Wed, Feb 8, 2023
Whatsapp

PM ਮੋਦੀ ਦੇ ਮਾਂ ਦੇ ਦੇਹਾਂਤ 'ਤੇ ਵੱਖ ਵੱਖ ਰਾਜਨੀਤਿਕ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਸ਼ੁੱਕਰਵਾਰ ਨੂੰ ਪੰਜਾਂ ਤੱਤਾਂ 'ਚ ਵਿਲੀਨ ਹੋ ਗਈ। ਮਾਂ ਹੀਰਾਬੇਨ ਨੇ ਸ਼ੁੱਕਰਵਾਰ ਸਵੇਰੇ ਅਹਿਮਦਾਬਾਦ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ। ਇਸੇ ਸਾਲ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ 100 ਸਾਲ ਵੀ ਪੂਰੇ ਕਰ ਲਏ ਸਨ।

Written by  Jasmeet Singh -- December 30th 2022 01:18 PM -- Updated: December 30th 2022 01:19 PM
PM ਮੋਦੀ ਦੇ ਮਾਂ ਦੇ ਦੇਹਾਂਤ 'ਤੇ ਵੱਖ ਵੱਖ ਰਾਜਨੀਤਿਕ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ

PM ਮੋਦੀ ਦੇ ਮਾਂ ਦੇ ਦੇਹਾਂਤ 'ਤੇ ਵੱਖ ਵੱਖ ਰਾਜਨੀਤਿਕ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 30 ਦਸੰਬਰ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਸ਼ੁੱਕਰਵਾਰ ਨੂੰ ਪੰਜਾਂ ਤੱਤਾਂ 'ਚ ਵਿਲੀਨ ਹੋ ਗਈ। ਮਾਂ ਹੀਰਾਬੇਨ ਨੇ ਸ਼ੁੱਕਰਵਾਰ ਸਵੇਰੇ ਅਹਿਮਦਾਬਾਦ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ। ਇਸੇ ਸਾਲ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ 100 ਸਾਲ ਵੀ ਪੂਰੇ ਕਰ ਲਏ ਸਨ।

ਇਹ ਖ਼ਬਰ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਸ਼ੁੱਕਰਵਾਰ ਸਵੇਰੇ ਗਾਂਧੀਨਗਰ ਦੇ ਰਾਏਸਾਨ ਸਥਿਤ ਛੋਟੇ ਭਰਾ ਪੰਕਜ ਮੋਦੀ ਦੇ ਘਰ ਪਹੁੰਚੇ ਜਿੱਥੇ ਉਨ੍ਹਾਂ ਆਪਣੇ ਮਾਤਾ ਜੀ ਦੇ ਅੰਤਿਮ ਦਰਸ਼ਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇੱਥੋਂ ਹੀਰਾਬੇਨ ਦੀ ਦੇਹ ਨੂੰ ਗਾਂਧੀਨਗਰ ਦੇ ਸੈਕਟਰ 30 ਸਥਿਤ ਸ਼ਮਸ਼ਾਨਘਾਟ ਲਿਜਾਇਆ ਗਿਆ ਜਿੱਥੇ ਪੀਐਮ ਨੇ ਮਾਂ ਦੀ ਦੇਹ ਦਾ ਅੰਤਿਮ ਸਸਕਾਰ ਕੀਤਾ।


ਇਸ ਤੋਂ ਬਾਅਦ ਪੀਐਮ ਮੋਦੀ ਨੇ ਆਪਣੀ ਮਾਂ ਦੇ ਦੇਹਾਂਤ 'ਤੇ ਇੱਕ ਭਾਵੁਕ ਸੰਦੇਸ਼ ਟਵੀਟ ਕਰਦਿਆਂ ਲਿਖਿਆ, "ਮਾਂ ਵਿੱਚ ਮੈਂ ਹਮੇਸ਼ਾਂ ਉਸ ਤ੍ਰਿਮੂਰਤੀ ਨੂੰ ਮਹਿਸੂਸ ਕੀਤਾ ਹੈ, ਜਿਸ ਵਿੱਚ ਇੱਕ ਤਪੱਸਵੀ ਦੀ ਯਾਤਰਾ, ਇੱਕ ਨਿਰਸਵਾਰਥ ਕਰਮਯੋਗੀ ਦਾ ਪ੍ਰਤੀਕ ਅਤੇ ਮੁੱਲਾਂ ਪ੍ਰਤੀ ਵਚਨਬੱਧ ਜੀਵਨ ਸ਼ਾਮਲ ਹੈ।"


ਇਸ ਮੌਕੇ ਪੰਜਾਬ ਦੀਆਂ ਵੱਡੀਆਂ ਤੇ ਅਹਿਮ ਸ਼ਖ਼ਸੀਅਤਾਂ ਨੇ ਵੀ ਪ੍ਰਧਾਨ ਮੰਤਰੀ ਨੂੰ ਟਵੀਟ ਕਰ ਦੁੱਖ ਦਾ ਪ੍ਰਗਟਾਵਾ ਕੀਤਾ।

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਲਿਖਿਆ, "ਪ੍ਰਧਾਨ ਮੰਤਰੀ...ਮਾਂ ਦੇ ਦੇਹਾਂਤ ਦੀ ਦੁਖਦਾਈ ਖ਼ਬਰ ਮਿਲੀ...ਮਾਂ ਦੀ ਮੌਤ ਜ਼ਿੰਦਗੀ ਦੀ ਸਭ ਤੋਂ ਵੱਡੀ ਅਧੂਰੀ ਘਾਟ ਹੈ...ਮੈਂ ਇਸ ਦੁੱਖ ਦੀ ਘੜੀ ਵਿੱਚ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ... ਪ੍ਰਮਾਤਮਾ ਮਾਤਾ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।"


ਪੰਜਾਬ ਵਿਧਾਨ ਸਭਾ ਸਪੀਕਰ ਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਲਿਖਦੇ ਨੇ, "ਇਨਸਾਨ ਜਿੰਦਗੀ ਵਿੱਚ ਜਿੰਨੇ ਮਰਜ਼ੀ ਉੱਚਾ ਉੱਡ ਜਾਵੇ। ਉਹ ਭਾਵੇਂ ਕਿੰਨਾ ਵੀ ਵੱਡਾ ਰੁਤਬਾ ਹਾਸਲ ਕਰ ਲਵੇ ਪਰ ਮਾਂ ਲਈ ਉਹ ਹਮੇਸ਼ਾ ਬੱਚਾ ਹੀ ਰਹਿੰਦਾ ਹੈ। ਮਾਨਯੋਗ ਪ੍ਰਧਾਨ ਮੰਤਰੀ ਜੀ ਦੀ ਸਤਿਕਾਰਯੋਗ ਮਾਤਾ ਹੀਰਾਬੇਨ ਦਾ ਦਿਹਾਂਤ ਸੱਚਮੁੱਚ ਬਹੁਤ ਦੁਖਦਾਈ ਹੈ...ਵਾਹਿਗੁਰੂ ਮਾਤਾ ਜੀ ਨੂੰ ਸਵਰਗ ਵਿੱਚ ਥਾਂ ਦੇਵੇ।"


ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰ ਲਿਖਿਆ, "ਪ੍ਰਧਾਨ ਮੰਤਰੀ ਜੀ ਮਾਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਾਂ....ਵਿਛੜੀ ਰੂਹ ਨੂੰ ਸ਼ਾਂਤੀ ਮਿਲੇ। ????????"


ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਟਵੀਟ ਕਰ ਕਿਹਾ, "ਨਰੇਂਦਰ ਮੋਦੀ ਜੀ ਨੂੰ ਉਨ੍ਹਾਂ ਦੀ ਮਾਤਾ ਸ਼੍ਰੀਮਤੀ ਹੀਰਾਬੇਨ ਮੋਦੀ ਦੇ ਦੇਹਾਂਤ 'ਤੇ ਮੇਰੀ ਦਿਲੋਂ ਸੰਵੇਦਨਾ। ਅਸੀਂ ਇਸ ਦੁੱਖ ਅਤੇ ਘਾਟੇ ਦੀ ਘੜੀ ਵਿੱਚ ਪ੍ਰਧਾਨ ਮੰਤਰੀ ਦੇ ਨਾਲ ਖੜੇ ਹਾਂ।"


ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਤੇ ਉਨ੍ਹਾਂ ਦੇ ਮਾਤਾ ਜੀ ਦੀ ਇੱਕ ਤਸਵੀਰ ਸਾਂਝੀ ਕਰਨਦਿਆਂ ਕਿਹਾ, "ਮਾਨਯੋਗ ਪ੍ਰਤੀ ਮੇਰੀ ਦਿਲੋਂ  ਹਮਦਰਦੀ ਹੈ। ਪ੍ਰਧਾਨ ਮੰਤਰੀ ਜੀ ਪਿਆਰੇ ਮਾਤਾ ਸ਼੍ਰੀਮਤੀ ਹੀਰਾਬੇਨ ਮੋਦੀ ਦੇ ਦੇਹਾਂਤ 'ਤੇ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।"


ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਵੀ ਟਵੀਟ ਕਰ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ, "ਪ੍ਰਧਾਨ ਮੰਤਰੀ ਦੀ ਪਿਆਰੀ ਮਾਂ ਸ਼੍ਰੀਮਤੀ ਹੀਰਾਬੇਨ ਮੋਦੀ ਜੀ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਅਜਿਹਾ ਕੁਝ ਵੀ ਨਹੀਂ ਹੈ ਜੋ ਮਾਂ ਨੂੰ ਗੁਆਉਣ ਦੇ ਖਾਲੀਪਨ ਨੂੰ ਭਰ ਸਕਦਾ ਹੈ। ਇਸ ਦੁੱਖ ਦੀ ਘੜੀ ਵਿੱਚ ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਮੋਦੀ ਜੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਨ।"ਜਾਣਕਾਰੀ ਅਨੁਸਾਰ ਬੁੱਧਵਾਰ ਤੜਕੇ ਅਚਾਨਕ ਤਬੀਅਤ ਵਿਗੜਨ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਮਾਤਾ ਜੀ ਹਿਰਾਬੇਨ ਮੋਦੀ ਨੂੰ ਅਹਿਮਦਾਬਾਦ ਦੇ ਯੂਐਨ ਮਹਿਤਾ ਇੰਸਟੀਚਿਊਟ ਆਫ ਕਾਰਡੀਓਲੋਜੀ ਐਂਡ ਰਿਸਰਚ ਸੈਂਟਰ ਵਿੱਚ ਭਰਤੀ ਕਰਵਾਇਆ ਗਿਆ ਸੀ।ਪੀਐਮ ਮੋਦੀ ਵੀ ਆਪਣੀ ਬੀਮਾਰ ਮਾਂ ਨੂੰ ਮਿਲਣ ਹਸਪਤਾਲ ਪਹੁੰਚੇ ਸਨ। ਇੱਥੇ 6 ਮਾਹਿਰ ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਸੀ। ਹਸਪਤਾਲ ਦੇ ਮੈਡੀਕਲ ਬੁਲੇਟਿਨ 'ਚ ਵੀਰਵਾਰ ਨੂੰ ਉਨ੍ਹਾਂ ਦੀ ਸਿਹਤ 'ਚ ਸੁਧਾਰ ਦੀ ਗੱਲ ਕੀਤੀ ਗਈ ਸੀ। ਪੀਐਮ ਮੋਦੀ ਲਗਾਤਾਰ ਡਾਕਟਰਾਂ ਦੇ ਸੰਪਰਕ ਵਿੱਚ ਸਨ।

ਪੀਐਮ ਮੋਦੀ ਨੂੰ ਜਦੋਂ ਵੀ ਮੌਕਾ ਮਿਲਦਾ, ਉਹ ਆਪਣੀ ਮਾਂ ਨੂੰ ਮਿਲਣ ਜਾਂਦੇ ਸਨ। ਪੀਐਮ ਮੋਦੀ ਜਦੋਂ ਵੀ ਅਹਿਮਦਾਬਾਦ ਜਾਂਦੇ ਸਨ ਤਾਂ ਆਪਣੀ ਮਾਂ ਨੂੰ ਮਿਲਣ ਦੀ ਪੂਰੀ ਕੋਸ਼ਿਸ਼ ਕਰਦੇ ਸਨ। ਪੀਐਮ ਮੋਦੀ ਦੀ ਮਾਂ ਹੀਰਾਬੇਨ ਗਾਂਧੀਨਗਰ ਵਿੱਚ ਰਹਿੰਦੀ ਸੀ ਜਿੱਥੇ ਪੀਐਮ ਮੋਦੀ ਅਕਸਰ ਉਨ੍ਹਾਂ ਨੂੰ ਮਿਲਣ ਲਈ ਕੁਝ ਸਮਾਂ ਕੱਢਦੇ ਸਨ।

- PTC NEWS

adv-img

Top News view more...

Latest News view more...