adv-img
ਮੁੱਖ ਖਬਰਾਂ

ਡੇਰਾ ਪ੍ਰੇਮੀ ਕਤਲ ਮਾਮਲੇ 'ਚ ਫਰੀਦਕੋਟ ਪੁਲਿਸ ਨੇ ਦੋ ਕੀਤੇ ਕਾਬੂ

By Pardeep Singh -- November 20th 2022 11:17 AM
ਡੇਰਾ ਪ੍ਰੇਮੀ ਕਤਲ ਮਾਮਲੇ 'ਚ ਫਰੀਦਕੋਟ ਪੁਲਿਸ ਨੇ ਦੋ ਕੀਤੇ ਕਾਬੂ

ਫਰੀਦਕੋਟ: ਡੇਰਾ ਪ੍ਰੇਮੀ ਕਤਲ ਮਾਮਲੇ ਵਿੱਚ ਫਰੀਦਕੋਟ ਪੁਲਿਸ ਨੇ ਜੈਤੋ ਵਾਸੀ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ।ਪੁਲਿਸ ਮੁਤਾਬਕ ਮੁਲਜ਼ਮਾਂ ਦੀ ਪਛਾਣ ਵਿੱਕੀ ਚੌਹਾਨ ਅਤੇ ਸਵਰਨ ਸਿੰਘ  ਵਾਸੀ ਜੈਤੋ ਵਾਸੀ ਹੋਈ ਹੈ।

ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਦੋਹਾਂ ਨੇ ਵਾਰਦਾਤ ਤੋਂ ਪਹਿਲਾਂ ਹਮਲਾਵਰਾਂ ਦੇ ਠਹਿਰਨ ਅਤੇ ਖਾਣ ਪੀਣ ਦਾ ਇੰਤਜ਼ਾਮ ਕੀਤਾ ਸੀ। ਪੁਲਿਸ ਦਾ ਇਹ ਵੀ ਦਾਅਵਾ ਹੈ ਕਿ ਇਹੀ ਵਾਰਦਾਤ ਤੋਂ ਬਾਅਦ ਹਮਲਾਵਰਾਂ ਨੂੰ ਆਪਣੀ ਰੀਟੇਜ ਕਾਰ ਰਾਹੀਂ ਬਾਜਾਖਾਨਾ ਤੋਂ ਚੰਡੀਗੜ੍ਹ ਛੱਡ ਕੇ ਆਏ ਸਨ।

ਪੁਲਿਸ ਦਾ ਦਾਅਵਾ ਹੈ ਕਿ  ਰੀਟੇਜ ਕਾਰ ਵੀ ਬ੍ਰਾਮਦ ਕਰ ਲਈ ਹੈ ਜੋ ਸਵਰਨ ਸਿੰਘ ਦੀ ਹੈ। ਪੁਲਿਸ ਨੇ ਹੁਸ਼ਿਆਰਪੁਰ ਤੋਂ ਫੜ੍ਹੇ ਗਏ ਦੋਹਾਂ ਸ਼ੂਟਰਾਂ ਤੋਂ ਵਾਰਦਾਤ ਵਿਚ ਵਰਤੇ ਗਏ 2 ਪਿਸਟਲ ਅਤੇ 7 ਕਾਰਤੂਸ ਵੀ ਬ੍ਰਾਮਦ ਕਰ ਲਏ ਹਨ। 

ਪੁਲਿਸ ਨੇ ਇਸ ਮਾਮਲੇ ਵਿਚ ਗ੍ਰਿਫ਼ਤਾਰ ਮਨਪ੍ਰੀਤ ਮਨੀ ਦੇ ਰਿਸ਼ਤੇਦਾਰ ਭੋਲਾ ਸਿੰਘ ਜੋ ਫਰੀਦਕੋਟ ਜੇਲ੍ਹ ਵਿਚ ਬੰਦ ਹੈ ਨੂੰ ਵੀ ਨਾਮਜ਼ਦ ਕੀਤਾ ਹੈ, ਪੁਲਿਸ ਦਾ ਕਹਿਣਾ ਕਿ ਵਾਰਦਾਤ ਤੋਂ ਪਹਿਲਾਂ ਗੋਲਡੀ ਬਰਾੜ ਨੇ ਭੋਲਾ ਸਿੰਘ ਨਾਲ ਵੀ ਸੰਪਰਕ ਕੀਤਾ ਸੀ। 

- PTC NEWS

adv-img
  • Share