Farmers March to Chandigarh Highlights : ਕਿਸਾਨਾਂ ਨੇ ਰੱਦ ਕੀਤਾ ਚੰਡੀਗੜ੍ਹ ਮੋਰਚਾ! ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਰਿਹਾਅ, DIG ਮਨਦੀਪ ਸਿੱਧੂ ਨੇ ਦਿੱਤੀ ਜਾਣਕਾਰੀ
ਕਿਸਾਨਾਂ ਨੇ ਚੰਡੀਗੜ੍ਹ ਕੂਚ ਦਾ ਪ੍ਰੋਗਰਾਮ ਕੀਤਾ ਰੱਦ !
ਪੁਲਿਸ ਨੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂ ਕੀਤਾ ਰਿਹਾਅ
DIG ਮਨਦੀਪ ਸਿੰਘ ਸਿੱਧੂ ਨੇ ਦਿੱਤੀ ਜਾਣਕਾਰੀ
ਕਿਹਾ- ਮੋਰਚੇ ਨੂੰ ਰੱਦ ਕਰਨ ਲਈ ਬਣੀ ਆਮ ਸਹਿਮਤੀ
''ਕੱਲ ਦੁਪਹਿਰ ਤੱਕ ਰਿਹਾਅ ਹੋਣਗੇ ਸਾਰੇ ਹਿਰਾਸਤ 'ਚ ਲਏ ਕਿਸਾਨ''
ਚੰਡੀਗੜ੍ਹ ਜਾ ਰਹੇ ਕਿਸਾਨਾਂ ਨੂੰ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੋਂ ਰਸਤੇ ਵਿੱਚ ਹੀ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ। ਹੁਣ ਮੋਹਾਲੀ ਅੰਬ ਸਾਹਿਬ ਤੋਂ ਕਿਸਾਨ ਆਗੂ ਹਿਰਾਸਤ 'ਚ ਲਏ ਗਏ ਹਨ। ਸਵੇਰ ਤੋਂ ਕਰੀਬਨ ਦੋ ਦਰਜਨ ਆਗੂ ਹਿਰਾਸਤ 'ਚ ਲਏ ਗਏ ਹਨ। ਮੋਹਾਲੀ ਪੁਲਿਸ ਨੇ ਗੁਰਦੁਆਰਾ ਅੰਬ ਸਾਹਿਬ ਤੋਂ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ, ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਕਿਸਾਨ ਆਗੂ ਹਨ। ਇਨ੍ਹਾਂ ਸਾਰਿਆਂ ਨੂੰ ਮੁਹਾਲੀ ਦੇ ਪੁਲਿਸ ਥਾਣਾ 8 ਫੇਜ਼ 'ਚ ਹਿਰਾਸਤ ਅੰਦਰ ਰੱਖਿਆ ਗਿਆ ਹੈ।

ਕਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਭੁਨਰਹੇੜੀ ਦੀ ਟੀਮ ਅਤੇ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਕਾਫਲੇ ਨੂੰ ਧਰੇੜੀ ਜੱਟਾਂ ਟੋਲ ਪਲਾਜਾ 'ਤੇ ਪੁਲਿਸ ਵੱਲੋਂ ਰੋਕਿਆ ਗਿਆ ਤੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਬੱਸਾਂ ਵਿੱਚ ਬਿਠਾ ਕੇ ਲੈ ਗਏ। ਇਸ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਕਾਰ ਧੱਕਾਮੁੱਕੀ ਵੀ ਹੋਈ ਅਤੇ ਕਿਸਾਨ ਆਗੂ ਮਨਜੀਤ ਧਨੇਰ ਨਾਲ ਜ਼ੋਰ ਜ਼ਬਰਦਸਤੀ ਕੀਤੀ ਗਈ।

