸਨੇਟਾ 'ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਹੋਇਆ ਮੁਕਾਬਲਾ

ਮੁਹਾਲੀ ਦੇ ਪਿੰਡ ਸਨੇਟਾ 'ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਹੋਇਆ ਮੁਕਾਬਲਾ

Mohali Encounter : ਮੁਹਾਲੀ ਦੇ ਨੇੜਲੇ ਪਿੰਡ ਸਨੇਟਾ ਵਿਖੇ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਇਕ ਵੱਡਾ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਇੱਕ ਬਦਮਾਸ਼ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਹੈ।

ਐਨਕਾਊਂਟਰ ਵਾਲੀ ਥਾਂ ਤੋਂ ਬਦਮਾਸ਼ਾਂ ਕੋਲੋਂ ਇੱਕ ਪਿਸਤੌਲ ਅਤੇ ਖੋਲ ਬਰਾਮਦ ਹੋਏ ਹਨ, ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਮੁਲਜ਼ਮ ਸਫੈਦ ਰੰਗ ਦੀ ਟੈਕਸੀ ਨੰਬਰ ਵਾਲੀ ਅਲਟੋ ਗੱਡੀ ਵਿੱਚ ਸਵਾਰ ਸਨ, ਜਿਸ ਰਾਹੀਂ ਉਹ ਫਰਾਰ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਮੁਕਾਬਲੇ ਦੌਰਾਨ ਗੱਡੀ ਦੇ ਸ਼ੀਸ਼ੇ ਵੀ ਟੁੱਟ ਗਏ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਐੱਸਐੱਸਪੀ ਵਰੁਣ ਸ਼ਰਮਾ , ਸੀਆਈਏ ਟੀਮਾਂ ਅਤੇ ਹੋਰ ਉੱਚ ਪੁਲਿਸ ਅਧਿਕਾਰੀ ਭਾਰੀ ਪੁਲਿਸ ਫੋਰਸ ਨਾਲ ਘਟਨਾ ਸਥਾਨ 'ਤੇ ਪਹੁੰਚ ਗਏ।

ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਕੇ ਛਾਪੇਮਾਰੀ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫੜੇ ਗਏ ਬਦਮਾਸ਼ ਤੋਂ ਉਸ ਦੇ ਗਿਰੋਹ ਅਤੇ ਬਾਕੀ ਸਾਥੀਆਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK