Advertisment

Farmers Demand: ਜਾਣੋ ਕੀ ਹਨ ਕਿਸਾਨਾਂ ਦੀਆਂ ਉਹ ਮੰਗਾਂ ਜਿਨ੍ਹਾਂ ਕਰਕੇ ਹੋ ਰਿਹਾ ਵੱਡਾ ਸੰਘਰਸ਼

ਪੰਜਾਬ | News in Punjabi ਦੱਸ ਦਈਏ ਕਿ ਇਹ ਕਿਸਾਨ ਆਪਣੀਆਂ ਕੁਝ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਘੇਰਨਾ ਚਾਹੁੰਦੇ ਹਨ। ਹਾਲਾਂਕਿ ਮੀਟਿੰਗ ਵਿੱਚ ਅੰਦੋਲਨ ਦੌਰਾਨ ਕਿਸਾਨਾਂ ਤੇ ਨੌਜਵਾਨਾਂ ’ਤੇ ਦਰਜ ਕੀਤੇ ਕੇਸ ਵਾਪਸ ਲੈਣ ਦੇ ਮਾਮਲੇ ’ਚ ਸਹਿਮਤੀ ਬਣੀ ਹੈ।

author-image
Aarti
New Update
farmer Demands

File Image

Listen to this article
0.75x 1x 1.5x
00:00 / 00:00
Advertisment

Farmers Demand: ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ ਕਈ ਕਿਸਾਨ ਜਥੇਬੰਦੀਆਂ ਨੇ ਦਿੱਲੀ (Delhi) ਵੱਲ ਮਾਰਚ ਕਰਨ ਦੀਆਂ ਤਿਆਰੀਆਂ ਕਰ ਲਈਆਂ ਹਨ। ਸਾਵਧਾਨੀ ਦੇ ਤੌਰ 'ਤੇ ਪੰਜਾਬ ਅਤੇ ਹਰਿਆਣਾ ਸਰਹੱਦ 'ਤੇ ਚੌਕਸੀ ਵਧਾ ਦਿੱਤੀ ਗਈ ਹੈ। ਹਰਿਆਣਾ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੁਰੱਖਿਆ ਬਲਾਂ ਦੀ ਤਾਇਨਾਤੀ ਦੇ ਨਾਲ-ਨਾਲ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ 'ਤੇ ਕੰਡਿਆਲੀਆਂ ਤਾਰਾਂ ਵੀ ਲਗਾਈਆਂ ਗਈਆਂ ਹਨ। 

Advertisment

ਦੱਸ ਦਈਏ ਕਿ ਚੰਡੀਗੜ੍ਹ 'ਚ ਸੋਮਵਾਰ ਰਾਤ ਨੂੰ ਸਾਢੇ 5 ਘੰਟੇ ਤੱਕ ਚੱਲੀ ਬੈਠਕ 'ਚ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਅਤੇ ਕਰਜ਼ਾ ਮੁਆਫੀ 'ਤੇ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਕੋਈ ਸਹਿਮਤੀ ਨਹੀਂ ਬਣ ਸਕੀ। ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਹਰ ਗੱਲ ਦਾ ਹੱਲ ਗੱਲਬਾਤ ਰਾਹੀਂ ਹੋਣਾ ਚਾਹੀਦਾ ਹੈ। ਕੁਝ ਮੁੱਦੇ ਹਨ ਜਿਨ੍ਹਾਂ ਨੂੰ ਹੱਲ ਕਰਨ ਲਈ ਕਮੇਟੀ ਬਣਾਉਣ ਦੀ ਲੋੜ ਹੈ। ਸਾਨੂੰ ਅਜੇ ਵੀ ਇਸ ਦੀ ਉਮੀਦ ਹੈ।

 ਦੱਸ ਦਈਏ ਕਿ ਇਹ ਕਿਸਾਨ ਆਪਣੀਆਂ ਕੁਝ ਮੰਗਾਂ (demands of farmers) ਨੂੰ ਲੈ ਕੇ ਸਰਕਾਰ ਨੂੰ ਘੇਰਨਾ ਚਾਹੁੰਦੇ ਹਨ। ਆਓ ਜਾਣਦੇ ਹਾਂ ਇਨ੍ਹਾਂ ਮੰਗਾਂ ਬਾਰੇ।

  1. ਕੇਂਦਰ ਸਰਕਾਰ ਤੋਂ MSP ਦੀ ਗਰੰਟੀ ਦੇਣ ਦੀ ਮੰਗ
  2. ਕਿਸਾਨਾਂ ਦੇ ਖਿਲਾਫ ਮੁਕੱਦਮੇ ਵਾਪਸ ਲੈਣ ਦੀ ਮੰਗ
  3. ਕਿਸਾਨਾਂ ਨੂੰ ਪ੍ਰਦੂਸ਼ਣ ਕਾਨੂੰਨ ਤੋਂ ਬਾਹਰ ਰੱਖਣ ਦੀ ਮੰਗ
  4. ਕਿਸਾਨਾਂ ਦਾ ਪੂਰਾ ਕਰਜ਼ ਮੁਆਫ ਕਰਨ ਦੀ ਮੰਗ
  5. ਕਿਸਾਨਾਂ ਅਤੇ ਖੇਤੀ ਕਰਨ ਵਾਲੇ ਮਜ਼ਦੂਰਾਂ ਨੂੰ ਪੈਨਸ਼ਨ ਦੇਣ ਦੀ ਮੰਗ
  6. ਬਿਜਲੀ ਸੋਧ ਬਿੱਲ 2020 ਨੂੰ ਖਤਮ ਕੀਤਾ ਜਾਵੇ
  7. ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਦਿੱਤੀ ਜਾਵੇ ਸਜ਼ਾ
Advertisment

ਹਾਲਾਂਕਿ ਮੀਟਿੰਗ ਵਿੱਚ ਅੰਦੋਲਨ ਦੌਰਾਨ ਕਿਸਾਨਾਂ ਤੇ ਨੌਜਵਾਨਾਂ ’ਤੇ ਦਰਜ ਕੀਤੇ ਕੇਸ ਵਾਪਸ ਲੈਣ ’ਤੇ ਸਹਿਮਤੀ ਬਣੀ ਸੀ।

ਇਹ ਵੀ ਪੜ੍ਹੋ: Farmers Protest LIVE Updates: ਕਿਸਾਨ ਅੱਜ 10 ਵਜੇ ਦਿੱਲੀ ਵੱਲ ਮਾਰਚ ਕਰਨਗੇ, ਕੇਂਦਰੀ ਮੰਤਰੀਆਂ ਨਾਲ ਮੀਟਿੰਗ ਰਹੀ ਅਸਫਲ, ਜਾਣੋ ਪਲ-ਪਲ ਦੀ ਅਪਡੇਟ

 

delhi demands of farmers
Advertisment

Stay updated with the latest news headlines.

Follow us:
Advertisment