Gurdaspur 'ਚ ਥਾਣਾ ਸਿਟੀ ਦੇ ਬਾਹਰ ਧਮਾਕਾ; ਪੁਲਿਸ ਦਾ ਕਹਿਣਾ- ਗੱਡੀ ਦਾ ਫਟਿਆ ਟਾਇਰ, ਜਾਣੋ ਧਮਾਕੇ ਦੀ ਕਿਸਨੇ ਲਈ ਜ਼ਿੰਮੇਵਾਰੀ
Gurdaspur Blast News : ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ’ਚ ਧਮਾਕਾ ਹੋਣ ਦੀ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਗੁਰਦਾਸਪੁਰ ਦੇ ਸਿਟੀ ਥਾਣੇ ਦੇ ਬਾਹਰ ਧਮਾਕਾ ਹੋਇਆ ਹੈ ਜਦਕਿ ਪੁਲਿਸ ਵਾਲਿਆਂ ਵੱਲੋਂ ਇਸ ਬਾਰੇ ਇਨਕਾਰ ਕੀਤਾ ਜਾ ਰਿਹਾ ਹੈ। ਹੁਣ ਇਸ ਧਮਾਕੇ ਦੀ ਪੁਸ਼ਟੀ ਕਥਿਤ ਤੌਰ ’ਤੇ ਖਾਲਿਸਤਾਨ ਲਿਬਰੇਸ਼ਨ ਆਰਮੀ ਵਲੋਂ ਲਈ ਗਈ ਹੈ।
ਸੋਸ਼ਲ ਮੀਡੀਆ ’ਤੇ ਇਕ ਵਾਇਰਲ ਪੋਸਟ ਵਿਚ ਲਿਖਿਆ ਗਿਆ ਹੈ ਕਿ ਜਦੋਂ ਤੱਕ ਹਿੰਦੂ ਖਾਲਿਸਤਾਨ ਵਿਰੁੱਧ ਬੋਲਦੇ ਰਹਿਣਗੇ, ਇਹ ਗ੍ਰਨੇਡ ਹਮਲੇ ਇਸੇ ਤਰ੍ਹਾਂ ਜਾਰੀ ਰਹਿਣਗੇ। ਹਾਲਾਂਕਿ ਪੀਟੀਸੀ ਨਿਊਜ਼ ਇਸ ਵਾਇਰਲ ਪੋਸਟ ਦੇ ਸੱਚ ਹੋਣ ਦੀ ਪੁਸ਼ਟੀ ਨਹੀਂ ਕਰਦਾ ਹੈ।
ਦੂਜੇ ਪਾਸੇ ਇਸ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਇਹ ਇਕ ਨਕਲੀ ਪੋਸਟ ਹੈ। ਪੁਲਿਸ ਸਟੇਸ਼ਨ ਦੇ ਬਾਹਰ ਕੋਈ ਧਮਾਕਾ ਨਹੀਂ ਹੋਇਆ। ਰਾਤ ਇਕ ਟਰੱਕ ਦਾ ਟਾਇਰ ਫਟ ਗਿਆ ਸੀ, ਜਿਸ ਨੂੰ ਧਮਾਕਾ ਦੱਸਿਆ ਜਾ ਰਿਹਾ ਹੈ। ਧਮਾਕੇ ਵਿਚ ਇਕ ਔਰਤ ਦੇ ਜ਼ਖਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ ਪਰ ਪੁਲਿਸ ਦਾ ਕਹਿਣਾ ਹੈ ਕਿ ਉਸ ਨੂੰ ਟਾਇਰ ਫੱਟਣ ਤੋਂ ਬਾਅਦ ਕੁਝ ਪੱਥਰ ਲੱਗ ਗਏ ਹਨ।
ਇਹ ਵੀ ਪੜ੍ਹੋ : Punjab Vidhan Sabha Student Session : ਪੰਜਾਬ ’ਚ ਪਹਿਲੀ ਵਾਰ ਬੱਚਿਆਂ ਦਾ ਵਿਧਾਨ ਸਭਾ ਸੈਸ਼ਨ; ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦਾ ਇਜਲਾਸ
- PTC NEWS