Sun, Jul 5, 2026
Whatsapp

Moga : ਮੋਗਾ 'ਚ ਜਣੇਪੇ ਉਪਰੰਤ ਮਹਿਲਾ ਦੀ ਮੌਤ, ਗੁੱਸੇ 'ਚ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਅੱਗੇ ਲਾਇਆ ਧਰਨਾ

Moga : ਪਰਿਵਾਰ ਦਾ ਇਲਜ਼ਾਮ ਹੈ ਕਿ ਗਲਤ ਢੰਗ ਨਾਲ ਕੀਤੇ ਗਏ ਅਪ੍ਰੇਸ਼ਨ ਕਾਰਨ ਨਵ-ਵਿਆਹੁਤਾ ਮਹਿਲਾ ਦੀ ਜਾਨ ਚਲੀ ਗਈ। ਉੱਥੇ ਹੀ ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਅਸਲ ਤੱਥ ਸਾਹਮਣੇ ਆਉਣਗੇ।

Reported by:  PTC News Desk  Edited by:  KRISHAN KUMAR SHARMA -- July 05th 2026 06:36 PM -- Updated: July 05th 2026 06:39 PM
Moga : ਮੋਗਾ 'ਚ ਜਣੇਪੇ ਉਪਰੰਤ ਮਹਿਲਾ ਦੀ ਮੌਤ, ਗੁੱਸੇ 'ਚ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਅੱਗੇ ਲਾਇਆ ਧਰਨਾ

Moga : ਮੋਗਾ 'ਚ ਜਣੇਪੇ ਉਪਰੰਤ ਮਹਿਲਾ ਦੀ ਮੌਤ, ਗੁੱਸੇ 'ਚ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਅੱਗੇ ਲਾਇਆ ਧਰਨਾ

Moga : ਮੋਗਾ ਦੇ ਸਿਵਲ ਹਸਪਤਾਲ (Moga Civil Hospital) ਵਿੱਚ ਇੱਕ ਜੱਚਾ ਦੀ ਮੌਤ ਤੋਂ ਬਾਅਦ ਹੰਗਾਮੇ ਵਾਲਾ ਮਾਹੌਲ ਬਣ ਗਿਆ। ਮ੍ਰਿਤਕਾ ਦੇ ਪਰਿਵਾਰ ਨੇ ਡਿਲੀਵਰੀ ਦੌਰਾਨ ਡਾਕਟਰ ਵੱਲੋਂ ਕਥਿਤ ਲਾਪਰਵਾਹੀ ਦੇ ਗੰਭੀਰ ਦੋਸ਼ ਲਗਾਉਂਦਿਆਂ ਹਸਪਤਾਲ ਦੇ ਮੁੱਖ ਦਰਵਾਜ਼ੇ ਅੱਗੇ ਧਰਨਾ ਲਗਾ ਦਿੱਤਾ। ਪਰਿਵਾਰ ਦਾ ਇਲਜ਼ਾਮ ਹੈ ਕਿ ਗਲਤ ਢੰਗ ਨਾਲ ਕੀਤੇ ਗਏ ਅਪ੍ਰੇਸ਼ਨ ਕਾਰਨ ਨਵ-ਵਿਆਹੁਤਾ ਮਹਿਲਾ ਦੀ ਜਾਨ ਚਲੀ ਗਈ। ਉੱਥੇ ਹੀ ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਅਸਲ ਤੱਥ ਸਾਹਮਣੇ ਆਉਣਗੇ।

ਮਹਿਲਾ ਨੂੰ 24 ਨੂੰ ਕਰਵਾਇਆ ਗਿਆ ਸੀ ਹਸਪਤਾਲ ਦਾਖਲ


ਮਾਮਲਾ ਮੋਗਾ ਦੇ ਸਰਕਾਰੀ ਸਿਵਲ ਹਸਪਤਾਲ ਦਾ ਹੈ, ਜਿੱਥੇ ਖੋਸਾ ਪਾਂਡੋ ਪਿੰਡ ਦੀ ਰਹਿਣ ਵਾਲੀ ਸੁਖਪ੍ਰੀਤ ਕੌਰ ਨੂੰ 24 ਜੂਨ ਨੂੰ ਜਣੇਪੇ ਲਈ ਦਾਖ਼ਲ ਕਰਵਾਇਆ ਗਿਆ ਸੀ। ਉਸੇ ਰਾਤ ਉਸ ਨੇ ਇੱਕ ਧੀ ਨੂੰ ਜਨਮ ਦਿੱਤਾ। ਪਰਿਵਾਰ ਦਾ ਕਹਿਣਾ ਹੈ ਕਿ ਜੱਚਾ ਅਤੇ ਨਵਜੰਮੀ ਬੱਚੀ ਦੋਵੇਂ ਬਿਲਕੁਲ ਤੰਦਰੁਸਤ ਸਨ, ਪਰ ਕੁਝ ਸਮੇਂ ਬਾਅਦ ਸੁਖਪ੍ਰੀਤ ਦੀ ਹਾਲਤ ਅਚਾਨਕ ਵਿਗੜ ਗਈ।

