Sun, Sep 13, 2026
Whatsapp

Punjab Power Crisis : ਪੰਜਾਬ 'ਚ ਬਿਜਲੀ ਕੱਟਾਂ ਖਿਲਾਫ਼ ਕਿਸਾਨਾਂ ਵੱਲੋਂ 14 ਸਤੰਬਰ ਨੂੰ ਧਰਨਿਆਂ ਦਾ ਐਲਾਨ

Farmer Protest Over Punjab Power Cuts : ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਇਸ ਸਮੇਂ ਝੋਨੇ ਦੀ ਫ਼ਸਲ ਪੱਕਣ ਦੇ ਬਿਲਕੁਲ ਨੇੜੇ ਹੈ ਅਤੇ ਅਗਲੇ 15-20 ਦਿਨ ਕਿਸਾਨਾਂ ਲਈ ਬਹੁਤ ਮਹੱਤਵਪੂਰਨ ਹਨ। ਜੇਕਰ ਫ਼ਸਲ ਨੂੰ ਸਮੇਂ ਸਿਰ ਪਾਣੀ ਨਾ ਮਿਲਿਆ ਤਾਂ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ।

Reported by:  PTC News Desk  Edited by:  KRISHAN KUMAR SHARMA -- September 13th 2026 11:07 AM
Punjab Power Crisis : ਪੰਜਾਬ 'ਚ ਬਿਜਲੀ ਕੱਟਾਂ ਖਿਲਾਫ਼ ਕਿਸਾਨਾਂ ਵੱਲੋਂ 14 ਸਤੰਬਰ ਨੂੰ ਧਰਨਿਆਂ ਦਾ ਐਲਾਨ

Punjab Power Crisis : ਪੰਜਾਬ 'ਚ ਬਿਜਲੀ ਕੱਟਾਂ ਖਿਲਾਫ਼ ਕਿਸਾਨਾਂ ਵੱਲੋਂ 14 ਸਤੰਬਰ ਨੂੰ ਧਰਨਿਆਂ ਦਾ ਐਲਾਨ

Farmer Protest Over Punjab Power Cuts : ਪੰਜਾਬ ਵਿੱਚ ਲੱਗ ਰਹੇ ਬਿਜਲੀ ਦੇ ਅਣਐਲਾਨੇ ਕੱਟਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਹਰਿੰਦਰ ਸਿੰਘ ਲੱਖੋਵਾਲ ਵੱਲੋਂ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਨੂੰ ਤਿੱਖੇ ਨਿਸ਼ਾਨੇ ’ਤੇ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਬਿਜਲੀ ਸਬੰਧੀ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਪਰ ਅੱਜ ਕਿਸਾਨ, ਵਪਾਰੀ ਅਤੇ ਘਰੇਲੂ ਬਿਜਲੀ ਖਪਤਕਾਰ ਸਾਰੇ ਹੀ ਬਿਜਲੀ ਕੱਟਾਂ ਕਾਰਨ ਪ੍ਰੇਸ਼ਾਨ ਹਨ।

ਬਿਜਲੀ ਨਾ ਹੋਣ ਕਾਰਨ ਕਿਸਾਨਾ ਦਾ ਹੋ ਰਿਹਾ ਵੱਡਾ ਨੁਕਸਾਨ : ਲੱਖੋਵਾਲ

ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਇਸ ਸਮੇਂ ਝੋਨੇ ਦੀ ਫ਼ਸਲ ਪੱਕਣ ਦੇ ਬਿਲਕੁਲ ਨੇੜੇ ਹੈ ਅਤੇ ਅਗਲੇ 15-20 ਦਿਨ ਕਿਸਾਨਾਂ ਲਈ ਬਹੁਤ ਮਹੱਤਵਪੂਰਨ ਹਨ। ਜੇਕਰ ਫ਼ਸਲ ਨੂੰ ਸਮੇਂ ਸਿਰ ਪਾਣੀ ਨਾ ਮਿਲਿਆ ਤਾਂ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਈ ਥਾਵਾਂ ’ਤੇ ਮੋਟਰਾਂ ਲਈ ਕਰੀਬ ਦੋ ਘੰਟੇ ਬਿਜਲੀ ਆਉਣ ਤੋਂ ਬਾਅਦ ਮੁੜ ਟ੍ਰਿਪ ਕਰ ਜਾਂਦੀ ਹੈ ਅਤੇ ਫਿਰ ਘੰਟਿਆਂ ਤੱਕ ਸਪਲਾਈ ਬਹਾਲ ਨਹੀਂ ਹੁੰਦੀ। ਇਸ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਲੱਖੋਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 14 ਸਤੰਬਰ, ਸੋਮਵਾਰ ਨੂੰ ਪੰਜਾਬ ਦੇ ਐਕਸੀਅਨ ਦਫ਼ਤਰਾਂ ਅੱਗੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਧਰਨੇ ਦਿੱਤੇ ਜਾਣਗੇ।

ਪੰਜਾਬ ਸਰਕਾਰ ਨੂੰ ਦਿੱਤੀ ਚੇਤਾਵਨੀ

ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਬਿਜਲੀ ਦੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਹੜਤਾਲ ਕਾਰਨ ਕਈ ਖਪਤਕਾਰਾਂ ਨੂੰ ਆ ਰਹੇ ਭਾਰੀ ਬਿਜਲੀ ਬਿੱਲਾਂ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਖਪਤਕਾਰਾਂ ਨੂੰ ਪਹਿਲਾਂ 8-10 ਹਜ਼ਾਰ ਰੁਪਏ ਦੇ ਕਰੀਬ ਬਿੱਲ ਆਉਂਦੇ ਸਨ, ਉਨ੍ਹਾਂ ਨੂੰ ਕਈ ਮਹੀਨਿਆਂ ਦਾ ਇਕੱਠਾ ਬਿੱਲ ਆਉਣ ਕਾਰਨ 50-60 ਹਜ਼ਾਰ ਰੁਪਏ ਤੱਕ ਦੀ ਰਕਮ ਅਦਾ ਕਰਨ ਵਿੱਚ ਮੁਸ਼ਕਲ ਆ ਰਹੀ ਹੈ।

ਲੱਖੋਵਾਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਕੱਠੇ ਆਏ ਬਿੱਲਾਂ ਨੂੰ ਪੰਜ ਮਹੀਨਿਆਂ ਦੀਆਂ ਕਿਸ਼ਤਾਂ ਵਿੱਚ ਵੰਡਿਆ ਜਾਵੇ, ਤਾਂ ਜੋ ਆਮ ਖਪਤਕਾਰ ਆਸਾਨੀ ਨਾਲ ਆਪਣਾ ਬਿਜਲੀ ਬਿੱਲ ਅਦਾ ਕਰ ਸਕਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਲੋਕਾਂ ’ਤੇ ਇਕੱਠੇ ਭਾਰੀ ਬਿੱਲਾਂ ਦਾ ਬੋਝ ਪਾਇਆ ਗਿਆ ਤਾਂ ਬਿੱਲਾਂ ਦੀ ਅਦਾਇਗੀ ਨੂੰ ਲੈ ਕੇ ਲੋਕਾਂ ਅਤੇ ਬਿਜਲੀ ਵਿਭਾਗ ਵਿਚਕਾਰ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK