Advertisment

ਸਾਬਕਾ ਕਾਂਗਰਸੀ ਵਿਧਾਇਕ ਵਿਵਾਦਾਂ 'ਚ ਘਿਰਿਆ, ਵਿਜੀਲੈਂਸ ਵੱਲੋਂ ਜਾਂਚ ਆਰੰਭ

author-image
Ravinder Singh
Updated On
New Update
ਸਾਬਕਾ ਕਾਂਗਰਸੀ ਵਿਧਾਇਕ ਵਿਵਾਦਾਂ 'ਚ ਘਿਰਿਆ, ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਆਰੰਭ
Advertisment

ਪਟਿਆਲਾ : ਰਾਜਪੁਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਮੁੜ ਵਿਵਾਦਾਂ ਵਿਚ ਘਿਰਦੇ ਨਜ਼ਰ ਆ ਰਹੇ ਹਨ। ਹੁਣ ਵਿਜੀਲੈਂਸ ਵੱਲੋਂ ਉਨ੍ਹਾਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।  ਸੂਤਰਾਂ ਅਨੁਸਾਰ ਹਰਦਿਆਲ ਸਿੰਘ ਕੰਬੋਜ ਨੂੰ ਵਿਜੀਲੈਂਸ ਦਫ਼ਤਰ ਵਿਖੇ ਸੱਦਿਆ ਗਿਆ ਸੀ ਪਰ ਬੀਤੇ ਦਿਨੀਂ ਰਾਜਪੁਰਾ ਦੇ ਇਕ ਪੱਤਰਕਾਰ ਵੱਲੋਂ ਆਤਮਹੱਤਿਆ ਕੀਤੇ ਜਾਣ ਮਗਰੋਂ ਕੰਬੋਜ ਅਤੇ ਉਨ੍ਹਾਂ ਦੇ ਪੁੱਤਰ ਖ਼ਿਲਾਫ਼ ਐੱਫਆਈਆਰ ਵਿੱਚ ਹੀ ਉਲਝ ਗਏ।

Advertisment



ਵਿਜੀਲੈਂਸ ਸੂਤਰਾਂ ਮੁਤਾਬਕ  ਵਿਜੀਲੈਂਸ ਵੱਲੋਂ ਹਰਦਿਆਲ ਸਿੰਘ ਕੰਬੋਜ ਦੀ ਸ਼ੁਰੂਆਤੀ ਜਾਂਚ ਵਿਚ ਇਹ ਪਤਾ ਲੱਗਾ ਹੈ ਕਿ ਉਨ੍ਹਾਂ ਵੱਲੋਂ ਆਮਦਨ ਨਾਲੋਂ ਵੱਧ ਜਾਇਦਾਦ ਬਣਾਈ ਗਈ ਹੈ ਜਿਸ ਲਈ ਉਨ੍ਹਾਂ ਨੂੰ ਵਿਜੀਲੈਂਸ ਦਫਤਰ  ਵਿੱਚ ਤਲਬ ਕੀਤਾ ਗਿਆ ਸੀ। ਇਸੇ ਦੌਰਾਨ ਸੂਤਰਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਕੈਪਟਨ ਦੀ ਕਾਂਗਰਸ ਸਰਕਾਰ ਵੇਲੇ ਰਾਜਪੁਰਾ ਵਿਖੇ ਨਕਲੀ ਸ਼ਰਾਬ ਫੈਕਟਰੀ ਫੜੇ ਜਾਣ ਸਬੰਧੀ ਵੀ ਵਿਜੀਲੈਂਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Himachal Election 2022 Live : 68 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਸ਼ੁਰੂ, ਵੋਟਰਾਂ 'ਚ ਭਾਰੀ ਉਤਸ਼ਾਹ



Advertisment

ਜਾਣਕਾਰੀ ਅਨੁਸਾਰ  ਰਾਜਪੁਰਾ ਤੋਂ ਭਾਜਪਾ ਆਗੂ ਜਗਦੀਸ਼ ਜੱਗਾ ਦੀ ਸ਼ਿਕਾਇਤ ਉਤੇ ਵਿਜੀਲੈਂਸ ਜਾਂਚ ਕਰ ਰਹੀ ਹੈ। ਜਗਦੀਸ਼ ਜੱਗਾ ਨੂੰ ਵੀ ਵਿਜੀਲੈਂਸ ਨੇ ਬਿਆਨ ਦਰਜ ਕਰਨ ਲਈ ਬੁਲਾਇਆ ਹੈ।  ਜਗਦੀਸ਼ ਜੱਗਾ ਸੋਮਵਾਰ ਤੱਕ ਵਿਜੀਲੈਂਸ ਅੱਗੇ ਪੇਸ਼ ਹੋ ਕੇ ਬਿਆਨ ਦਰਜ ਕਰਵਾ ਸਕਦੇ ਹਨ।

ਰਿਪੋਰਟ-ਗਗਨਦੀਪ ਆਹੂਜਾ



- PTC NEWS
punjab-vigilance-bureau investigate formermla
Advertisment

Stay updated with the latest news headlines.

Follow us:
Advertisment