Tue, Dec 9, 2025
Whatsapp

Farmer Protest News : ਲੈਂਡ ਪੂਲਿੰਗ ਸਕੀਮ ਖਿਲਾਫ ਕਿਸਾਨਾਂ ਦੀ ਵੱਡੀ ਰੈਲੀ; ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਦੱਸਿਆਕਿ 24 ਅਗਸਤ ਨੂੰ ਸਮਰਾਲਾ ਵਿਖੇ ਪੰਜਾਬ ਸਰਕਾਰ ਦੇ ਖਿਲਾਫ ਲੈਂਡ ਪੂਲਿੰਗ ਸਕੀਮ ਨੂੰ ਲੈ ਕੇ ਇੱਕ ਵੱਡੀ ਰੈਲੀ ਕੀਤੀ ਜਾਵੇਗੀ ਜਿਸ ਵਿੱਚ 1 ਲੱਖ ਤੋਂ ਉੱਪਰ ਕਿਸਾਨ ਉਸ ਰੈਲੀ ਵਿੱਚ ਸ਼ਾਮਿਲ ਹੋਣਗੇ।

Reported by:  PTC News Desk  Edited by:  Aarti -- August 04th 2025 06:07 PM
Farmer Protest News :  ਲੈਂਡ ਪੂਲਿੰਗ ਸਕੀਮ ਖਿਲਾਫ ਕਿਸਾਨਾਂ ਦੀ ਵੱਡੀ ਰੈਲੀ; ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ

Farmer Protest News : ਲੈਂਡ ਪੂਲਿੰਗ ਸਕੀਮ ਖਿਲਾਫ ਕਿਸਾਨਾਂ ਦੀ ਵੱਡੀ ਰੈਲੀ; ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ

Farmer Protest News :  ਸੰਯੁਕਤ ਕਿਸਾਨ ਮੋਰਚੇ ਦੀ ਲੁਧਿਆਣਾ  ਵਿੱਚ ਲੈਂਡ ਪੂਲਿੰਗ ਸਕੀਮ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਗ। ਇਸ ਦੌਰਾਨ ਕਿਸਾਨਾਂ ਨੇ ਐਲਾਨ ਕੀਤਾ ਕਿ ਕਿਸਾਨ ਮਾਰੂ ਸਕੀਮ ਲੈਂਡ ਪੂਲਿੰਗ ਸਕੀਮ ਦੇ ਖਿਲਾਫ ਉਨ੍ਹਾਂ ਵੱਲੋਂ ਵੱਡੀ ਰੈਲੀ ਕੀਤੀ ਜਾਵੇਗੀ। ਜਿਸ ’ਚ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। 

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਦੱਸਿਆਕਿ 24 ਅਗਸਤ ਨੂੰ ਸਮਰਾਲਾ ਵਿਖੇ ਪੰਜਾਬ ਸਰਕਾਰ ਦੇ ਖਿਲਾਫ ਲੈਂਡ ਪੂਲਿੰਗ ਸਕੀਮ ਨੂੰ ਲੈ ਕੇ ਇੱਕ ਵੱਡੀ ਰੈਲੀ ਕੀਤੀ ਜਾਵੇਗੀ ਜਿਸ ਵਿੱਚ 1 ਲੱਖ ਤੋਂ ਉੱਪਰ ਕਿਸਾਨ ਉਸ ਰੈਲੀ ਵਿੱਚ ਸ਼ਾਮਿਲ ਹੋਣਗੇ। ਪਰ ਇਸ ਰੈਲੀ ਤੋਂ ਪਹਿਲਾਂ ਇਸਦੀ ਰੂਪ ਰੇਖਾ ਨੂੰ ਲੈ ਕੇ 20 ਅਗਸਤ ਨੂੰ ਇੱਕ ਮੀਟਿੰਗ ਸੱਦੀ ਗਈ ਹੈ। 


ਨਾਲ ਹੀ ਕਿਸਾਨਾਂ ਨੇ ਇਹ ਵੀ ਆਖਿਆ ਕਿ ਆਉਣ ਵਾਲੇ ਦਿਨਾਂ  ਵਿੱਚ ਪੰਜਾਬ ਦੇ ਸਾਰੇ ਪਿੰਡਾਂ ਵਿੱਚ ਜਾਗੋ, ਝੰਡਾ ਮਾਰਚ, ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ ਜਿਸ ਵਿੱਚ ਲੈਂਡ ਪੋਲਿੰਗ ਸਕੀਮ ਦੇ ਨੁਕਸਾਨ ਬਾਰੇ ਪਿੰਡ ਵਾਸੀਆਂ ਨੂੰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਕਾਬਿਲੇਗੌਰ ਹੈ ਕਿ ਇਸ ਸਮੇਂ ਪੰਜਾਬ ਭਰ ’ਚ ਕਿਸਾਨਾਂ ਤੋਂ ਲੈਕੇ ਵਿਰੋਧੀ ਪਾਰਟੀਆਂ ਵੱਲੋਂ ਲੈਂਡ ਪੂਲਿੰਗ ਸਕੀਮ ਦਾ ਵਿਰੋਧ ਕੀਤਾ ਜਾ ਰਿਹਾ ਹੈ। ਲੈਂਡ ਪੂਲਿੰਗ ਸਕੀਮ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਅੱਜ ਕਿਸਾਨਾਂ ਵੱਲੋਂ ਸੂਬੇ ਭਰ ’ਚ ਰੋਸ ਮੁਜ਼ਹਾਰਾ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ : 1993 Fake Encounter : ਇਤਿਹਾਸਕ ਫੈਸਲਾ! ਤਰਨਤਾਰਨ ਫਰਜ਼ੀ ਮੁਕਾਬਲੇ 'ਚ ਤਤਕਾਲੀ SSP, DSP ਸਮੇਤ 5 ਦੋਸ਼ੀਆਂ ਨੂੰ ਉਮਰਕੈਦ

- PTC NEWS

Top News view more...

Latest News view more...

PTC NETWORK
PTC NETWORK