ਚੰਡੀਗੜ੍ਹ ਕੂਚ ਦੇ ਪ੍ਰੋਗਰਾਮ ਤਹਿਤ ਕਿਸਾਨਾਂ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਕਿਸਾਨਾਂ ਦਾ ਪਹਿਲਾ ਜੱਥਾ ਚੰਡੀਗੜ੍ਹ ਪਹੁੰਚ ਗਿਆ ਹੈ। ਜੱਥਾ ਸੈਕਟਰ 34 ਵਿੱਚ ਪਹੁੰਚਿਆ ਹੈ। ਇਹ ਜੱਥਾ ਕਿਰਪਾ ਸਿੰਘ ਦੀ ਅਗਵਾਈ 'ਚ ਇਥੇ ਪਹੁੰਚਣ ਵਿੱਚ ਕਾਮਯਾਬ ਰਿਹਾ।
ਪੁਲਿਸ ਨੇ ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਇੱਕ ਚੈੱਕ ਪੋਸਟ 'ਤੇ ਇੱਕ ਕਾਰ ਵਿੱਚ ਯਾਤਰਾ ਕਰ ਰਹੇ ਤਿੰਨ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਤਿੰਨਾਂ ਤੋਂ ਹਥਿਆਰ ਬਰਾਮਦ ਕੀਤੇ ਗਏ ਹਨ। ਜਦੋਂ ਪੁਲਿਸ ਨੇ ਉਸ ਤੋਂ ਹਥਿਆਰਾਂ ਦੇ ਲਾਇਸੈਂਸ ਮੰਗੇ ਤਾਂ ਉਹ ਉਨ੍ਹਾਂ ਨੂੰ ਨਹੀਂ ਦਿਖਾ ਸਕਿਆ। ਉਸਨੇ ਪੁਲਿਸ ਨੂੰ ਦੱਸਿਆ ਕਿ ਉਹ ਬਿਲਡਰ ਦਾ ਸੁਰੱਖਿਆ ਗਾਰਡ ਸੀ। ਫਿਲਹਾਲ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।
ਪੰਜਾਬ ਦੇ ਕਿਸਾਨਾਂ ਨੂੰ ਧਮਕਾਉਣਾ, ਬਜ਼ੁਰਗ ਕਿਸਾਨਾਂ ਦੀ ਘਰਾਂ ਵਿੱਚੋਂ ਗ੍ਰਿਫ਼ਤਾਰੀ, ਅਧਿਆਪਕਾਂ ਅਤੇ ਨੌਜਵਾਨਾਂ ‘ਤੇ ਪੁਲਿਸ ਬਲ ਦੀ ਦੁਰਵਰਤੋਂ—ਇਹ ਸਭ AAP-BJP ਗਠਜੋੜ ਦੀ ਪੰਜਾਬ ਨੂੰ ਅਸ਼ਾਂਤ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੈ! @BhagwantMann ਸਰਕਾਰ ਪੰਜਾਬ ਨੂੰ ਕਿੱਥੇ ਲੈ ਜਾ ਰਹੀ ਹੈ?
— Pargat Singh (@PargatSOfficial) March 5, 2025
ਪੰਜਾਬ ਨਾਲ ਧੱਕੇ ਕਰਕੇ, ਖੁਦ ਕੋਈ ਸ਼ਾਂਤੀ ਲੱਭ…
ਕਿਸਾਨਾਂ ਦੇ ਮਾਰਚ ਕਾਰਨ ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਚੈਕਿੰਗ ਕਾਰਨ, ਲੋਕਾਂ ਨੂੰ ਬੱਸ ਸਟੈਂਡ ਤੋਂ ਚੰਡੀਗੜ੍ਹ ਤੱਕ ਖਰੜ ਤੋਂ ਚੰਡੀਗੜ੍ਹ ਹਾਈਵੇਅ 'ਤੇ ਟ੍ਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਪੁਲਿਸ ਦੀ ਟੀਮ ਨੇ ਪਟਿਆਲਾ ਦੇ ਤਰੇੜੀ ਜੱਟਾ ਟੋਲ ਪਲਾਜੇ ਕੋਲ ਪੁਲਿਸ ਨੇ ਵੱਡਾ ਨਾਕਾ ਲਗਾਇਆ ਹੋਇਆ ਹੈ। ਨਾਕੇ ਦੌਰਾਨ ਬੂਟਾ ਸਿੰਘ ਸ਼ਾਦੀਪੁਰ ਆਪਣੇ ਸਾਥੀਆਂ ਦੇ ਨਾਲ ਚੰਡੀਗੜ੍ਹ ਵੱਲ ਰਵਾਨਾ ਹੋ ਰਹੇ ਸੀ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਦੀ ਗੱਡੀ ਰੋਕ ਕੇ ਸ਼ਾਦੀਪੁਰ ਤੇ ਉਨ੍ਹਾਂ ਦੇ ਸਾਥੀਆਂ ਨੂੰ ਆਪਣੀ ਹਿਰਾਸਤ ’ਚ ਲੈ ਲਿਆ।
