Mansa ਵਿਖੇ ਕਿਸਾਨਾਂ -ਮਜ਼ਦੂਰਾਂ ਅਤੇ ਕੱਚੇ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਖਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ
Mansa News : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੇਸ਼ ਭਰ ਦੇ ਵਿੱਚ ਅੱਜ ਕਿਸਾਨਾਂ -ਮਜ਼ਦੂਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮਾਨਸਾ ਜ਼ਿਲ੍ਹਾ ਕਚਹਿਰੀ ਦੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਪ੍ਰਦਰਸ਼ਨਕਾਰੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ।
ਬਿਜਲੀ ਸੋਧ ਐਕਟ 2025, ਸੀਡ ਬਿਲ ਅਤੇ ਮਨਰੇਗਾ ਐਕਟ ਸਮੇਤ ਵੱਖ-ਵੱਖ ਕਿਸਾਨ ਮਜ਼ਦੂਰ ਅਤੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ ਦੇਸ਼ ਭਰ ਦੇ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮਾਨਸਾ ਵਿਖੇ ਪ੍ਰਦਰਸ਼ਨ ਕਰ ਰਹੇ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਮਜ਼ਦੂਰਾਂ ਨੇ ਨੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ।
ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਮਜ਼ਦੂਰ ਅਤੇ ਮੁਲਾਜ਼ਮ ਵਿਰੋਧੀ ਬਿਲ ਲਿਆਂਦੇ ਜਾ ਰਹੇ ਹਨ ,ਜਿਨਾਂ ਦਾ ਦੇਸ਼ ਭਰ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
- PTC NEWS