Thu, May 28, 2026
Whatsapp

Teacher on Tower : ਨੰਗਲ 'ਚ ਮੋਬਾਈਲ ਟਾਵਰ 'ਤੇ ਚੜ੍ਹਿਆ ਬੇਰੁਜ਼ਗਾਰ ਅਧਿਆਪਕ, ਵੀਡੀਓ ਵਾਇਰਲ, ਜਾਣੋ ਕੀ ਹੈ ਮੰਗ ?

Nangar News : ਈਟੀਟੀ 6994 ਬੈਕਲੌਗ ਯੂਨੀਅਨ ਨਾਲ ਸਬੰਧਤ ਬੇਰੁਜ਼ਗਾਰ ਅਧਿਆਪਕ ਹਰਜੀਤ ਸਿੰਘ (ਬਰਨਾਲਾ) ਅੱਜ ਆਪਣੀਆਂ ਮੰਗਾਂ ਦੇ ਹੱਕ ਵਿੱਚ ਸਥਾਨਕ ਖੇਤਰ ਵਿੱਚ ਇੱਕ ਮੋਬਾਈਲ ਟਾਵਰ (Mobile Tower) ’ਤੇ ਚੜ੍ਹ ਗਿਆ।

Reported by:  PTC News Desk  Edited by:  KRISHAN KUMAR SHARMA -- May 28th 2026 02:02 PM -- Updated: May 28th 2026 02:51 PM
Teacher on Tower : ਨੰਗਲ 'ਚ ਮੋਬਾਈਲ ਟਾਵਰ 'ਤੇ ਚੜ੍ਹਿਆ ਬੇਰੁਜ਼ਗਾਰ ਅਧਿਆਪਕ, ਵੀਡੀਓ ਵਾਇਰਲ, ਜਾਣੋ ਕੀ ਹੈ ਮੰਗ ?

Teacher on Tower : ਨੰਗਲ 'ਚ ਮੋਬਾਈਲ ਟਾਵਰ 'ਤੇ ਚੜ੍ਹਿਆ ਬੇਰੁਜ਼ਗਾਰ ਅਧਿਆਪਕ, ਵੀਡੀਓ ਵਾਇਰਲ, ਜਾਣੋ ਕੀ ਹੈ ਮੰਗ ?

Nangar News : ਪੰਜਾਬ ਵਿੱਚ ਬੇਰੁਜ਼ਗਾਰ ਅਧਿਆਪਕਾਂ ਦਾ ਸੰਘਰਸ਼ ਇੱਕ ਵਾਰ ਫਿਰ ਤਿੱਖਾ ਤੀਬਰ ਹੋ ਗਿਆ ਹੈ। ਈਟੀਟੀ 5994 ਬੈਕਲੌਗ ਯੂਨੀਅਨ ਨਾਲ ਸਬੰਧਤ ਬੇਰੁਜ਼ਗਾਰ ਅਧਿਆਪਕ ਹਰਜੀਤ ਸਿੰਘ (ਬਰਨਾਲਾ) ਅੱਜ ਆਪਣੀਆਂ ਮੰਗਾਂ ਦੇ ਹੱਕ ਵਿੱਚ ਸਥਾਨਕ ਖੇਤਰ ਵਿੱਚ 150 ਫੁੱਟ ਉਚੇ ਇੱਕ ਮੋਬਾਈਲ ਟਾਵਰ (Mobile Tower) ’ਤੇ ਚੜ੍ਹ ਗਿਆ। ਘਟਨਾ ਤੋਂ ਬਾਅਦ ਪ੍ਰਸ਼ਾਸਨ ਅਤੇ ਯੂਨੀਅਨ ਆਗੂ ਮੌਕੇ ’ਤੇ ਪਹੁੰਚ ਗਏ ਅਤੇ ਉਸ ਨੂੰ ਹੇਠਾਂ ਉਤਾਰਨ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। (Teacher Climbed on )

ਅਧਿਆਪਕਾਂ ਵੱਲੋਂ ਕਿਉਂ ਕੀਤਾ ਜਾ ਰਿਹਾ ਸੰਘਰਸ਼ ?


