Sat, Apr 1, 2023
Whatsapp

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਤੋਂ ਵਿਜੀਲੈਂਸ ਦਫ਼ਤਰ ਹੋਈ ਪੁੱਛਗਿੱਛ

ਪੰਜਾਬ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਵਿਜੀਲੈਂਸ ਨੇ ਤਲਬ ਕੀਤਾ ਹੈ। ਅੱਜ ਉਨ੍ਹਾਂ ਕੋਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਮੋਹਾਲੀ ਸਥਿਤ ਵਿਜੀਲੈਂਸ ਦਫ਼ਤਰ ’ਚ ਪੁੱਛਗਿੱਛ ਕੀਤੀ ਜਾ ਰਹੀ ਹੈ।

Written by  Jasmeet Singh -- March 17th 2023 02:04 PM
ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਤੋਂ ਵਿਜੀਲੈਂਸ ਦਫ਼ਤਰ ਹੋਈ ਪੁੱਛਗਿੱਛ

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਤੋਂ ਵਿਜੀਲੈਂਸ ਦਫ਼ਤਰ ਹੋਈ ਪੁੱਛਗਿੱਛ

ਮੁਹਾਲੀ: ਪੰਜਾਬ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਵਿਜੀਲੈਂਸ ਨੇ ਤਲਬ ਕੀਤਾ ਹੈ। ਅੱਜ ਉਨ੍ਹਾਂ ਕੋਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਮੋਹਾਲੀ ਸਥਿਤ ਵਿਜੀਲੈਂਸ ਦਫ਼ਤਰ ’ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਹਿੰਦਰਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪਿਛਲੇ 6 ਸਾਲਾਂ ਵਿੱਚ ਆਮਦਨ ਤੋਂ ਵੱਧ ਪੈਸਾ ਖਰਚ ਕੀਤਾ ਹੈ। 

ਵਿਜੀਲੈਂਸ ਨੇ ਮੋਹਿੰਦਰਾ ਦੇ ਨਿਊ ਚੰਡੀਗੜ੍ਹ ਸਥਿਤ ਫਾਰਮ ਹਾਊਸ ਸਮੇਤ ਹੋਰ ਜਾਇਦਾਦ ਦੇ ਰਿਕਾਰਡ ਦੀ ਜਾਂਚ ਕਰਨ ਲਈ ਮਾਲ ਅਧਿਕਾਰੀਆਂ ਨੂੰ ਵੀ ਪੱਤਰ ਲਿਖੇ ਸਨ। ਸੂਤਰਾਂ ਮੁਤਾਬਿਕ ਵਿਜੀਲੈਂਸ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਿਟੀ (ਗਮਾਡਾ) ਵਿੱਚ ਤਾਇਨਾਤ ਇੱਕ ਅਧਿਕਾਰੀ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜੋ ਮਹਿੰਦਰਾ ਦੇ ਨਾਲ ਵਿਸ਼ੇਸ਼ ਕਾਰਜ ਅਧਿਕਾਰੀ ਦੇ ਰੂਪ ਵਿਚ ਤਾਇਨਾਤ ਸੀ।


ਬ੍ਰਹਮ ਮਹਿੰਦਰਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵਿੱਚ ਸੀਨੀਅਰਤਾ ਵਿੱਚ ਦੂਜੇ ਸਥਾਨ ’ਤੇ ਸਨ। ਉਨ੍ਹਾਂ ਨੇ 2017 ਵਿੱਚ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ। ਉਹ ਸਾਲ 2022 ਤੱਕ ਸਿਹਤ, ਸਥਾਨਕ ਸਰਕਾਰਾਂ, ਮੈਡੀਕਲ ਸਿੱਖਿਆ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਰਹੇ ਸਨ।

ਬ੍ਰਹਮ ਮਹਿੰਦਰਾ ਛੇਵੇਂ ਸਾਬਕਾ ਮੰਤਰੀ ਹਨ, ਜਿਹੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਦੀ ਰਡਾਰ ’ਤੇ ਆਏ ਹਨ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੌਤ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ। ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ, ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਭਾਰਤ ਭੂਸ਼ਣ ਆਸ਼ੂ ਵੀ ਜਾਂਚ ਦੇ ਦਾਇਰੇ ਵਿੱਚ ਹਨ।

- PTC NEWS

adv-img

Top News view more...

Latest News view more...