Mon, Mar 9, 2026
Whatsapp

Ferozepur News : ਫਿਰੋਜ਼ਪੁਰ 'ਚ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ, ਪਰਿਵਾਰ ਨੇ ਬਿਜਲੀ ਮਹਿਕਮੇ ਨੂੰ ਠਹਿਰਾਇਆ ਜ਼ਿੰਮੇਵਾਰ

Ferozepur News : ਫਿਰੋਜ਼ਪੁਰ 'ਚ ਇੱਕ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਮੰਦਭਾਗੀ ਘਟਨਾ ਵਾਪਰੀ ਹੈ। ਪੀੜਤ ਪਰਿਵਾਰ ਵੱਲੋਂ ਕਿਸਾਨ ਦੀ ਮੌਤ ਲਈ ਪੰਜਾਬ ਸਰਕਾਰ ਦੇ ਬਿਜਲੀ ਵਿਭਾਗ ਨੂੰ ਠਹਿਰਾਇਆ ਜਾ ਰਿਹਾ ਹੈ।

Reported by:  PTC News Desk  Edited by:  KRISHAN KUMAR SHARMA -- March 09th 2026 02:01 PM -- Updated: March 09th 2026 02:10 PM
Ferozepur News : ਫਿਰੋਜ਼ਪੁਰ 'ਚ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ, ਪਰਿਵਾਰ ਨੇ ਬਿਜਲੀ ਮਹਿਕਮੇ ਨੂੰ ਠਹਿਰਾਇਆ ਜ਼ਿੰਮੇਵਾਰ

Ferozepur News : ਫਿਰੋਜ਼ਪੁਰ 'ਚ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ, ਪਰਿਵਾਰ ਨੇ ਬਿਜਲੀ ਮਹਿਕਮੇ ਨੂੰ ਠਹਿਰਾਇਆ ਜ਼ਿੰਮੇਵਾਰ

Ferozepur News : ਫਿਰੋਜ਼ਪੁਰ 'ਚ ਇੱਕ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਮੰਦਭਾਗੀ ਘਟਨਾ ਵਾਪਰੀ ਹੈ। ਪੀੜਤ ਪਰਿਵਾਰ ਵੱਲੋਂ ਕਿਸਾਨ ਦੀ ਮੌਤ ਲਈ ਪੰਜਾਬ ਸਰਕਾਰ ਦੇ ਬਿਜਲੀ ਵਿਭਾਗ ਨੂੰ ਠਹਿਰਾਇਆ ਜਾ ਰਿਹਾ ਹੈ।

ਪੀੜਤ ਪਰਿਵਾਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਖੇਤ ਵਿੱਚ ਕੰਮ ਕਰ ਰਹੇ ਕਿਸਾਨ ਦੀ ਕਰੰਟ ਲੱਗਣ ਕਰਕੇ ਮੌਤ ਹੋਈ ਹੈ। ਪਰਿਵਾਰ ਨੇ ਬਿਜਲੀ ਵਿਭਾਗ ਦੇ ਲਾਪਰਵਾਹੀ ਦੇ ਦੋਸ਼ ਲਗਾਏ ਕਿ ਮ੍ਰਿਤਕ, ਫਿਰੋਜਪੁਰ ਦੇ ਨਵੇਂ ਪੂਰਬਾ ਪਿੰਡ ਦਾ ਰਹਿਣ ਵਾਲਾ ਸੀ। ਡਾਕਟਰ ਨੇ ਦੱਸਿਆ ਸਾਡੇ ਤੱਕ ਪਹੁੰਚਦੇ ਹੀ ਪਹੁੰਚਦੇ ਇਸ ਕਿਸਾਨ ਦੀ ਮੌਤ ਹੋ ਚੁੱਕੀ ਸੀ।

ਉਨ੍ਹਾਂ ਨੇ ਕਿਹਾ ਕਿ ਖੇਤਾਂ ਵਿੱਚ ਕੰਮ ਕਰਦੇ ਕਿਸਾਨਾਂ ਦੇ ਨਾਲ ਕਈ ਵਾਰੀ ਹਾਦਸੇ ਹੋ ਚੁੱਕੇ ਹਨ। ਪਰਿਵਾਰ ਨੇ ਦੱਸਿਆ ਬਿਜਲੀ ਦਾ ਤਾਰਾਂ ਕਾਫੀ ਨੀਵੀਂਆਂ ਹਨ ਅਤੇ ਉਹਨਾਂ ਦੇ ਖੇਤਾਂ ਵਿੱਚੋਂ ਲੰਘਦੀਆਂ ਹਨ, ਜਿਸ ਦੀ ਸ਼ਿਕਾਇਤ ਕਈ ਵਾਰ ਬਿਜਲੀ ਵਿਭਾਗ ਨੂੰ ਕਰ ਚੁੱਕੇ ਹਨ, ਪਰ ਉਹਨਾਂ ਨੇ ਕੋਈ ਸੁਣਵਾਈ ਨਹੀਂ ਕੀਤੀ। ਅੱਜ ਇਸ ਲਾਪਰਵਾਹੀ ਸਦਕਾ ਸਾਡੇ ਪਰਿਵਾਰ ਦੇ ਮੈਂਬਰਾਂ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਪਰਿਵਾਰ ਨੇ ਕਿਹਾ ਕਿ ਸਾਨੂੰ ਇਨਸਾਫ ਚਾਹੀਦਾ ਹੈ, ਜਿਨਾਂ ਨੇ ਵੀ ਲਾਪਰਵਾਹੀ ਵਰਤੀ ਹੈ, ਉਨ੍ਹਾਂ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।

- PTC NEWS

Top News view more...

Latest News view more...

PTC NETWORK
PTC NETWORK