Wed, Feb 1, 2023
Whatsapp

ਜੰਮੂ ਕਸ਼ਮੀਰ ਦੇ ਸਿਧਰਾ ਇਲਾਕੇ 'ਚ ਮੁਠਭੇੜ, ਤਿੰਨ ਅੱਤਵਾਦੀ ਢੇਰ

Written by  Pardeep Singh -- December 28th 2022 09:24 AM
ਜੰਮੂ ਕਸ਼ਮੀਰ ਦੇ ਸਿਧਰਾ ਇਲਾਕੇ 'ਚ ਮੁਠਭੇੜ, ਤਿੰਨ ਅੱਤਵਾਦੀ ਢੇਰ

ਜੰਮੂ ਕਸ਼ਮੀਰ ਦੇ ਸਿਧਰਾ ਇਲਾਕੇ 'ਚ ਮੁਠਭੇੜ, ਤਿੰਨ ਅੱਤਵਾਦੀ ਢੇਰ

Terrorist Encounter In Jammu: ਜੰਮੂ-ਕਸ਼ਮੀਰ ਵਿੱਚ ਪੁਲਿਸ ਅਤੇ ਫੌਜ ਅੱਤਵਾਦੀਆਂ ਨੂੰ ਖਤਮ ਕਰਨ ਲਈ ਲਗਾਤਾਰ ਮੁਹਿੰਮ ਚਲਾ ਰਹੀ ਹੈ। ਇਸੇ ਕੜੀ ਵਿੱਚ ਜੰਮੂ ਪੁਲਿਸ ਨੂੰ ਬੁੱਧਵਾਰ 28 ਦਸੰਬਰ ਨੂੰ ਸੂਚਨਾ ਮਿਲੀ ਸੀ ਕਿ ਸਿਧਰਾ ਖੇਤਰ ਵਿੱਚ ਕੁਝ ਅੱਤਵਾਦੀ ਮੌਜੂਦ ਹਨ। ਸੂਚਨਾ ਤੋਂ ਬਾਅਦ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕਾਰਵਾਈ 'ਚ ਤਿੰਨ ਅੱਤਵਾਦੀ ਮਾਰੇ ਗਏ ਹਨ। ਉਥੇ ਅਜੇ ਵੀ ਮੁਕਾਬਲਾ ਜਾਰੀ ਹੈ।

 ਕਸ਼ਮੀਰ ਦੇ ਏ.ਡੀ.ਜੀ.ਪੀ. ਨੇ ਦੱਸਿਆ ਕਿ ਮਾਰੇ ਗਏ ਤਿੰਨ ਸਥਾਨਕ ਅੱਤਵਾਦੀਆਂ 'ਚੋਂ ਦੋ ਦੀ ਪਛਾਣ ਕਰ ਲਈ ਗਈ ਹੈ, ਜਦਕਿ ਤੀਜੇ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਾਰੇ ਗਏ ਅੱਤਵਾਦੀਆਂ 'ਚੋਂ ਇਕ ਸ਼ੋਪੀਆਂ ਦਾ ਲਤੀਫ ਲੋਨ ਹੈ। ਉਹ ਕਸ਼ਮੀਰੀ ਪੰਡਿਤ ਪੂਰਨ ਕ੍ਰਿਸ਼ਨ ਭੱਟ ਦੇ ਕਤਲ ਵਿੱਚ ਸ਼ਾਮਲ ਸੀ। ਦੂਜਾ ਅਨੰਤਨਾਗ ਦਾ ਉਮਰ ਨਜ਼ੀਰ ਹੈ। ਉਮਰ ਨੇਪਾਲ ਦੇ ਤਿਲ ਬਹਾਦੁਰ ਥਾਪਾ ਦੇ ਕਤਲ ਵਿੱਚ ਸ਼ਾਮਲ ਸੀ। ਅੱਤਵਾਦੀਆਂ ਕੋਲੋਂ ਇੱਕ ਏਕੇ-47 ਰਾਈਫਲ ਅਤੇ ਦੋ ਪਿਸਤੌਲ ਬਰਾਮਦ ਹੋਏ ਹਨ।

ਉਨ੍ਹਾਂ ਨੇ ਦੱਸਿਆ ਕਿ ਮੁਕਾਬਲਾ ਸਵੇਰੇ 7.30 ਵਜੇ ਸ਼ੁਰੂ ਹੋਇਆ ਅਤੇ ਅੱਤਵਾਦੀਆਂ ਨੂੰ ਬੇਅਸਰ ਕਰਨ ਲਈ ਇਲਾਕੇ 'ਚ ਵਾਧੂ ਫੋਰਸ ਭੇਜੀ ਗਈ ਹੈ। ਜੰਮੂ-ਕਸ਼ਮੀਰ ਪੁਲਸ ਮੁਤਾਬਕ ਜੰਮੂ ਦੇ ਸਿੱਧਰਾ ਇਲਾਕੇ 'ਚ 3 ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲੀ ਸੀ। ਇਸ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ।ਸੁਰੱਖਿਆ ਬਲ ਜਦੋਂ ਲੁਕੇ ਹੋਏ ਟਿਕਾਣੇ ਵੱਲ ਵਧ ਰਹੇ ਸਨ ਤਾਂ ਪਹਿਲਾਂ ਤੋਂ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਕਰ ਦਿੱਤੀ। 

- PTC NEWS

adv-img

Top News view more...

Latest News view more...