Advertisment

ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ 'ਤੇ CM ਮਾਨ ਦੇ ਫੂਕੇ ਪੁਤਲੇ, ਭਲਕੇ ਹੋਵੇਗੀ ਮੀਟਿੰਗ

author-image
Pardeep Singh
Updated On
New Update
ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ 'ਤੇ CM ਮਾਨ ਦੇ ਫੂਕੇ ਪੁਤਲੇ, ਭਲਕੇ ਹੋਵੇਗੀ  ਮੀਟਿੰਗ
Advertisment

ਫਰੀਦਕੋਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਕਿਸਾਨਾਂ ਪ੍ਰਤੀ ਵਰਤੀ ਗਈ ਘਟੀਆ ਸ਼ਬਦਾਵਲੀ ਅਤੇ ਕਿਸਾਨਾਂ ਨਾਲ ਕੀਤੇ ਵਿਸ਼ਵਾਸ਼ਘਾਤ ਦੇ ਤਿੱਖੇ ਰੋਸ ਵੱਜੋ ਪੂਰੇ ਭਾਰਤ ਵਿੱਚ ਉਤਸ਼ਾਹ ਦੇ ਨਾਲ ਮੁੱਖ ਮੰਤਰੀ ਪੰਜਾਬ ਦੇ ਪੁਤਲੇ ਫੂਕੇ ਗਏ।

Advertisment

 ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਉੱਤੇ ਬੈਠਿਆ ਨੂੰ ਅੱਜ ਛੇਵਾਂ ਦਿਨ ਹੋ ਗਿਆ ਹੈ ਜਿਸ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਉਨ੍ਹਾਂ ਦੀ ਇਸ ਹਾਲਤ ਨੂੰ ਦੇਖਦੇ ਹੋਏ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਪੰਜਾਬ ਚੈਪਟਰ ਵੱਲੋਂ ਅੱਜ ਟਹਿਣਾ ਟੀ ਪੁਆਇੰਟ ਫਰੀਦਕੋਟ ਵਿਖੇ ਅਗਲੀ ਰਣਨੀਤੀ ਲਈ ਮੀਟਿੰਗ ਕੀਤੀ ਗਈ ਅਤੇ 24 ਨਵੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਪੂਰੇ ਭਾਰਤ ਦੀ ਹੰਗਾਮੀ ਮੀਟਿੰਗ ਬੁਲਾਈ ਹੈ

 ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਨੇ ਜੁਮਲਾ ਮੁਸ਼ਤਰਕਾ ਖਾਤਾ ਮਾਲਕਾਨ ਅਤੇ ਆਬਾਦਕਾਰਾਂ ਨੂੰ ਮਾਲਕਾਨਾ ਹੱਕ ਦੇਣ ਦੀ ਬਜਾਏ 22 ਸਤੰਬਰ 2022 ਨੂੰ ਜੁਮਲਾ ਮੁਸ਼ਤਰਕਾ ਜਮੀਨਾਂ ਕਿਸਾਨਾਂ ਤੋਂ ਖੋਹ ਕੇ ਪੰਚਾਇਤਾਂ ਰਾਹੀਂ ਆਪਣੇ ਕਬਜੇ ਵਿੱਚ ਲੈ ਕੇ ਕਾਰਪੋਰੇਟਾਂ ਨੂੰ ਦੇਣ ਦਾ ਰਾਹ ਪੱਧਰਾ ਕੇ ਕਿਸਾਨਾਂ ਦਾ ਵੱਡਾ ਦੁਸ਼ਮਣ ਹੋਣ ਦਾ ਸਬੂਤ ਦਿੱਤਾ ਹੈ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ 2018 ਵਿੱਚ ਚੀਮਾ ਮੰਡੀ ਵਿਖੇ ਡਾਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ ਲਈ ਲੱਗੇ ਧਰਨੇ ਵਿੱਚ ਆਪਣੀ ਅੱਧੀ ਕੈਬਨਿਟ ਨਾਲ ਹਾਜ਼ਰੀ ਲਗਵਾਉਂਦੇ ਰਹੇ ਹਨ ਪਰ ਅੱਜ ਆਪ ਹੀ ਲਾਗੂ ਕਰਨ ਤੋਂ ਭੱਜ ਰਹੇ ਹਨ।



- PTC NEWS
latest-news cm-mann punjabi-news
Advertisment

Stay updated with the latest news headlines.

Follow us:
Advertisment