ਮੁਹਾਲੀ: ਲਾਲੜੂ ਵਿੱਚ ਟੀਸੀ ਸਪਿਨਰਜ਼ ਫੈਕਟਰੀ ਦੇ ਅੰਦਰ ਇੱਕ ਨਿੱਜੀ ਦੁਕਾਨ ਵਿੱਚ ਰੱਖੇ ਫਰਿੱਜ ਦੇ ਕੰਪ੍ਰੈਸਰ ਵਿੱਚ ਜ਼ਬਰਦਸਤ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਧਮਾਕਾ ਇਨ੍ਹਾਂ ਜਿਆਦਾ ਭਿਆਨਕ ਸੀ ਕਿ ਮੌਕੇ ’ਤੇ ਹੀ ਚਾਰ ਬੱਚੇ ਅਤੇ ਦੋ ਮਹਿਲਾਵਾਂ ਸਣੇ ਅੱਠ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਗਣੀਮਤ ਇਹ ਰਹੀ ਕਿ ਇਸ ਹਾਦਸੇ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਅੰਬਾਲਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਜਿੱਥੋਂ ਪੰਜ ਜ਼ਖ਼ਮੀਆਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ।ਫਿਲਹਾਲ ਜ਼ਖਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਧਮਾਕਾ ਇੰਨ੍ਹਾਂ ਜਿਆਦਾ ਭਿਆਨਕ ਸੀ ਕਿ ਦੁਕਾਨ ਦੀ ਕੰਧ ਢਹਿ ਗਈ। ਨਾਲ ਹੀ ਦਰਵਾਜ਼ਾ ਟੁੱਟ ਗਿਆ ਅਤੇ ਫ੍ਰਿਜ ਦੇ ਟੁੱਕੜੇ ਟੁੱਕੜੇ ਹੋ ਗਏ। -ਰਿਪੋਰਟਰ ਅੰਕੁਸ਼ ਮਹਾਜਨ ਦੇ ਸਹਿਯੋਗ ਨਾਲ...ਇਹ ਵੀ ਪੜ੍ਹੋ: ਐਂਬੂਲੈਂਸ ਯੂਨੀਅਨ ਦੀ ਹੜਤਾਲ ਖ਼ਤਮ , ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੰਗਾਂ ਮੰਨਣ ਦਾ ਦਿੱਤਾ ਭਰੋਸਾ