Fri, Oct 23, 2026
Whatsapp

ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਫਾਇਰਿੰਗ , ਗੋਲੀ ਲੱਗਣ ਨਾਲ ਇੱਕ ਬਦਮਾਸ਼ ਜ਼ਖਮੀ, ਇਕ ਫ਼ਰਾਰ

ਪੁਲਿਸ ਨੇ ਮੌਕੇ ਤੋਂ ਬਰਾਮਦ ਕੀਤਾ ਇੱਕ ਪਿਸਟਲ

Reported by:  PTC News Desk  Edited by:  Jaswinder Kaur -- October 23rd 2026 06:14 PM -- Updated: October 23rd 2026 06:18 PM
ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਫਾਇਰਿੰਗ , ਗੋਲੀ ਲੱਗਣ ਨਾਲ ਇੱਕ ਬਦਮਾਸ਼ ਜ਼ਖਮੀ, ਇਕ ਫ਼ਰਾਰ

ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਫਾਇਰਿੰਗ , ਗੋਲੀ ਲੱਗਣ ਨਾਲ ਇੱਕ ਬਦਮਾਸ਼ ਜ਼ਖਮੀ, ਇਕ ਫ਼ਰਾਰ

Encounter in Punjab : ਗੋਇੰਦਵਾਲ ਸਾਹਿਬ ਵਿਖੇ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਹੋਏ ਮੁਕਾਬਲੇ ਦੌਰਾਨ ਪੁਲਿਸ ਦੀ ਗੋਲੀ ਲੱਗਣ ਨਾਲ ਇਕ ਬਦਮਾਸ਼ ਜ਼ਖਮੀ ਹੋ ਗਿਆ, ਜਦਕਿ ਇਕ ਨੌਜਵਾਨ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ। ਜ਼ਖਮੀ ਬਦਮਾਸ਼ ਨੂੰ ਪੁਲਿਸ ਪਾਰਟੀ ਵਲੋਂ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਦੌਰਾਨ ਪੁਲਿਸ ਨੇ ਮੌਕੇ ਤੋਂ ਇੱਕ ਪਿਸਟਲ ਵੀ ਬਰਾਮਦ ਕੀਤਾ ਹੈ। 

ਇਹ ਵੀ ਪੜ੍ਹੋ : 

25 ਅਕਤੂਬਰ ਨੂੰ ਪੰਜਾਬ ਭਰ 'ਚ ਫੂਕੇ ਜਾਣਗੇ ਝਾੜੂ, ਪਰਵਿੰਦਰ ਝੋਟਾ ਦੇ ਪਰਿਵਾਰ ਦਾ ਵੱਡਾ ਐਲਾਨ

ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਗੋਇੰਦਵਾਲ ਦੇ ਐੱਸ.ਐੱਚ.ਓ.ਨਵਦੀਪ ਭੱਟੀ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ 2 ਸ਼ੱਕੀ ਨੌਜਵਾਨ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗੇ। ਜਦੋਂ ਪੁਲਿਸ ਪਾਰਟੀ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਸ਼ੱਕੀ ਨੌਜਵਾਨਾਂ ਵਲੋਂ ਪੁਲਿਸ ਪਾਰਟੀ ਉਪਰ ਫਾਇਰਿੰਗ ਕਰ ਦਿੱਤੀ ਗਈ ਅਤੇ ਜਵਾਬੀ ਕਾਰਵਾਈ ਦੌਰਾਨ ਪੁਲਿਸ ਵਲੋਂ ਵੀ ਗੋਲੀ ਚਲਾਈ ਗਈ, ਜਿਸ ਕਾਰਨ ਇਕ ਨੌਜਵਾਨ ਜ਼ਖਮੀ ਹੋ ਗਿਆ। ਜਦਕਿ ਉਸਦਾ ਸਾਥੀ ਉਥੋਂ ਫ਼ਰਾਰ ਹੋ ਗਿਆ।

ਉਨ੍ਹਾਂ ਦੱਸਿਆ ਕਿ ਜ਼ਖਮੀ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਮੰਨਾ ਵਾਸੀ ਖੁਵਾਸਪੁਰ ਵਜੋਂ ਹੋਈ ਹੈ, ਜਿਸ ਨੇ ਪੁੱਛਗਿੱਛ ਦੌਾਰਨ ਦੱਸਿਆ ਕਿ ਪਿਛਲੇ ਸਮੇਂ ਜੋ ਗੋਇੰਦਵਾਲ ਸਾਹਿਬ ਇਲਾਕੇ ਦੇ ਆਸ-ਪਾਸ ਫਾਈਰਿੰਗ ਦੀਆਂ ਵਾਰਦਾਤਾਂ ਹੋਈਆਂ ਹਨ, ਉਸ ਵਲੋਂ ਅਤੇ ਉਸਦੇ ਸਾਥੀਆਂ ਵਲੋਂ ਕੀਤੀਆਂ ਗਈਆਂ ਹਨ। ਐੱਸ.ਐੱਸ.ਪੀ. ਨੇ ਦੱਸਿਆ ਕਿ ਥਾਣਾ ਗੋਇੰਦਵਾਲ ਵਿਖੇ ਮਾਮਲਾ ਦਰਜ ਕਰਨ ਤੋਂ ਬਾਅਦ ਫਰਾਰ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।






- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK