Farmer Protest : ਵੱਖ-ਵੱਖ ਰਾਜਾਂ 'ਚ ਕਿਸਾਨ ਭਲਕੇ ਕਰਨਗੇ ਸੰਸਦ ਮੈਂਬਰਾਂ ਦਾ ਘਿਰਾਓ, ਡੱਲੇਵਾਲ ਨੇ ਦਿੱਤੀ ਅੰਦੋਲਨ ਬਾਰੇ ਜਾਣਕਾਰੀ
UP Farmer Protest Noida : ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਬਾਰਡਰ 'ਤੇ ਪ੍ਰੈਸ ਕਾਨਫਰੰਸ ਕਰਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨ ਭਲਕੇ ਪੰਜਾਬ ਨੂੰ ਛੱਡ ਕੇ ਦੇਸ਼ 'ਚ ਬਾਕੀ ਸਾਰੇ ਸੰਸਦ ਮੈਂਬਰਾਂ ਦੇ ਘਰਾਂ ਦਾ ਘਿਰਾਓ ਕਰਨਗੇ। ਉਨ੍ਹਾਂ ਦੱਸਿਆ ਕਿ ਕਿਸਾਨ ਸੰਸਦ ਮੈਂਬਰਾਂ ਦੇ ਘਰ ਦੇ ਬਾਹਰ 12 ਘੰਟੇ ਧਰਨਾ ਦੇਣਗੇ।
ਕਿਸਾਨ ਆਗੂ ਡੱਲੇਵਾਲ ਨੇ ਦੱਸਿਆ ਕਿ ਕਿਸਾਨ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਸੰਸਦ ਮੈਂਬਰਾਂ ਦੇ ਘਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠਣਗੇ।ਉਨ੍ਹਾਂ ਇਸ ਮੌਕੇ ਸ਼ੰਭੂ ਸਰਹੱਦ 'ਤੇ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲੇ ਦਾਗੇ ਜਾਣ ਦੀ ਵੀ ਸਖਤ ਨਿਖੇਧੀ ਕੀਤੀ ਹੈ ਅਤੇ ਕਿਹਾ ਕਿ ਸਰਕਾਰ ਸੰਵਿਧਾਨ ਦੇ ਚੌਥੇ ਥੰਮ ਨੂੰ ਦਬਾਉਣਾ ਚਾਹੁੰਦੀ ਹੈ
ਉਨ੍ਹਾਂ ਦੱਸਿਆ ਕਿ ਕੱਲ੍ਹ ਮੋਰਚੇ ਦੇ 300 ਦਿਨ ਪੂਰੇ ਹੋਣਗੇ ਅਤੇ ਪੰਜਾਬ ਨੂੰ ਛੱਡ ਕੇ ਬਾਕੀ ਸਾਰੇ ਰਾਜਾਂ ਵਿੱਚ ਕਿਸਾਨ, ਸੰਸਦ ਮੈਂਬਰਾਂ ਦੇ ਘਰਾਂ ਦੇ ਬਾਹਰ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਭੁੱਖ ਹੜਤਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਵਿੱਚ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਤਾਮਿਲਨਾਡੂ, ਕੇਰਲ, ਕਰਨਾਟਕ ਦੇ ਕਿਸਾਨ ਭਲਕੇ ਦੇ ਪ੍ਰੋਗਰਾਮ ਦੀ ਤਿਆਰੀ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੰਸਦ ਮੈਂਬਰਾਂ ਦੇ ਘਰਾਂ ਦੇ ਬਾਹਰ ਕੋਈ ਭੁੱਖ ਹੜਤਾਲ ਨਹੀਂ ਕੀਤੀ ਜਾਵੇਗੀ ਕਿਉਂਕਿ ਮੋਰਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਦੀ ਡਿਊਟੀ ਲੱਗ ਗਈ ਹੈ।
- PTC NEWS