Fri, Feb 6, 2026
Whatsapp

Balbir Singh Rajewal ਸਣੇ ਕਈ ਕਿਸਾਨ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਨਵੇਂ ਸੰਘਰਸ਼ ਦਾ ਕੀਤਾ ਐਲਾਨ

Amritsar News : ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਸਣੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਨਵੇਂ ਸੰਘਰਸ਼ ਦੀ ਤਿਆਰੀ ਦਾ ਐਲਾਨ ਕੀਤਾ ਗਿਆ

Reported by:  PTC News Desk  Edited by:  Shanker Badra -- February 06th 2026 02:23 PM
Balbir Singh Rajewal ਸਣੇ ਕਈ ਕਿਸਾਨ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਨਵੇਂ ਸੰਘਰਸ਼ ਦਾ ਕੀਤਾ ਐਲਾਨ

Balbir Singh Rajewal ਸਣੇ ਕਈ ਕਿਸਾਨ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਨਵੇਂ ਸੰਘਰਸ਼ ਦਾ ਕੀਤਾ ਐਲਾਨ

Amritsar News :  ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਸਣੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਨਵੇਂ ਸੰਘਰਸ਼ ਦੀ ਤਿਆਰੀ ਦਾ ਐਲਾਨ ਕੀਤਾ ਗਿਆ।

ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦਾ ਪਾਣੀ ਭਾਰੀ ਪੱਧਰ ‘ਤੇ ਪ੍ਰਦੂਸ਼ਿਤ ਹੋ ਚੁੱਕਾ ਹੈ, ਜਿਸ ਵਿੱਚ ਫਲੋਰਾਈਡ, ਨਾਈਟਰੇਟਸ, ਆਰਸੇਨਿਕ ਅਤੇ ਯੂਰੇਨੀਅਮ ਵਰਗੇ ਜ਼ਹਿਰੀਲੇ ਤੱਤ ਮਿਲ ਰਹੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਜੇ ਹਾਲਾਤ ਨਾ ਸੁਧਰੇ ਤਾਂ ਆਉਣ ਵਾਲੇ ਚਾਰ ਸਾਲਾਂ ਵਿੱਚ ਪੰਜਾਬ ਦਾ ਕੋਈ ਵੀ ਘਰ ਕੈਂਸਰ ਤੋਂ ਬਚਿਆ ਨਹੀਂ ਰਹੇਗਾ।


ਕਿਸਾਨਾਂ ਨੇ ਸੂਬੇ ਦੇ ਲੋਕਾਂ ਲਈ ਸਾਫ਼ ਪੀਣਯੋਗ ਪਾਣੀ ਦੀ ਤੁਰੰਤ ਮੰਗ ਕੀਤੀ। ਆਗੂਆਂ ਨੇ ਆਰੋਪ ਲਗਾਇਆ ਕਿ ਪੰਜਾਬ ਦਾ ਪਾਣੀ ਗੈਰ-ਸੰਵਿਧਾਨਕ ਤਰੀਕੇ ਨਾਲ ਗਲਤ ਸਮਝੌਤਿਆਂ ਰਾਹੀਂ ਗੈਰ-ਰਾਈਪੇਰੀਅਨ ਰਾਜਾਂ ਨੂੰ ਦਿੱਤਾ ਗਿਆ, ਜਿਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਤੋਂ ਕਦੇ ਮਨਜ਼ੂਰੀ ਨਹੀਂ ਮਿਲੀ। ਉਨ੍ਹਾਂ ਨੇ ਕਿਹਾ ਕਿ 1948 ਤੋਂ ਲੈ ਕੇ ਅੱਜ ਤੱਕ ਕਈ ਸਮਝੌਤੇ ਕੇਂਦਰ ਸਰਕਾਰ ਦੇ ਦਬਾਅ ਹੇਠ ਕਰਵਾਏ ਗਏ, ਜਿਸ ਦੀ ਸਜ਼ਾ ਪੰਜਾਬ ਅੱਜ ਤੱਕ ਭੁਗਤ ਰਿਹਾ ਹੈ।

ਰਾਜੇਵਾਲ ਨੇ ਕਿਹਾ ਕਿ ਪੰਜਾਬ ਨੇ ਰਾਜਸਥਾਨ ਨੂੰ ਪੀਣ ਵਾਲੇ ਪਾਣੀ ਲਈ ਸਹਿਯੋਗ ਦਿੱਤਾ ਸੀ ਪਰ ਅੱਜ ਉਹੀ ਪਾਣੀ ਉਦਯੋਗਿਕ ਤੇ ਵਪਾਰਕ ਮਕਸਦਾਂ ਲਈ ਵਰਤਿਆ ਜਾ ਰਿਹਾ ਹੈ, ਜਿਸ ਨਾਲ ਹਜ਼ਾਰਾਂ ਕਰੋੜ ਰੁਪਏ ਦੀ ਆਮਦਨ ਹੋ ਰਹੀ ਹੈ, ਜਦਕਿ ਪੰਜਾਬ ਨੂੰ ਆਪਣੀ ਹੀ ਸੰਪਤੀ ਦਾ ਕੋਈ ਮੁੱਲ ਨਹੀਂ ਮਿਲ ਰਿਹਾ। ਕਿਸਾਨ ਆਗੂਆਂ ਨੇ ਐਸਵਾਈਐਲ, ਯਮੁਨਾ ਪਾਣੀ ਵੰਡ ਅਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਵੀ ਤਿੱਖਾ ਵਿਰੋਧ ਕੀਤਾ। 

ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਹੋਰ ਰਾਜ ਆਪਣੇ ਹਿੱਸੇ ਤੋਂ ਵੱਧ ਪਾਣੀ ਲੈ ਚੁੱਕੇ ਹਨ, ਜਦਕਿ ਪੰਜਾਬ ਪਾਣੀ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ। ਅੰਤ ਵਿੱਚ ਕਿਸਾਨਾਂ ਨੇ ਐਲਾਨ ਕੀਤਾ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ ਅਤੇ ਵੱਡੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਸੰਘਰਸ਼ ਦੀ ਅਗਲੀ ਰਣਨੀਤੀ ਤਿਆਰੀ ਪੂਰੀ ਹੋਣ ਉਪਰੰਤ ਜਨਤਕ ਤੌਰ ‘ਤੇ ਐਲਾਨੀ ਜਾਵੇਗੀ।

- PTC NEWS

Top News view more...

Latest News view more...

PTC NETWORK
PTC NETWORK