Thu, Jun 18, 2026
Whatsapp

Dhuri ’ਚ ETT ਅਧਿਆਪਕਾਂ ਦਾ ਧਰਨਾ ਜਾਰੀ, 10 ਦਿਨਾਂ ਤੋਂ ਮੋਬਾਇਲ ਟਾਵਰ ’ਤੇ ਬੈਠਿਆ ਹੋਇਆ ਹਰਜੀਤ ਸਿੰਘ

ਆਪਣੀਆਂ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਅਧਿਆਪਕ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਉਹਨਾਂ ਦੇ ਸਾਥੀ ਹਰਜੀਤ ਸਿੰਘ ਪਿਛਲੇ 10 ਦਿਨਾਂ ਤੋਂ ਮੋਬਾਈਲ ਟਾਵਰ 'ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕਰ ਰਹੇ ਹਨ।

Reported by:  PTC News Desk  Edited by:  Aarti -- June 18th 2026 04:42 PM
Dhuri ’ਚ ETT ਅਧਿਆਪਕਾਂ ਦਾ ਧਰਨਾ ਜਾਰੀ, 10 ਦਿਨਾਂ ਤੋਂ ਮੋਬਾਇਲ ਟਾਵਰ ’ਤੇ ਬੈਠਿਆ ਹੋਇਆ ਹਰਜੀਤ ਸਿੰਘ

Dhuri ’ਚ ETT ਅਧਿਆਪਕਾਂ ਦਾ ਧਰਨਾ ਜਾਰੀ, 10 ਦਿਨਾਂ ਤੋਂ ਮੋਬਾਇਲ ਟਾਵਰ ’ਤੇ ਬੈਠਿਆ ਹੋਇਆ ਹਰਜੀਤ ਸਿੰਘ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਾਰਜਕਾਲ ਲਗਭਗ ਸਾਢੇ ਚਾਰ ਸਾਲ ਪੂਰੇ ਹੋਣ ਵਾਲਾ ਹੈ। ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਰਕਾਰੀ ਨੌਕਰੀਆਂ ਦੇਣ ਦੇ ਵਾਅਦੇ ਕੀਤੇ ਗਏ ਸਨ। ਪਰ ਅੱਜ ਵੀ ਹਜ਼ਾਰਾਂ ਪੜ੍ਹੇ-ਲਿਖੇ ਨੌਜਵਾਨ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੜਕਾਂ 'ਤੇ ਸੰਘਰਸ਼ ਕਰਨ ਲਈ ਮਜਬੂਰ ਹਨ।

ਜੇਕਰ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਦੀ ਗੱਲ ਕੀਤੀ ਜਾਵੇ ਤਾਂ ਈਟੀਟੀ 5994 ਬੇਰੁਜ਼ਗਾਰ ਅਧਿਆਪਕਾਂ ਦਾ ਧਰਨਾ ਅੱਜ 10ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਅਧਿਆਪਕ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਉਹਨਾਂ ਦੇ ਸਾਥੀ ਹਰਜੀਤ ਸਿੰਘ ਪਿਛਲੇ 10 ਦਿਨਾਂ ਤੋਂ ਮੋਬਾਈਲ ਟਾਵਰ 'ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕਰ ਰਹੇ ਹਨ।


ਇੱਕ ਪਾਸੇ ਪੰਜਾਬ ਵਿੱਚ ਗਰਮੀ ਦਾ ਪ੍ਰਕੋਪ ਲਗਾਤਾਰ ਵੱਧ ਰਿਹਾ ਹੈ, ਦੂਜੇ ਪਾਸੇ ਬੇਰੁਜ਼ਗਾਰ ਅਧਿਆਪਕ ਤਪਦੀਆਂ ਸੜਕਾਂ 'ਤੇ ਦਿਨ-ਰਾਤ ਗੁਜ਼ਾਰਨ ਲਈ ਮਜਬੂਰ ਹਨ। ਧਰਨੇ ਵਿੱਚ ਸ਼ਾਮਲ ਮਹਿਲਾ ਅਧਿਆਪਕਾਂ ਨੂੰ ਵੀ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਫਿਰ ਵੀ ਉਹ ਆਪਣੀਆਂ ਮੰਗਾਂ ਲਈ ਡਟੇ ਹੋਏ ਹਨ।

ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ, ਉਹ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਉਹਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਉਹਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਇਹ ਵੀ ਪੜ੍ਹੋ  : Jalandhar ਦੇ ਪਿੰਡ ਸੰਘਵਾਲ ’ਚ ਵਾਪਰੀ ਬੇਅਦਬੀ ਦੀ ਘਟਨਾ ; ਔਰਤ ’ਤੇ ਲੱਗੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੇ ਇਲਜ਼ਾਮ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK