ਫ਼ਿਰੋਜ਼ਪੁਰ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਮੁਲਜ਼ਮ ਦੀ ਲੱਤ 'ਚ ਲੱਗੀ ਗੋਲੀ
Punjab News: ਪੰਜਾਬ ਦੇ ਫ਼ਿਰੋਜ਼ਪੁਰ ਸ਼ਹਿਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋਈ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਕਰੀਬ 20 ਮਿੰਟ ਤੱਕ ਗੋਲੀਬਾਰੀ ਹੋਈ। ਮੁਕਾਬਲੇ ਦੌਰਾਨ ਇੱਕ ਬਦਮਾਸ਼ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਜਿਸ ਨੂੰ ਪੁਲਿਸ ਵੱਲੋਂ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਇਕ ਹੋਰ ਮੁਲਜ਼ਮ ਸੇਵਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਇਹ ਮੁਕਾਬਲਾ ਫ਼ਿਰੋਜ਼ਪੁਰ ਸ਼ਹਿਰ ਦੇ ਸੋਢੀ ਨਗਰ ਵਿੱਚ ਹੋਇਆ, ਜਿਸ ਵਿੱਚ ਗੈਂਗਸਟਰ ਸੁਭਾਸ਼ ਜ਼ਖ਼ਮੀ ਹਾਲਤ ਵਿੱਚ ਫੜਿਆ ਗਿਆ। ਉਸ ਖਿਲਾਫ ਕਤਲ ਦੇ ਤਿੰਨ ਮਾਮਲੇ ਦਰਜ ਹਨ
- PTC NEWS