Farmer Angry On MP Kangana Ranaut : ਮੁੜ ਸਾਂਸਦ ਕੰਗਣਾ ਦੇ ਬਿਆਨਾਂ ਤੋਂ ਭੜਕੇ ਕਿਸਾਨ, ਕਿਹਾ- ਕਈ ਜਾਨਾਂ ਵਾਰ ਕੇ ਕਾਲੇ ਕਾਨੂੰਨ ਕਰਵਾਏ ਸਨ ਵਾਪਸ
Farmer Angry On MP Kangana Ranaut : ਭਾਜਪਾ ਦੀ ਸੰਸਦ ਮੈਂਬਰ ਕੰਗਣਾ ਰਣੌਤ ਨੇ ਇੱਕ ਵਾਰ ਫਿਰ ਤੋਂ ਵਿਵਾਦਿਤ ਬਿਆਨ ਦਿੱਤਾ ਹੈ। ਦਰਅਸਲ ਉਨ੍ਹਾਂ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਤੋਂ ਲਾਗੂ ਕਰਨ ਦੀ ਮੰਗ ਕੀਤੀ ਹੈ। ਜਿਸਦੇ ਚਲਦਿਆਂ ਅੱਜ ਫਿਰ ਖੇਤੀ ਸਬੰਧੀ ਕਾਲੇ ਕਾਨੂੰਨਾਂ ਨੂੰ ਲਾਗੂ ਕੀਤੇ ਜਾਣ ਨੂੰ ਲੈ ਕੇ ਵਿਵਾਦ ਖੜਾ ਗਿਆ ਹੈ।
ਦੱਸ ਦਈਏ ਕਿ ਸਾਂਸਦ ਕੰਗਣਾ ਰਣੌਤ ਦੇ ਵਿਵਾਦਿਤ ਬਿਆਨ ਦਾ ਹੁਣ ਕਿਸਾਨ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਡੱਟ ਕੇ ਵਿਰੋਧ ਕੀਤਾ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਫਤਿਹਗੜ੍ਹ ਸਾਹਿਬ ਅੱਗੇ ਕਿਸਾਨਾਂ ਵੱਲੋਂ ਕੰਗਨਾ ਰਣੌਤ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।
ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਬੀਜੇਪੀ ਨੂੰ ਆਪਣੇ ਸੰਸਦ ਮੈਂਬਰ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ ਕਿਉਂਕਿ ਪਹਿਲਾਂ ਬੀਜੇਪੀ ਨੇ ਇਸ ਨੂੰ ਵਿਵਾਦਤ ਬਿਆਨਬਾਜ਼ੀ ਕਰਨ ’ਤੇ ਰੋਕ ਲਗਾਈ ਹੋਈ ਹੈ। ਉੱਥੇ ਹੀ ਹੁਣ ਫਿਰ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਦੇ ਦਿੱਤੇ ਬਿਆਨ ਨਾਲ ਕਿਸਾਨਾਂ ’ਤੇ ਮੁੜ ਹਮਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਕੰਗਣਾ ਦੇ ਅਜਿਹੇ ਬਿਆਨਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਪੰਜਾਬ ਅਤੇ ਦੇਸ਼ ਦੇ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਵਾਰ ਕੇ ਇਹ ਕਾਲੇ ਕਾਨੂੰਨ ਵਾਪਸ ਕਰਵਾਏ ਸਨ ਅਤੇ ਕੰਗਨਾ ਨੂੰ ਅਜਿਹੀ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਕਾਬਿਲੇਗੌਰ ਹੈ ਕਿ ਮੰਡੀ ਦੇ ਸੰਸਦ ਮੈਂਬਰ ਕੰਗਨਾ ਰਣੌਤ ਨੇ ਕੇਂਦਰ ਸਰਕਾਰ ਤੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਕਿਸਾਨ ਹਿਤੈਸ਼ੀ ਹਨ ਅਤੇ ਮੈਂ ਕੇਂਦਰ ਸਰਕਾਰ ਤੋਂ ਇਹ ਤਿੰਨੇ ਕਾਨੂੰਨ ਵਾਪਸ ਲਿਆਉਣ ਦੀ ਮੰਗ ਕਰਦੀ ਹਾਂ।
ਇਹ ਵੀ ਪੜ੍ਹੋ : MP Kangana Ranaut On Three Farm Laws : ਹੁਣ BJP ਸਾਂਸਦ ਕੰਗਣਾ ਰਣੌਤ ਨੇ ਖੇਤੀ ਕਾਨੂੰਨਾਂ ਦੀ ਕੀਤੀ ਵਕਾਲਤ, ਕਿਹਾ- ਮੁੜ ਲਾਗੂ ਕਰੇ ਕੇਂਦਰ ਸਰਕਾਰ
- PTC NEWS