Tue, May 13, 2025
Whatsapp

SGPC Election Update : ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਤਰੀਕ ’ਚ ਵਾਧਾ, ਹੁਣ ਇਸ ਤਰੀਕ ਤੱਕ ਹੋ ਸਕੇਗੀ ਰਜਿਸਟ੍ਰੇਸ਼ਨ

ਸ਼੍ਰੋਮਣੀ ਚੋਣਾਂ ਦੇ ਲਈ ਰਜਿਸਟ੍ਰੇਸ਼ਨ ਕਰਵਾਉਣ ਦੇ ਲਈ ਤਰੀਕ ਨੂੰ ਵਧਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਯੋਗ ਵੋਟਰ ਇਸ ਲਈ 16 ਸਤੰਬਰ 2024 ਤੱਕ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

Reported by:  PTC News Desk  Edited by:  Aarti -- July 31st 2024 04:48 PM -- Updated: July 31st 2024 05:28 PM
SGPC Election Update : ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਤਰੀਕ ’ਚ ਵਾਧਾ, ਹੁਣ ਇਸ ਤਰੀਕ ਤੱਕ ਹੋ ਸਕੇਗੀ ਰਜਿਸਟ੍ਰੇਸ਼ਨ

SGPC Election Update : ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦੀ ਤਰੀਕ ’ਚ ਵਾਧਾ, ਹੁਣ ਇਸ ਤਰੀਕ ਤੱਕ ਹੋ ਸਕੇਗੀ ਰਜਿਸਟ੍ਰੇਸ਼ਨ

SGPC Election Update : ਸ਼੍ਰੋਮਣੀ ਚੋਣਾਂ ਦੇ ਲਈ ਰਜਿਸਟ੍ਰੇਸ਼ਨ ਕਰਵਾਉਣ ਦੇ ਲਈ ਤਰੀਕ ਨੂੰ ਵਧਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਯੋਗ ਵੋਟਰ ਇਸ ਲਈ 16 ਸਤੰਬਰ 2024 ਤੱਕ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਤਰੀਕ ’ਚ ਵਾਧੇ ਹੋਣ ਤੋਂ ਬਾਅਦ ਯੋਗ ਕੇਸਾਧਾਰੀ ਸਿੱਖ ਆਪਣੀ ਵੋਟ ਬਣਵਾ ਸਕਦੇ ਹਨ। ਵੋਟ ਬਣਵਾਉਣ ਲਈ ਵਿਅਕਤੀ ਦੀ ਉਮਰ ਘੱਟੋ-ਘੱਟ 21 ਸਾਲ ਜ਼ਰੂਰੀ ਹੈ। 

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ, ਬੀ.ਐਲ.ਓਜ, ਐੱਸ ਡੀ ਐੱਮ ਦਫ਼ਤਰ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਵਧੇਰੀ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐਸ ਡੀ ਐਮ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।


ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।

- PTC NEWS

Top News view more...

Latest News view more...

PTC NETWORK