ਯੂਨੀਅਨ ਦੇ ਪ੍ਰਧਾਨ ਅਸ਼ੋਕ ਬਾਵਾ ਨੇ ਦੱਸਿਆ ਕਿ ਇਹ ਸੰਘਰਸ਼ 2994 ਬੈਕਲੌਗ ਅਸਾਮੀਆਂ ਦੀ ਭਰਤੀ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਿੱਖਿਆ ਵਿਭਾਗ ਪਹਿਲਾਂ ਇਹ ਅਸਾਮੀਆਂ ਭਰਨ ਲਈ ਸਹਿਮਤ ਸੀ ਪਰ ਹੁਣ ਸਰਕਾਰ ਇਸ ਮਾਮਲੇ ਤੋਂ ਪਿੱਛੇ ਹਟ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਵੀ ਕੋਈ ਢੁੱਕਵਾਂ ਭਰੋਸਾ ਨਹੀਂ ਮਿਲਿਆ ਅਤੇ ਸਰਕਾਰ ਵੱਲੋਂ ਕੇਸ ਦੀ ਮੁੜ ਜਾਂਚ ਕਰਵਾਉਣ ਦੀ ਗੱਲ ਆਖੀ ਗਈ ਹੈ।


ਯੂਨੀਅਨ ਆਗੂਆਂ ਨੇ ਦਾਅਵਾ ਕੀਤਾ ਕਿ ਸਰਕਾਰ ਚੋਣ ਜ਼ਾਬਤੇ ਦਾ ਹਵਾਲਾ ਦੇ ਕੇ ਸਕਰੂਟਨੀ ਨੋਟਿਸ ਜਾਰੀ ਕਰਨ ਤੋਂ ਟਾਲ-ਮਟੋਲ ਕਰ ਰਹੀ ਹੈ, ਜਦਕਿ ਭਰਤੀ ਨਾਲ ਸਬੰਧਤ ਸਾਰੇ ਨਿਯਮ ਉਮੀਦਵਾਰਾਂ ਦੇ ਹੱਕ ਵਿੱਚ ਹਨ। ਉਨ੍ਹਾਂ ਕਿਹਾ ਕਿ ਜੇ ਸਰਕਾਰ ਚਾਹੇ ਤਾਂ ਨੋਟਿਸ ਤੁਰੰਤ ਜਾਰੀ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਲਗਭਗ 2500 ਉਮੀਦਵਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਭਰਤੀ ਪ੍ਰਕਿਰਿਆ ਪੂਰੀ ਹੋਣ ਦੀ ਉਡੀਕ ਕਰ ਰਹੇ ਹਨ, ਜਿਸ ਕਾਰਨ ਉਮੀਦਵਾਰ ਮਾਨਸਿਕ ਤਣਾਅ ਦਾ ਸਾਹਮਣਾ ਕਰ ਰਹੇ ਹਨ। ਯੂਨੀਅਨ ਮੁਤਾਬਕ ਇਸ ਤੋਂ ਪਹਿਲਾਂ ਵੀ ਇੱਕ ਮਹਿਲਾ ਉਮੀਦਵਾਰ ਨੇ ਪ੍ਰੇਸ਼ਾਨੀ ਕਾਰਨ ਨੰਗਲ ਨਹਿਰ ਵਿੱਚ ਛਾਲ ਮਾਰ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਸੀ।

ਪਹਿਲਾਂ 83 ਦਿਨ ਤੱਕ ਟਾਵਰ 'ਤੇ ਸੰਘਰਸ਼ ਕਰ ਚੁੱਕਾ ਹੈ ਹਰਜੀਤ ਸਿੰਘ

ਜ਼ਿਕਰਯੋਗ ਹੈ ਕਿ ਹਰਜੀਤ ਸਿੰਘ ਇਸ ਤੋਂ ਪਹਿਲਾਂ ਪਟਿਆਲਾ ਦੇ ਲੀਲਾ ਭਵਨ ਨੇੜੇ ਵੀ ਲਗਭਗ 83 ਦਿਨ ਤੱਕ ਟਾਵਰ ’ਤੇ ਬੈਠ ਕੇ ਸੰਘਰਸ਼ ਕਰ ਚੁੱਕਾ ਹੈ।ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਮੰਗਾਂ ਦਾ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।

- PTC NEWS

Electrical Saftey authority

Top News view more...

Latest News view more...

PTC NETWORK
PTC NETWORK