Advertisment

ਗੰਨੇ ਦੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਜਾਰੀ; ਰੇਲਵੇ ਨੂੰ ਲੱਖਾਂ ਦਾ ਨੁਕਸਾਨ

author-image
Jasmeet Singh
Updated On
New Update
ਗੰਨੇ ਦੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਜਾਰੀ; ਰੇਲਵੇ ਨੂੰ ਲੱਖਾਂ ਦਾ ਨੁਕਸਾਨ
Advertisment

ਚੰਡੀਗੜ੍ਹ: ਪੰਜਾਬ ਵਿੱਚ ਕਿਸਾਨਾਂ ਦੇ ਧਰਨੇ ਦਾ ਅੱਜ ਚੌਥਾ ਦਿਨ ਹੈ। ਕਿਸਾਨਾਂ ਨੇ ਜਲੰਧਰ ਨੇੜੇ ਨਵੀਂ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ਅਤੇ ਰੇਲਵੇ ਟਰੈਕ ਜਾਮ ਕਰ ਦਿੱਤਾ ਹੈ। ਗੰਨੇ ਦੀਆਂ ਕੀਮਤਾਂ ਵਧਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਸੜਕਾਂ ’ਤੇ ਬੈਠੇ ਹਨ।

Advertisment

CM ਮਾਨ ਨੇ ਕਿਸਾਨਾਂ ਨੂੰ ਸਲਾਹ ਦਿੱਤੀ 

ਦੂਜੇ ਪਾਸੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਲਈ ਅਜੇ ਤੱਕ ਕੋਈ ਪਹਿਲਕਦਮੀ ਨਹੀਂ ਕੀਤੀ। ਦੱਸ ਦੇਈਏ ਕਿ ਬੁੱਧਵਾਰ ਨੂੰ ਸੀ.ਐਮ. ਭਗਵੰਤ ਮਾਨ ਨੇ ਕਿਸਾਨਾਂ ਨੂੰ ਰਾਜਮਾਰਗ ਜਾਮ ਕਰ ਕੇ ਲੋਕਾਂ ਨੂੰ ਪਰੇਸ਼ਾਨ ਨਾ ਕਰਨ ਦੀ ਸਲਾਹ ਦਿੱਤੀ ਸੀ। ਇਸ ਸਬੰਧੀ ਸੀ.ਐਮ. ਮਾਨ ਨੇ ਟਵੀਟ ਵੀ ਕੀਤਾ ਸੀ। ਜਿਸ ਤੋਂ ਬਾਅਦ ਕਿਸਾਨ ਅਤੇ ਸਰਕਾਰ ਆਹਮੋ-ਸਾਹਮਣੇ ਆ ਗਏ। ਹਾਲਾਂਕਿ ਬੈਰੀਕੇਡਿੰਗ ਦੇ ਬਾਵਜੂਦ ਜਲੰਧਰ ਪੁਲਿਸ ਕਿਸਾਨਾਂ ਨੂੰ ਰੋਕ ਨਹੀਂ ਪਾਈ ਹੈ।ਰਾਜਮਾਰਗ ਸਣੇ ਰੇਲ ਮਾਰਗ ਕੀਤਾ ਜਾਮ 

ਹਾਈਵੇਅ ਅਤੇ ਰੇਲਵੇ ਟਰੈਕ ਜਾਮ ਹੋਣ ਕਾਰਨ ਸੈਂਕੜੇ ਲੋਕ ਪ੍ਰੇਸ਼ਾਨ ਹਨ। ਦਰਜਨਾਂ ਟਰੇਨਾਂ ਰੱਦ ਜਾਂ ਉਨ੍ਹਾਂ ਦਾ ਰੂਟ ਮੋੜਿਆ ਗਿਆ ਹੈ। ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਰੇਲਵੇ ਟਰੈਕ ਵੀ ਜਾਮ ਕਰ ਦਿੱਤਾ ਹੈ। 

Advertisment

ਉੱਤਰੀ ਭਾਰਤ ਦੇ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਵਿੱਚ ਅੰਮ੍ਰਿਤਸਰ-ਸਾਨੇਵਾਲ ਸੈਕਸ਼ਨ ਵਿੱਚ ਚੱਲ ਰਹੇ ਕਿਸਾਨਾਂ ਦੇ ਧਰਨੇ ਕਾਰਨ ਕਈ ਰੇਲ ਗੱਡੀਆਂ ਦੇ ਰੂਟ ਬਦਲ ਦਿੱਤੇ ਗਏ। ">

