ਅੰਮ੍ਰਿਤਸਰ: ਸ਼ਹਿਰ ਦੇ ਰੈਡੀਸਨ ਬਲੂ ਹੋਟਲ ’ਚ ਜ਼ੋਰਦਾਰ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਸਿਲੰਡਰ ਫਟਣ ਕਾਰਨ ਜ਼ਬਰਦਸਤ ਧਮਾਕਾ ਹੋਇਆ। ਇਸ ਦੌਰਾਨ 3 ਲੋਕ ਗੰਭੀਰ ਜ਼ਖਮੀ ਹੋ ਗਏ। ਫਿਲਹਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਜ਼ਖਮੀ ਹੋਏ ਤਿੰਨੋਂ ਵਿਅਕਤੀ ਰਸੋਈ ਘਰ ਚ ਮੌਜੂਦ ਸੀ। ਜ਼ਿਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਚ ਪਹੁੰਚਾਇਆ ਗਿਆ ਹੈ। ਮਾਮਲੇ ਦੀ ਸੂਚਨਾ ਮਿਲਦੇ ਹੋਏ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਉਨ੍ਹਾਂ ਵੱਲੋਂ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।ਮਿਲੀ ਜਾਣਕਾਰੀ ਮੁਤਾਬਿਕ ਜਿਸ ਹੋਟਲ ਵਿੱਚ ਧਮਾਕਾ ਹੋਇਆ ਸੀ ਉਹ ਹੋਟਲ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਹੋਟਲ ਦੇ ਸਾਹਮਣੇ ਸਥਿਤ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਹੋਟਲ ਦੀ ਰਸੋਈ 'ਚ ਦੁਪਹਿਰ ਦਾ ਖਾਣਾ ਤਿਆਰ ਕੀਤਾ ਜਾ ਰਿਹਾ ਸੀ। ਇਸ ਦੌਰਾਨ ਜ਼ੋਰਦਾਰ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਪੂਰੇ ਹੋਟਲ 'ਚ ਮੌਜੂਦ ਗਾਹਕ ਅਤੇ ਸਟਾਫ਼ ਸਹਿਮ ਗਿਆ। ਇਹ ਵੀ ਪੜ੍ਹੋ: ਸਿੱਖ ਜਗਤ ਵੀਰ ਬਾਲ ਦਿਵਸ ਨਹੀਂ ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਏ: ਐਡਵੋਕੇਟ ਧਾਮੀ