ਪਤੀ ਨੇ ਹਸਪਤਾਲ ਦੇ ਡਾਕਟਰਾਂ 'ਤੇ ਲਾਏ ਗੰਭੀਰ ਇਲਜ਼ਾਮ

ਮ੍ਰਿਤਕਾ ਦੇ ਪਤੀ ਜਸਕਰਨ ਸਿੰਘ ਨੇ ਦੋਸ਼ ਲਗਾਇਆ ਕਿ ਹਸਪਤਾਲ ਦੇ ਡਾਕਟਰਾਂ ਨੇ ਦਿਲ ਦੀ ਸਮੱਸਿਆ ਦੱਸ ਕੇ ਉਸ ਦੀ ਪਤਨੀ ਨੂੰ ਫ਼ਰੀਦਕੋਟ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ। ਉਨ੍ਹਾਂ ਦਾ ਦਾਅਵਾ ਹੈ ਕਿ ਉੱਥੇ ਹੋਈਆਂ ਜਾਂਚਾਂ ਦੌਰਾਨ ਸਾਹਮਣੇ ਆਇਆ ਕਿ ਆਪ੍ਰੇਸ਼ਨ ਸਮੇਂ ਪਿਸ਼ਾਬ ਅਤੇ ਖੂਨ ਦੀਆਂ ਨਾੜੀਆਂ ਗਲਤ ਢੰਗ ਨਾਲ ਕੱਟੀਆਂ ਗਈਆਂ ਸਨ। ਲੰਬੇ ਇਲਾਜ ਦੇ ਬਾਵਜੂਦ ਪਹਿਲੀ ਜੁਲਾਈ ਨੂੰ ਸੁਖਪ੍ਰੀਤ ਕੌਰ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ... ਮੁੰਬਈ ਦੀ ਮਸ਼ਹੂਰ ਰੈਸਿਪੀ ਹੈ Eggs Kejriwal

ਜਸਕਰਨ ਸਿੰਘ ਨੇ ਦੋਸ਼ ਲਗਾਇਆ ਕਿ ਆਪ੍ਰੇਸ਼ਨ ਕਰਨ ਵਾਲੇ ਡਾਕਟਰ ਦੀ ਲਾਪਰਵਾਹੀ ਕਾਰਨ ਹੀ ਉਸ ਦੀ ਪਤਨੀ ਦੀ ਜਾਨ ਗਈ। ਉਸ ਨੇ ਦੱਸਿਆ ਕਿ ਉਹ ਦਿਹਾੜੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ। ਹੁਣ ਉਸ ਦੀਆਂ ਦੋਵਾਂ ਨਿੱਕੀਆਂ ਧੀਆਂ ਦੇ ਸਿਰ ਤੋਂ ਮਾਂ ਦਾ ਸਾਇਆ ਉੱਠ ਗਿਆ ਹੈ। ਪਰਿਵਾਰ ਨੇ ਦੋਸ਼ੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਪਰਿਵਾਰਕ ਮੈਂਬਰਾਂ ਨੇ ਹਸਪਤਾਲ ਅੱਗੇ ਲਾਇਆ ਧਰਨਾ

ਇਸ ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਮੋਗਾ ਸਿਵਲ ਹਸਪਤਾਲ ਦੇ ਮੁੱਖ ਗੇਟ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਡਾਕਟਰ ਦੀ ਲਾਪਰਵਾਹੀ ਸਾਬਤ ਹੁੰਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਹਸਪਤਾਲ ਦੇ ਡਾਕਟਰਾਂ ਦਾ ਕੀ ਹੈ ਕਹਿਣਾ ?

ਉਧਰ, ਸਿਵਲ ਹਸਪਤਾਲ ਦੇ ਡਾਕਟਰ ਗਗਨਦੀਪ ਸਿੰਘ ਨੇ ਕਿਹਾ ਕਿ ਮਾਮਲੇ ਦੀ ਸੱਚਾਈ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲ ਪ੍ਰਸ਼ਾਸਨ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਕੋਲ ਸਿਫ਼ਾਰਸ਼ ਕਰੇਗਾ।

ਇਹ ਵੀ ਪੜ੍ਹੋ... 2027 ਚੋਣਾਂ ਤੋਂ ਪਹਿਲਾਂ ਅਚਾਨਕ ਕਿਵੇਂ ਰਿਲੀਜ਼ ਹੋਈ 'ਸਤਲੁਜ (Panjab 95)' ? ਪੰਜਾਬ 'ਚ ਫਿਲਮ ਤੇ ਸਿਆਸਤ ਨਾਲ ਜੁੜੇ ਵਿਵਾਦਾਂ ਦਾ ਵੱਡਾ ਹੈ ਇਤਿਹਾਸ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK