Sun, Aug 16, 2026
Whatsapp

Farmer Delhi Chalo : ਕਿਸਾਨਾਂ ਤੇ ਹਰਿਆਣਾ ਸਰਕਾਰ ਵਿਚਾਲੇ ਦਿੱਲੀ ਕੂਚ ਨੂੰ ਲੈ ਕੇ ਹੋਈ ਮੀਟਿੰਗ, ਜਾਣੋ ਕੀ ਨਿਕਲਿਆ ਨਤੀਜਾ

India US Trade Deal Protest : ਜਗਜੀਤ ਸਿੰਘ ਡੱਲੇਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰਿਆਣਾ ਪ੍ਰਸ਼ਾਸਨ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਦਾ ਪ੍ਰਸਤਾਵ ਆਇਆ ਪਰ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਕਿਸਾਨਾਂ ਦਾ ਮਸਲਾ ਹੱਲ ਨਹੀਂ ਹੋਵੇਗਾ।

Reported by:  PTC News Desk  Edited by:  KRISHAN KUMAR SHARMA -- August 16th 2026 07:41 PM -- Updated: August 16th 2026 07:43 PM
Farmer Delhi Chalo : ਕਿਸਾਨਾਂ ਤੇ ਹਰਿਆਣਾ ਸਰਕਾਰ ਵਿਚਾਲੇ ਦਿੱਲੀ ਕੂਚ ਨੂੰ ਲੈ ਕੇ ਹੋਈ ਮੀਟਿੰਗ, ਜਾਣੋ ਕੀ ਨਿਕਲਿਆ ਨਤੀਜਾ

Farmer Delhi Chalo : ਕਿਸਾਨਾਂ ਤੇ ਹਰਿਆਣਾ ਸਰਕਾਰ ਵਿਚਾਲੇ ਦਿੱਲੀ ਕੂਚ ਨੂੰ ਲੈ ਕੇ ਹੋਈ ਮੀਟਿੰਗ, ਜਾਣੋ ਕੀ ਨਿਕਲਿਆ ਨਤੀਜਾ

India US Trade Deal Protest : ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਿਕ) ਦੀ ਹਰਿਆਣਾ ਸਰਕਾਰ ਨਾਲ ਦੂਜੇ ਦੌਰ ਦੀ ਮੀਟਿੰਗ ਵੀ ਖਤਮ ਹੋ ਗਈ ਹੈ। ਕਿਸਾਨਾਂ ਦੀ ਪੰਜ ਮੈਂਬਰੀ ਕਮੇਟੀ ਦੀ ਹਰਿਆਣਾ ਸਰਕਾਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ ਹੈ, ਜਿਸ ਤੋਂ ਬਾਾਅਦ ਐਤਵਾਰ ਦੀ ਰਾਤ ਕਿਸਾਨ ਖਨੌਰੀ ਬਾਰਡਰ 'ਤੇ ਹੀ ਗੁਜ਼ਾਰਨਗੇ। ਇਸ ਸਬੰਧੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹੁਣ ਸੋਮਵਾਰ ਮੀਟਿੰਗ ਕਰਕੇ ਅਗਲੀ ਰਣਨੀਤੀ ਘੜੀ ਜਾਵੇਗੀ, ਕਿਉਂਕਿ ਹਰਿਆਣਾ ਸਰਕਾਰ ਨਾਲ ਤਿੰਨ ਦੌਰ 'ਚ ਹੋਈਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ।

ਅੱਜ ਖਨੌਰੀ ਬਾਰਡਰ (Khanauri Border News) 'ਤੇ ਹੀ ਰਾਤ ਗੁਜਾਰਨਗੇ ਕਿਸਾਨ (Farmer Delhi Chalo March)

ਜਗਜੀਤ ਸਿੰਘ ਡੱਲੇਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰਿਆਣਾ ਪ੍ਰਸ਼ਾਸਨ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਦਾ ਪ੍ਰਸਤਾਵ ਆਇਆ ਪਰ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਕਿਸਾਨਾਂ ਦਾ ਮਸਲਾ ਹੱਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਖੇਤੀਬਾੜੀ ਕੇਂਦਰੀ ਮੰਤਰੀ ਨਾਲ ਮੀਟਿੰਗ ਕਰਨ ਦੀ ਤਰਜੀਹ ਰੱਖੀ ਗਈ ਸੀ, ਜੋ ਅਜੇ ਤੱਕ ਪ੍ਰਸ਼ਾਸਨ ਵੱਲੋਂ ਪ੍ਰਵਾਨ ਨਹੀਂ ਕੀਤੀ ਗਈ।

ਕਿਸਾਨ ਆਗੂ ਨੇ ਕਿਹਾ ਕਿ ਕਿਸਾਨਾਂ ਵੱਲੋਂ ਅੱਜ 51 ਕਿਸਾਨਾਂ ਨੇ ਸ਼ਾਂਤਮਈ ਪੈਦਲ ਯਾਤਰਾ ਕਰਕੇ ਜੰਤਰ-ਮੰਤਰ ਤੱਕ ਪਹੁੰਚਣਾ ਸੀ ਪਰ ਹਰਿਆਣਾ ਸਰਕਾਰ ਨੇ ਕੰਡਿਆਲੀਆਂ ਤਾਰਾਂ ਅਤੇ ਪੱਥਰਾਂ ਦੀ ਬੈਰੀਕੇਡਿੰਗ ਕਰਕੇ ਰੋਕਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਰਾਤ ਅਸੀਂ ਖਨੌਰੀ ਬਾਰਡਰ 'ਤੇ ਹੀ ਰੁਕਾਂਗੇ, ਕਿਉਂਕਿ ਅਸੀਂ ਘਰੋਂ 28 ਤਰੀਕ ਤੱਕ ਪੈਦਲ ਯਾਤਰਾ ਕਰਨ ਲਈ ਨਿਕਲੇ ਹੋਏ ਹਾਂ। ਜੇਕਰ ਪ੍ਰਸ਼ਾਸਨ ਕੋਈ ਸਵੇਰ ਤੱਕ ਮੀਟਿੰਗ ਕਰਨ ਦਾ ਸੱਦਾ ਦੇਵੇਗਾ ਤਾਂ ਅਸੀਂ ਮੀਟਿੰਗ ਕਰਨ ਤੋਂ ਇਨਕਾਰ ਨਹੀਂ ਕਰਾਂਗੇ।

ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਪੂਰੀ ਤਿਆਰੀ

ਦੱਸ ਦਈਏ ਕਿ ਕਿਸਾਨਾਂ ਦੇ ਦਿੱਲੀ ਮਾਰਚ ਨੂੰ ਲੈ ਕੇ ਹਰਿਆਣਾ ਪ੍ਰਸ਼ਾਸਨ ਹਾਈ ਅਲਰਟ 'ਤੇ ਹੈ। ਕਿਸਾਨਾਂ ਦੇ ਮਾਰਚ ਨੂੰ ਦੇਖਦੇ ਹੋਏ, ਪ੍ਰਸ਼ਾਸਨ ਅਤੇ ਪੁਲਿਸ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੀ ਨਿਗਰਾਨੀ ਕਰ ਰਹੇ ਹਨ। ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ। ਕਿਸਾਨ ਸੰਗਠਨਾਂ ਨੇ ਸ਼ਾਂਤੀਪੂਰਨ ਮਾਰਚ ਦੀ ਅਪੀਲ ਕੀਤੀ ਹੈ। ਇਸ ਦੌਰਾਨ, ਪ੍ਰਸ਼ਾਸਨ ਨੇ ਭੀੜ ਅਤੇ ਆਵਾਜਾਈ ਨੂੰ ਪ੍ਰਬੰਧਿਤ ਕਰਨ ਲਈ ਸੜਕਾਂ 'ਤੇ ਬੈਰੀਕੇਡ ਲਗਾਏ ਹਨ।

ਇਹ ਵੀ ਪੜ੍ਹੋ... ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ, ਜਾਣੋ ਕੀ ਹਨ ਕਿਸਾਨਾਂ ਦੀਆਂ ਮੰਗਾਂ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK