Ludhiana News : ਸ਼ਹੀਦਾਂ ਦੇ ਪਰਿਵਾਰਾਂ ਨੂੰ ਬਣਦਾ ਸਨਮਾਨ ਨਾ ਮਿਲਣ 'ਤੇ ਪਰਿਵਾਰਾਂ ਨੇ ਮੰਤਰੀ ਅਮਨ ਅਰੋੜਾ ਖਿਲਾਫ਼ ਕੀਤੀ ਨਾਅਰੇਬਾਜ਼ੀ
Ludhiana News : ਅੱਜ ਭਾਰਤ ਦੇ 79ਵੇਂ ਆਜ਼ਾਦੀ ਦਿਹਾੜੇ 'ਤੇ ਲੁਧਿਆਣਾ ਵਿਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਉਹਨਾਂ ਨੂੰ ਸ਼ਹੀਦ ਪਰਿਵਾਰਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ ਹੈ।
ਸ਼ਹੀਦਾਂ ਦੇ ਪਰਿਵਾਰਾਂ ਨੂੰ ਬਣਦਾ ਸਨਮਾਨ ਨਾ ਮਿਲਣ 'ਤੇ ਪਰਿਵਾਰਾਂ ਨੇ ਮੰਤਰੀ ਅਮਨ ਅਰੋੜਾ ਅਤੇ ਸਰਕਾਰ ਖਿਲਾਫ਼ ਨਾਰੇਬਾਜੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਸਹੀ ਤਰੀਕੇ ਨਾਲ ਉਹਨਾਂ ਨੂੰ ਬਣਦਾ ਮਾਨ ਸਨਮਾਨ ਨਹੀਂ ਦਿੱਤਾ ,ਜਿਸ ਕਰਕੇ ਉਹ ਖਫਾ ਹਨ। ਜਿਸ ਤੋਂ ਬਾਅਦ ਮੰਤਰੀ ਅਮਨ ਅਰੋੜਾ ਨੇ ਸ਼ਹੀਦਾਂ ਦੇ ਪਰਿਵਾਰਾਂ ਕੋਲੋਂ ਜਾ ਕੇ ਮਾਫੀ ਮੰਗੀ ਹੈ।
ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿੱਚ 15 ਅਗਸਤ ਦੇ ਆਜ਼ਾਦੀ ਦਿਹਾੜੇ ਮੌਕੇ ਰੱਖੇ ਸਮਾਗਮ 'ਚ ਤਿਰੰਗੇ ਝੰਡੇ ਦੀ ਰਸਮ ਨੂੰ ਕੈਬਨਟ ਮੰਤਰੀ ਅਮਨ ਅਰੋੜਾ ਨੇ ਅਦਾ ਕੀਤਾ। ਉੱਥੇ ਹੀ ਉਹਨਾਂ ਗੱਲਬਾਤ ਕਰਦਿਆਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਗੱਲ ਕਹੀ ਤਾਂ ਨਾਲ ਹੀ ਉਹਨਾਂ ਨੂੰ ਸ਼ਹੀਦ ਪਰਿਵਾਰਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ।
ਦੱਸ ਦੀਏ ਕਿ ਸ਼ਹੀਦਾਂ ਦੇ ਪਰਿਵਾਰਾਂ ਨੇ ਕਿਹਾ ਕਿ ਉਹਨਾਂ ਨੂੰ ਸਵੇਰ ਤੋਂ ਹੀ ਇੱਥੇ ਬਿਠਾਇਆ ਗਿਆ ਹੈ ਅਤੇ ਉਨਾਂ ਦੀ ਸਾਰ ਨਹੀਂ ਲਈ ਗਈ। ਇਹੀ ਨਹੀਂ ਉਹਨਾਂ ਕਿਹਾ ਕਿ ਜੋ ਬਣਦਾ ਮਾਨ ਸਨਮਾਨ ਦਿੱਤਾ ਜਾਣਾ ਹੈ ,ਉਹ ਵੀ ਉਹਨਾਂ ਨੂੰ ਨਹੀਂ ਦਿੱਤਾ ਗਿਆ। ਜਿਸ ਕਾਰਨ ਉਹਨਾਂ ਵੱਲੋਂ ਮਾਨ ਸਰਕਾਰ ਖਿਲਾਫ਼ ਵਿਰੋਧ ਜਤਾਇਆ ਜਾ ਰਿਹਾ ਹੈ। ਇਹੀ ਨਹੀਂ ਮੰਤਰੀ ਅਮਨ ਅਰੋੜਾ ਨੇ ਪਰਿਵਾਰਾਂ ਦੇ ਕੋਲ ਜਾ ਕੇ ਹੱਥ ਜੋੜ ਮਾਫੀ ਵੀ ਮੰਗੀ ਹੈ।
- PTC NEWS