ਲੁਧਿਆਣਾ ਵੱਲ ਜਾਂਦੇ ਸਮੇਂ ਪੀਏਪੀ ਚੌਕ ਤੋਂ ਕੁਝ ਦੂਰੀ ’ਤੇ ਧਨੋਵਾਲੀ ਫਾਟਕ ਨੇੜੇ ਕਿਸਾਨਾਂ ਨੇ ਰੇਲਵੇ ਟਰੈਕ ਅਤੇ ਨੈਸ਼ਨਲ ਹਾਈਵੇ ਨੂੰ ਬੰਦ ਕਰ ਦਿੱਤਾ। ਹਾਲਾਂਕਿ ਦੇਰ ਰਾਤ ਤੋਂ ਬਾਅਦ ਕਿਸਾਨਾਂ ਵੱਲੋਂ ਹਾਈਵੇਅ ਦੀ ਸਰਵਿਸ ਲੇਨ ਨੂੰ ਖੋਲ੍ਹ ਦਿੱਤਾ ਗਿਆ। ਜਿਸ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲਣ ਲੱਗੀ। ਜਿੱਥੇ ਕਿਸਾਨ ਹੜਤਾਲ ’ਤੇ ਬੈਠੇ ਹਨ, ਉੱਥੇ ਰੋਜ਼ਾਨਾ ਕਰੀਬ 150 ਰੇਲ ਗੱਡੀਆਂ ਦੀ ਆਵਾਜਾਈ ਹੁੰਦੀ ਹੈ।

ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਟਰੇਨ ਫੜਨ ਵਾਲੇ ਯਾਤਰੀਆਂ ਨੂੰ ਫਗਵਾੜਾ ਅਤੇ ਲੁਧਿਆਣਾ ਤੋਂ ਟਰੇਨ ਫੜਨੀ ਪੈ ਰਹੀ ਹੈ। ਹੁਣ ਤੱਕ ਕਰੀਬ 142 ਟਰੇਨਾਂ ਪ੍ਰਭਾਵਿਤ ਹੋਈਆਂ ਹਨ, ਜਿਨ੍ਹਾਂ 'ਚ 130 ਮੇਲ-ਐਕਸਪ੍ਰੈੱਸ ਟਰੇਨਾਂ ਅਤੇ 12 ਲੋਕਲ ਟਰੇਨਾਂ ਸ਼ਾਮਲ ਹਨ। ਕੁੱਲ 63 ਟਰੇਨਾਂ ਦੇ ਰੂਟ ਬਦਲੇ ਗਏ ਹਨ।

Advertisment

ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਆਉਣ ਵਾਲੀਆਂ ਕੁੱਲ 51 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਕਰਕੇ ਰੇਲਵੇ ਨੂੰ ਪਹਿਲੇ ਦਿਨ 5 ਲੱਖ ਰੁਪਏ ਦਾ ਪਿਆ ਘਾਟਾ !

ਕਿਸਾਨ 26 ਨਵੰਬਰ ਨੂੰ ਚੰਡੀਗੜ੍ਹ ਵੱਲ ਮਾਰਚ ਕਰਨਗੇ

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਕਿਸਾਨਾਂ ਦੀ ਮੀਟਿੰਗ ਹੋਣੀ ਸੀ, ਜੋ ਨਹੀਂ ਹੋ ਸਕੀ। ਇਸ ਤੋਂ ਨਾਰਾਜ਼ ਕਿਸਾਨਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਗੰਨੇ ਦੇ ਰੇਟ ਵਧਾਉਣ ਦੀ ਉਨ੍ਹਾਂ ਦੀ ਮੰਗ ਨਹੀਂ ਮੰਨਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਰੇਲਵੇ ਟ੍ਰੈਕ ਨੂੰ ਰੋਕਣ ਦਾ ਫੈਸਲਾ ਅੱਜ ਹੀ ਮੀਟਿੰਗ ਵਿੱਚ ਲਿਆ ਜਾਵੇਗਾ। ਜਦੋਂਕਿ ਜਥੇਬੰਦੀ ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਜਾਵੇਗਾ।

punjab-chief-minister-bhagwant-mann punjab-farmers-protest cancelled-trains-punjab
Advertisment

Stay updated with the latest news headlines.

Follow us:
Advertisment