ਜੋਗਿੰਦਰ ਸਿੰਘ ਉਗਰਾਹਾਂ ਪਿੰਡ ਘਰਾਚੋਂ ਦੀ ਅਨਾਜ ਮੰਡੀ ਵਿੱਚ ਪਹੁੰਚ ਰਹੇ ਸਨ ਜਿੱਥੇ ਵੱਡੀ ਗਿਣਤੀ ਦੇ ਵਿੱਚ ਕਿਸਾਨ ਇਕੱਠੇ ਹੋਏ ਸਨ।
ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉਹਨਾਂ ਨੂੰ ਰਸਤੇ ਦੇ ਵਿੱਚ ਘੇਰ ਪੁਲਿਸ ਨੇ ਸੰਗਰੂਰ ਦੇ ਛਾਜਲੀ ਚੌਂਕੀ ਦੇ ਵਿੱਚ ਗ੍ਰਿਫਤਾਰ ਕਰਕੇ ਰੱਖਿਆ ਹੋਇਆ ਹੈ।
ਕਿਸਾਨ ਵੱਡੀ ਗਿਣਤੀ ਦੇ ਵਿੱਚ ਇਕੱਠੇ ਹੋਏ ਕਹਿ ਰਹੇ ਹਨ ਕਿ ਜੇਕਰ ਜੋਗਿੰਦਰ ਸਿੰਘ ਉਗਰਾਹਾਂ ਨੂੰ ਨਹੀਂ ਛੱਡਿਆ ਤਾਂ ਸਾਡੇ ਵੱਲੋਂ ਛਾਜਲੀ ਥਾਣੇ ਅੱਗੇ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।
Farmers March to Chandigarh News : ਸੰਯੁਕਤ ਕਿਸਾਨ ਮੋਰਚਾ ਅੱਜ, 5 ਮਾਰਚ ਤੋਂ ਸੈਕਟਰ 34, ਚੰਡੀਗੜ੍ਹ ਵਿੱਚ ਅਣਮਿੱਥੇ ਸਮੇਂ ਲਈ ਧਰਨਾ ਦੇਵੇਗਾ। ਕਿਸਾਨਾਂ ਨੇ ਮੁਹਾਲੀ ਤੋਂ ਟਰੈਕਟਰ ਟਰਾਲੀਆਂ ਲੈ ਕੇ ਚੰਡੀਗੜ੍ਹ ਵਿੱਚ ਦਾਖਲ ਹੋਣ ਦਾ ਐਲਾਨ ਕੀਤਾ ਹੈ। ਕਿਸਾਨ 13 ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਹਨ, ਜਿਸ ਵਿੱਚ ਐਮਐਸਪੀ ਦੀ ਗਰੰਟੀ ਦੇਣ ਵਾਲਾ ਕਾਨੂੰਨ ਵੀ ਸ਼ਾਮਲ ਹੈ। ਹਾਲਾਂਕਿ, ਉਨ੍ਹਾਂ ਨੂੰ ਅਜੇ ਤੱਕ ਚੰਡੀਗੜ੍ਹ ਪ੍ਰਸ਼ਾਸਨ ਤੋਂ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਮਿਲੀ ਹੈ।
ਇਸ ਦੇ ਮੱਦੇਨਜ਼ਰ, ਚੰਡੀਗੜ੍ਹ ਪੁਲਿਸ ਨੇ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਇਹ ਯਕੀਨੀ ਬਣਾਉਣ ਲਈ ਕਿ ਕਿਸਾਨ ਚੰਡੀਗੜ੍ਹ ਵਿੱਚ ਦਾਖਲ ਨਾ ਹੋਣ, ਪੁਲਿਸ ਬਾਈਕ ਅਤੇ ਕਾਰ ਸਵਾਰਾਂ ਦੇ ਪਛਾਣ ਪੱਤਰਾਂ ਦੀ ਵੀ ਜਾਂਚ ਕਰ ਰਹੀ ਹੈ। ਇਸ ਤੋਂ ਬਾਅਦ ਹੀ ਉਨ੍ਹਾਂ ਨੂੰ ਐਂਟਰੀ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Elante Mall Firing News : ਚੰਡੀਗੜ੍ਹ ਏਲਾਂਟੇ ਮਾਲ ਦੀ ਪਾਰਕਿੰਗ ਵਿੱਚ ਚੱਲੀਆਂ ਗੋਲੀਆਂ; ਜਾਨੀ ਨੁਕਸਾਨ ਤੋਂ ਬਚਾਅ
- PTC NEWS