Thu, Oct 22, 2026
Whatsapp

Lehragaga Car Tradedy : 8 ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10-10 ਲੱਖ ਰੁਪਏ; ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਸਹਿਮਤੀ

Lehragaga Car Accident : ਲਹਿਰਾਗਾਗਾ–ਜਾਖਲ ਰੋਡ 'ਤੇ ਪਿੰਡ ਅਲੀਸ਼ੇਰ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਨੂੰ ਲੈ ਕੇ ਲਗਾਤਾਰ ਚੱਲ ਰਿਹਾ ਧਰਨਾ ਅੱਜ ਪ੍ਰਸ਼ਾਸਨ ਅਤੇ ਐਕਸ਼ਨ ਕਮੇਟੀ ਵਿਚਾਲੇ ਸਹਿਮਤੀ ਬਣਨ ਤੋਂ ਬਾਅਦ ਸਮਾਪਤ ਕਰ ਦਿੱਤਾ ਗਿਆ।

Reported by:  PTC News Desk  Edited by:  KRISHAN KUMAR SHARMA -- October 22nd 2026 11:00 AM -- Updated: October 22nd 2026 11:28 AM
Lehragaga Car Tradedy : 8 ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10-10 ਲੱਖ ਰੁਪਏ; ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਸਹਿਮਤੀ

Lehragaga Car Tradedy : 8 ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10-10 ਲੱਖ ਰੁਪਏ; ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਸਹਿਮਤੀ

Lehragaga Car Accident : ਲਹਿਰਾਗਾਗਾ–ਜਾਖਲ ਰੋਡ 'ਤੇ ਪਿੰਡ ਅਲੀਸ਼ੇਰ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਨੂੰ ਲੈ ਕੇ ਲਗਾਤਾਰ ਚੱਲ ਰਿਹਾ ਧਰਨਾ ਅੱਜ ਪ੍ਰਸ਼ਾਸਨ ਅਤੇ ਐਕਸ਼ਨ ਕਮੇਟੀ ਵਿਚਾਲੇ ਸਹਿਮਤੀ ਬਣਨ ਤੋਂ ਬਾਅਦ ਸਮਾਪਤ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਵੱਲੋਂ ਜਾਮ ਕੀਤਾ ਗਿਆ ਲਹਿਰਾਗਾਗਾ–ਜਾਖਲ ਰੋਡ ਵੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ।

Moga News : ਮੋਗਾ 'ਚ ਢਾਬੇ 'ਤੇ ਚੱਲੀ ਗੋਲੀ, ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਜ਼ਿਕਰਯੋਗ ਹੈ ਕਿ ਇਸ ਦਰਦਨਾਕ ਸੜਕ ਹਾਦਸੇ ਵਿੱਚ ਮਨਰੇਗਾ ਤਹਿਤ ਕੰਮ ਕਰ ਰਹੇ 8 ਮਜ਼ਦੂਰਾਂ ਦੀ ਮੌਤ ਹੋ ਗਈ ਸੀ, ਜਦਕਿ 12 ਵਿਅਕਤੀ ਜ਼ਖ਼ਮੀ ਹੋਏ ਸਨ। ਹਾਦਸੇ ਤੋਂ ਬਾਅਦ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ ਦੇਣ ਦੀ ਮੰਗ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਸੀ।

ਪ੍ਰਸ਼ਾਸਨ ਅਤੇ ਐਕਸ਼ਨ ਕਮੇਟੀ ਦੀ ਮੀਟਿੰਗ ਵਿੱਚ ਬਣੀ ਸਹਿਮਤੀ

ਅੱਜ ਲਹਿਰਾਗਾਗਾ ਦੇ ਬੀਡੀਪੀਓ ਦਫ਼ਤਰ ਵਿਖੇ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ, ਏਡੀਸੀ ਸੰਗਰੂਰ, ਐਸਪੀ (ਡੀ) ਅਤੇ ਧਰਨੇ ਦੀ ਅਗਵਾਈ ਕਰ ਰਹੀ ਐਕਸ਼ਨ ਕਮੇਟੀ ਦੇ ਆਗੂਆਂ ਵਿਚਾਲੇ ਅਹਿਮ ਮੀਟਿੰਗ ਹੋਈ।

ਮੀਟਿੰਗ ਦੌਰਾਨ ਪੀੜਤ ਪਰਿਵਾਰਾਂ ਦੀਆਂ ਮੰਗਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਬਾਅਦ ਪ੍ਰਸ਼ਾਸਨ ਅਤੇ ਐਕਸ਼ਨ ਕਮੇਟੀ ਵਿਚਾਲੇ ਸਹਿਮਤੀ ਬਣ ਗਈ ਅਤੇ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਗਿਆ।

ਸਹਿਮਤੀ ਤਹਿਤ ਕੀਤੇ ਗਏ ਅਹਿਮ ਐਲਾਨ

  • ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ।
  • ਹਰੇਕ ਮ੍ਰਿਤਕ ਦੇ ਪਰਿਵਾਰ ਵਿੱਚੋਂ ਇੱਕ ਮੈਂਬਰ ਨੂੰ ਠੇਕੇ ਦੇ ਆਧਾਰ 'ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
  • ਗੰਭੀਰ ਜ਼ਖ਼ਮੀਆਂ ਨੂੰ 10-10 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ।
  • ਹੋਰ ਜ਼ਖ਼ਮੀਆਂ ਨੂੰ 2-2 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ।
  • ਸੜਕ ਉੱਤੇ ਕੰਮ ਕਰ ਰਹੇ ਮਨਰੇਗਾ ਮਜ਼ਦੂਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ 'ਤੇ ਵੀ ਸਹਿਮਤੀ ਬਣੀ ਹੈ।

ਵੀਰਵਾਰ ਨੂੰ ਹੋਵੇਗਾ ਮ੍ਰਿਤਕਾਂ ਦਾ ਅੰਤਿਮ ਸੰਸਕਾਰ

ਪ੍ਰਸ਼ਾਸਨ ਅਤੇ ਐਕਸ਼ਨ ਕਮੇਟੀ ਵਿਚਾਲੇ ਸਹਿਮਤੀ ਬਣਨ ਤੋਂ ਬਾਅਦ ਇਹ ਫ਼ੈਸਲਾ ਵੀ ਲਿਆ ਗਿਆ ਕਿ ਵੀਰਵਾਰ ਨੂੰ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਪਿੰਡ ਅਲੀਸ਼ੇਰ ਵਿਖੇ ਮ੍ਰਿਤਕਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਐਕਸ਼ਨ ਕਮੇਟੀ ਦੇ ਕਨਵੀਨਰ ਬਿੱਕਰ ਸਿੰਘ ਅਥੋਹਾ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਵੱਲੋਂ ਮੀਟਿੰਗ ਅਤੇ ਸਹਿਮਤੀ ਸਬੰਧੀ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ...

'ਆਪ' ਵਿਧਾਇਕਾ ਜੀਵਨਜੋਤ ਕੌਰ ਦੇ ਪੀਏ ਖਿਲਾਫ਼ ਧਾਰਾ 307 ਦਾ ਪਰਚਾ, ਪੁਲਿਸ ਨੇ ਸਾਥੀਆਂ ਸਮੇਤ ਕੀਤਾ ਗ੍ਰਿਫ਼ਤਾਰ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK