Tue, Feb 17, 2026
Whatsapp

Muktsar 'ਚ ਕਿਸਾਨਾਂ ਦਾ ਤਿੱਖਾ ਰੋਸ , ਅਮਰੀਕੀ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਸਾੜੇ ਪੁਤਲੇ

Muktsar News : ਮੁਕਤਸਰ ਦੇ ਡੀਸੀ ਦਫਤਰ ਸਾਹਮਣੇ ਅੱਜ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਸਾੜੇ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਵਪਾਰ ਸਮਝੌਤਾ ਦੇਸ਼ ਦੇ ਹਿੱਤਾਂ ਦੇ ਖਿਲਾਫ ਹੈ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਕਾਲ ‘ਤੇ ਇਹ ਰੋਸ਼ ਪ੍ਰਦਰਸ਼ਨ ਕੀਤਾ ਗਿਆ

Reported by:  PTC News Desk  Edited by:  Shanker Badra -- February 17th 2026 04:02 PM
Muktsar 'ਚ ਕਿਸਾਨਾਂ ਦਾ ਤਿੱਖਾ ਰੋਸ , ਅਮਰੀਕੀ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਸਾੜੇ ਪੁਤਲੇ

Muktsar 'ਚ ਕਿਸਾਨਾਂ ਦਾ ਤਿੱਖਾ ਰੋਸ , ਅਮਰੀਕੀ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਸਾੜੇ ਪੁਤਲੇ

Muktsar News : ਮੁਕਤਸਰ ਦੇ ਡੀਸੀ ਦਫਤਰ ਸਾਹਮਣੇ ਅੱਜ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਸਾੜੇ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਵਪਾਰ ਸਮਝੌਤਾ ਦੇਸ਼ ਦੇ ਹਿੱਤਾਂ ਦੇ ਖਿਲਾਫ ਹੈ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਕਾਲ ‘ਤੇ ਇਹ ਰੋਸ਼ ਪ੍ਰਦਰਸ਼ਨ ਕੀਤਾ ਗਿਆ।

ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਿੱਡਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੱਦੇ ‘ਤੇ ਅੱਜ ਡੀਸੀ ਦਫਤਰ ਸਾਹਮਣੇ ਰੋਸ਼ ਪ੍ਰਦਰਸ਼ਨ ਕਰਦਿਆਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਸਾੜੇ ਗਏ। ਉਨ੍ਹਾਂ ਦਾ ਆਰੋਪ ਸੀ ਕਿ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਅਮਰੀਕਾ ਨਾਲ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ, ਵਪਾਰੀਆਂ ਅਤੇ ਆਮ ਜਨਤਾ ਲਈ ਨੁਕਸਾਨਦਾਇਕ ਸਾਬਤ ਹੋਵੇਗਾ।


ਕਿਸਾਨ ਆਗੂਆਂ ਨੇ ਕਿਹਾ ਕਿ ਬਾਹਰੋਂ ਆਉਣ ਵਾਲੇ ਫਲ ਅਤੇ ਹੋਰ ਖੇਤੀ ਉਤਪਾਦਾਂ ਨਾਲ ਦੇਸ਼ ਦੇ ਬਾਗਬਾਨ ਅਤੇ ਕਿਸਾਨਾਂ ਨੂੰ ਵੱਡਾ ਝਟਕਾ ਲੱਗੇਗਾ ਅਤੇ ਬਾਜ਼ਾਰ ਵਿੱਚ ਕੀਮਤਾਂ ਵਧਣ ਕਾਰਨ ਆਮ ਲੋਕਾਂ ‘ਤੇ ਵੀ ਅਸਰ ਪਵੇਗਾ। ਉਨ੍ਹਾਂ ਨੇ ਦਲੀਲ ਦਿੱਤੀ ਕਿ ਸਰਕਾਰਾਂ ਨੂੰ ਆਪਣੇ ਦੇਸ਼ ਦੇ ਕਿਸਾਨਾਂ ਨੂੰ ਮਜ਼ਬੂਤ ਕਰਨ ਲਈ ਸਹਾਇਤਾ ਦੇਣੀ ਚਾਹੀਦੀ ਹੈ, ਨਾ ਕਿ ਵਿਦੇਸ਼ੀ ਸਮਝੌਤਿਆਂ ਰਾਹੀਂ ਉਨ੍ਹਾਂ ਨੂੰ ਮੁਕਾਬਲੇ ਵਿੱਚ ਕਮਜ਼ੋਰ ਕਰਨਾ ਚਾਹੀਦਾ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਪਹਿਲਾਂ ਹੋਏ ਕਿਸਾਨ ਅੰਦੋਲਨਾਂ ਅਤੇ ਸਰਹੱਦੀ ਧਰਨਿਆਂ ਦੌਰਾਨ ਵੀ ਕਿਸਾਨ ਹੱਕਾਂ ਲਈ ਲੰਬਾ ਸੰਘਰਸ਼ ਕੀਤਾ ਗਿਆ ਸੀ ਅਤੇ ਹੁਣ ਵੀ ਜੇਕਰ ਇਹ ਸਮਝੌਤਾ ਵਾਪਸ ਨਾ ਲਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। 

ਸ਼੍ਰੀ ਮੁਕਤਸਰ ਸਾਹਿਬ ਤੋਂ ਬੂਟਾ ਸਿੰਘ ਪੀਟੀਸੀ ਨਿਊਜ਼

- PTC NEWS

Top News view more...

Latest News view more...

PTC NETWORK
PTC NETWORK