Thu, Jun 19, 2025
Whatsapp

Gurnam Bhullar Marriage: ਵਿਆਹ ਦੇ ਬੰਧਨ ’ਚ ਬੱਝੇ ਪੰਜਾਬੀ ਗਾਇਕ ਗੁਰਨਾਮ ਭੁੱਲਰ; ਬੰਨ੍ਹੇ ਆਪਣੇ ਵਿਆਹ ’ਚ ਰੰਗ, ਦੇਖੋ ਵੀਡੀਓ

ਪੰਜਾਬੀ ਇੰਡਸਟਰੀ 'ਚ ਗਾਇਕੀ ਤੋਂ ਬਾਅਦ ਆਪਣੀ ਅਦਾਕਾਰੀ ਨਾਲ ਖ਼ਾਸ ਪਛਾਣ ਬਣਾਉਣ ਵਾਲੇ ਗੁਰਨਾਮ ਭੁੱਲਰ ਵਿਆਹ ਬੰਧਨ ਵਿੱਚ ਬੱਝ ਚੁੱਕੇ ਹਨ।

Reported by:  PTC News Desk  Edited by:  Aarti -- November 20th 2023 06:42 PM
Gurnam Bhullar Marriage: ਵਿਆਹ ਦੇ ਬੰਧਨ ’ਚ ਬੱਝੇ ਪੰਜਾਬੀ ਗਾਇਕ ਗੁਰਨਾਮ ਭੁੱਲਰ; ਬੰਨ੍ਹੇ ਆਪਣੇ ਵਿਆਹ ’ਚ ਰੰਗ, ਦੇਖੋ ਵੀਡੀਓ

Gurnam Bhullar Marriage: ਵਿਆਹ ਦੇ ਬੰਧਨ ’ਚ ਬੱਝੇ ਪੰਜਾਬੀ ਗਾਇਕ ਗੁਰਨਾਮ ਭੁੱਲਰ; ਬੰਨ੍ਹੇ ਆਪਣੇ ਵਿਆਹ ’ਚ ਰੰਗ, ਦੇਖੋ ਵੀਡੀਓ

Gurnam Bhullar Marriage:  ਮਸ਼ਹੂਰ ਪੰਜਾਬੀ ਗਾਇਕ ਗੁਰਨਾਮ ਭੁੱਲਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਸੁਰਖੀਆਂ 'ਚ ਹਨ। ਦੱਸ ਦਈਏ ਕਿ ਪੰਜਾਬੀ ਗਾਇਕ ਗੁਰਨਾਮ ਭੁੱਲਰ ਵਿਆਹ ਬੰਧਨ 'ਚ ਬੱਝ ਚੁੱਕੇ ਹਨ, ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। 

ਦੱਸ ਦਈਏ ਕਿ ਪੰਜਾਬੀ ਇੰਡਸਟਰੀ 'ਚ ਗਾਇਕੀ ਤੋਂ ਬਾਅਦ ਆਪਣੀ ਅਦਾਕਾਰੀ ਨਾਲ ਖ਼ਾਸ ਪਛਾਣ ਬਣਾਉਣ ਵਾਲੇ ਗੁਰਨਾਮ ਭੁੱਲਰ ਵਿਆਹ ਬੰਧਨ ਵਿੱਚ ਬੱਝ ਚੁੱਕੇ ਹਨ। ਗਾਇਕ ਦੇ ਵਿਆਹ ਦੀਆਂ ਕਈ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਲਗਾਤਾਰ ਵਾਇਰਲ ਹੋ ਰਹੀਆਂ ਹਨ।


ਵਾਇਰਲ ਹੋ ਰਹੀ ਤਸਵੀਰਾਂ ਤੇ ਵੀਡੀਓ ਦੇ ਵਿੱਚ ਤੁਸੀਂ ਗਾਇਕ ਨੂੰ ਸ਼ੇਰਵਾਨੀ 'ਚ ਤੇ ਸਿਰ ਉੱਤੇ ਸਿਹਰਾ ਸਜਾ ਕੇ ਆਪਣੀ ਵਹੁਟੀ ਨਾਲ ਡਾਂਸ ਕਰਦੇ ਹੋਏ ਵੇਖ ਸਕਦੇ ਹੋ। ਫਿਲਹਾਲ ਗੁਰਨਾਮ ਭੁੱਲਰ ਦੀ ਜੀਵਨਸਾਥੀ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

ਦੱਸ ਦਈਏ ਕੁਝ ਸਮਾਂ ਪਹਿਲਾਂ ਹੀ ਗਾਇਕ ਦੀ ਮੰਗਣੀ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਸੀ, ਜਿਸ ਮਗਰੋਂ ਹੁਣ ਵਿਆਹ ਦੀਆਂ ਤਸਵੀਰਾਂ ਤੇ ਵੀਡੀਓ ਵਾਇਰਲ ਹੋ ਰਹੀਆਂ ਹਨ। ਗਾਇਕ ਦੇ ਫੈਨਜ਼  ਇਨ੍ਹਾਂ ਵੀਡੀਓ ਤੇ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਇਸ ਨਵ ਵਿਆਹੀ ਜੋੜੀ ਨੂੰ ਵਧਾਈਆਂ ਦੇ ਰਹੇ ਹਨ। 

ਇਹ ਵੀ ਪੜ੍ਹੋ: World Cup 2023 Anushka Sharma: ਭਾਰਤ ਦੀ ਹਾਰ ਤੋਂ ਬਾਅਦ ਟੁੱਟੇ ਵਿਰਾਟ ਕੋਹਲੀ, ਅਨੁਸ਼ਕਾ ਸ਼ਰਮਾ ਨੇ ਆਪਣੇ ਪਤੀ ਨੂੰ ਗਲੇ ਲਗਾ ਕੇ ਦਿੱਤਾ ਸਮਰਥਨ

- PTC NEWS

Top News view more...

Latest News view more...

PTC NETWORK