Kulgam Encounter : ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਫੌਜ ਦੇ 3 ਜਵਾਨ ਤੇ ਇੱਕ ਪੁਲਿਸ ਕਰਮਚਾਰੀ ਜ਼ਖਮੀ
Kulgam Encounter : ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਫੌਜ ਦੇ ਤਿੰਨ ਜਵਾਨ ਜ਼ਖਮੀ ਹੋ ਗਏ ਹਨ। ਇਸ ਦੇ ਨਾਲ ਹੀ ਗੋਲੀਬਾਰੀ 'ਚ ਇੱਕ ਪੁਲਿਸ ਕਰਮਚਾਰੀ ਵੀ ਜ਼ਖਮੀ ਹੋ ਗਿਆ ਹੈ। ਸੁਰੱਖਿਆ ਬਲਾਂ ਨੇ ਅੱਜ ਸਵੇਰੇ ਕੁਲਗਾਮ ਦੇ ਆਦਿਗਾਮ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਸੀ। ਇੱਥੇ 2-3 ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਸੀ। ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ।
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਗੋਲੀਬਾਰੀ 'ਚ ਇਹ ਜਵਾਨ ਜ਼ਖਮੀ ਹੋ ਗਏ। ਹਾਲਾਂਕਿ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ। ਸੰਯੁਕਤ ਆਪ੍ਰੇਸ਼ਨ ਚਲਾ ਕੇ ਅੱਤਵਾਦੀਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਆਪਰੇਸ਼ਨ 'ਚ ਫੌਜ, ਜੰਮੂ-ਕਸ਼ਮੀਰ ਪੁਲਸ ਅਤੇ ਸੁਰੱਖਿਆ ਏਜੰਸੀਆਂ ਵੀ ਸ਼ਾਮਲ ਹਨ। ਪ੍ਰਸ਼ਾਸਨ ਸਾਰੀ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ। ਜੰਮੂ-ਕਸ਼ਮੀਰ 'ਚ ਲਗਾਤਾਰ ਅੱਤਵਾਦੀ ਹਮਲੇ ਹੋ ਰਹੇ ਹਨ। ਅੱਤਵਾਦੀਆਂ 'ਤੇ ਸ਼ਿਕੰਜਾ ਕੱਸਣ ਲਈ ਘਾਟੀ 'ਚ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਹਾਲ ਹੀ 'ਚ ਕਿਸ਼ਤਵਾੜ ਦੇ ਗੁਰਿਨਲ ਪਿੰਡ 'ਚ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਹੋਈ ਸੀ। ਦਾਨਾ ਧਾਰ ਜੰਗਲੀ ਖੇਤਰ ਨੇੜੇ ਸੁਰੱਖਿਆ ਬਲਾਂ ਨਾਲ ਸੰਪਰਕ ਕਾਇਮ ਹੋਣ ਤੋਂ ਬਾਅਦ ਗੋਲੀਬਾਰੀ ਫਿਰ ਸ਼ੁਰੂ ਹੋ ਗਈ। ਪਹਿਲਾਂ ਤਲਾਸ਼ੀ ਮੁਹਿੰਮ ਦੌਰਾਨ ਇਲਾਕੇ 'ਚ ਕੁਝ ਅੱਤਵਾਦੀਆਂ ਦੀ ਮੌਜੂਦਗੀ ਦਾ ਪਤਾ ਲੱਗਾ ਸੀ। ਇਸ ਦੇ ਮੱਦੇਨਜ਼ਰ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਸੀ। ਇਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਸ਼ੁਰੂ ਹੋ ਗਈ। ਇਸ ਤੋਂ ਪਹਿਲਾਂ ਕਠੂਆ ਅਤੇ ਪੁੰਛ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ।
ਜੈਸ਼-ਏ-ਮੁਹੰਮਦ ਦੇ 6 ਸਾਥੀ ਗ੍ਰਿਫਤਾਰ
ਜੰਮੂ-ਕਸ਼ਮੀਰ ਪੁਲਿਸ ਨੇ ਸ਼ੁੱਕਰਵਾਰ ਨੂੰ ਪੁਲਵਾਮਾ 'ਚ ਅੱਤਵਾਦੀਆਂ ਦੀ ਵੱਡੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਜੈਸ਼-ਏ-ਮੁਹੰਮਦ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ ਨੌਜਵਾਨਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਆਪਣੇ ਅੱਤਵਾਦੀ ਸੰਗਠਨਾਂ 'ਚ ਸ਼ਾਮਲ ਹੋਣ ਲਈ ਪ੍ਰੇਰਿਤ ਕਰ ਰਹੇ ਸਨ। ਪੁਲਿਸ ਨੇ ਖ਼ੁਫ਼ੀਆ ਸੂਚਨਾ ਮਿਲਣ 'ਤੇ ਇਹ ਕਾਰਵਾਈ ਕੀਤੀ ਹੈ। ਸਾਥੀਆਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Delhi News : 1 ਘਰ ’ਚ 5 ਲਾਸ਼ਾਂ... ਦਿੱਲੀ ਦੇ ਵਸੰਤ ਕੁੰਜ 'ਚ ਬੁਰਾੜੀ ਵਰਗੀ ਘਟਨਾ
- PTC NEWS