Fri, Apr 26, 2024
Whatsapp

ਚੌਧਰੀ ਸੰਤੋਖ ਸਿੰਘ ਦੀ ਮੌਤ 'ਤੇ ਸਿਆਸੀ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ

Written by  Ravinder Singh -- January 14th 2023 11:36 AM -- Updated: January 14th 2023 11:37 AM
ਚੌਧਰੀ ਸੰਤੋਖ ਸਿੰਘ ਦੀ ਮੌਤ 'ਤੇ ਸਿਆਸੀ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਚੌਧਰੀ ਸੰਤੋਖ ਸਿੰਘ ਦੀ ਮੌਤ 'ਤੇ ਸਿਆਸੀ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਬੇਵਕਤੀ ਮੌਤ ਉਤੇ ਵੱਖ-ਵੱਖ ਸਿਆਸੀ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਚੌਧਰੀ ਸੰਤੋਖ ਸਿੰਘ ਦੀ ਮੌਤ ਉਤੇ ਡੂੰਘੇ ਦੁੱਖ ਦਾ ਪ੍ਰਗਾਟਾਵਾ ਕੀਤਾ।


ਖੜਗੇ ਨੇ ਟਵੀਟ ਕਰਦੇ ਕਿਹਾ ਕਿ ਸੰਸਦ ਮੈਂਬਰ ਸ੍ਰੀ ਸੰਤੋਖ ਸਿੰਘ ਚੌਧਰੀ ਦੇ ਬੇਵਕਤੀ ਦੇਹਾਂਤ ਬਾਰੇ ਜਾਣ ਕੇ ਡੂੰਘਾ ਸਦਮਾ ਤੇ ਦੁੱਖ ਹੋਇਆ। ਉਨ੍ਹਾਂ ਦਾ ਨੁਕਸਾਨ ਪਾਰਟੀ ਅਤੇ ਸੰਗਠਨ ਲਈ ਬਹੁਤ ਵੱਡਾ ਝਟਕਾ ਹੈ। ਦੁੱਖ ਦੀ ਇਸ ਘੜੀ ਵਿੱਚ ਮੇਰਾ ਦਿਲ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਸਮਰਥਕਾਂ ਦੇ ਨਾਲ ਹਮਦਰਦੀ ਰੱਖਦਾ ਹੈ। ਉਨ੍ਹਾਂ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਜੈਰਾਮ ਰਮੇਸ਼ ਨੇ ਵੀ ਦੁੱਖ ਦਾ ਇਜ਼ਹਾਰ ਕੀਤਾ।


ਟਵੀਟ ਕਰਦੇ ਹੋਏ ਜੈਰਾਮ ਰਮੇਸ਼ ਨੇ ਕਿਹਾ ਕਿ ਜਲੰਧਰ ਤੋਂ ਕਾਂਗਰਸ ਦੇ 76 ਸਾਲਾ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਅੱਜ ਸਵੇਰੇ ਭਾਰਤ ਜੋੜੋ ਯਾਤਰਾ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਅਸੀਂ ਉਨ੍ਹਾਂ ਦੇ ਪਰਿਵਾਰ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦੇ ਹਾਂ। ਯਾਤਰਾ ਵਿਚ ਕੁਝ ਬਦਲਾਅ ਹੋਣਗੇ ਜੋ ਜਲਦੀ ਹੀ ਸਾਂਝੇ ਕੀਤੇ ਜਾਣਗੇ।

ਮੁੱਖ ਮੰਤਰੀ ਵੱਲੋਂ ਦੁੱਖ ਦਾ ਪ੍ਰਗਟਾਵਾ

ਕਾਂਗਰਸੀ ਸੰਸਦ ਮੈਂਬਰ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ''ਮੈਂ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਬੇਵਕਤੀ ਦੇਹਾਂਤ 'ਤੇ ਡੂੰਘਾ ਦੁਖੀ ਹਾਂ। ਉਨ੍ਹਾਂਦੀ ਆਤਮਾ ਨੂੰ ਸ਼ਾਂਤੀ ਮਿਲੇ।

ਸੁਖਬੀਰ ਸਿੰਘ ਬਾਦਲ ਨੇ ਦੁੱਖ ਪ੍ਰਗਟਾਇਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵੀ ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਜਲੰਧਰ ਦੇ ਸਾਂਸਦ ਸੰਤੋਖ ਸਿੰਘ ਦੇ ਦੇਹਾਂਤ ਬਾਰੇ ਜਾਣ ਕੇ ਦੁੱਖ ਹੋਇਆ। ਉਨ੍ਹਾਂ ਦੇ ਪੁੱਤਰ ਪ੍ਰਤੀ ਮੇਰੀ ਸੰਵੇਦਨਾ ਹੈ। ਗੁਰੂ ਸਾਹਿਬ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ਣ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਦੁੱਖ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਸਦ ਮੈਂਬਰ ਦੇ ਦੇਹਾਂਤ 'ਤੇ ਡੂੰਘਾ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦੇਹਾਂਤ ਹੋਣ ਬਾਰੇ ਸੁਣ ਕੇ ਦੁੱਖ ਹੋਇਆ। ਇਸ ਦੁੱਖ ਦੀ ਘੜੀ ਵਿੱਚ ਮੈਂ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਹਨ। ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ। 

- PTC NEWS

Top News view more...

Latest News view more...