Advertisment

Farmer Protest Today: ਚੰਡੀਗੜ੍ਹ ਦੀ ਹੱਦ 'ਤੇ ਪਹੁੰਚੇ ਕਿਸਾਨ, ਕੱਲ੍ਹ ਮੀਟਿੰਗ ਮਗਰੋਂ ਤੈਅ ਹੋਵੇਗੀ ਅਗਲੀ ਰਣਨੀਤੀ

ਕਿਸਾਨਾਂ ਨੇ 26, 27 ਅਤੇ 28 ਨਵੰਬਰ ਨੂੰ ਚੰਡੀਗੜ੍ਹ ’ਚ ਮੋਰਚਾ ਲਗਾਉਣ ਦ ਐਲਾਨ ਕੀਤਾ ਸੀ ਜਿਸ ਦੇ ਚੱਲਦੇ ਮੋਹਾਲੀ ਫੇਜ਼ 11 ਤੋਂ ਕਿਸਾਨਾਂ ਵੱਲੋਂ ਚੰਡੀਗੜ੍ਹ ਵੱਲੋਂ ਕੀਤਾ ਜਾਵੇਗਾ।

author-image
Aarti
Updated On
New Update
Farmer Protest Today: ਅੱਜ ਤੋਂ ਚੰਡੀਗੜ ’ਚ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦਾ ਅੰਦੋਲਨ, ਇੱਥੇ ਪੜ੍ਹੋ ਕੀ ਹਨ ਮੰਗਾਂ
Advertisment

Farmer Protest: ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਚੰਡੀਗੜ੍ਹ ’ਚ ਤਿੰਨ ਦਿਨਾਂ ਦੇ ਲਈ ਮੋਰਚਾ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।

Advertisment

ਦੱਸ ਦਈਏ ਕਿ ਕਿਸਾਨਾਂ ਨੇ 26, 27 ਅਤੇ 28 ਨਵੰਬਰ ਨੂੰ ਚੰਡੀਗੜ੍ਹ ’ਚ ਮੋਰਚਾ ਲਗਾਉਣ ਦ ਐਲਾਨ ਕੀਤਾ ਸੀ ਜਿਸ ਦੇ ਚੱਲਦੇ ਮੋਹਾਲੀ ਫੇਜ਼ 11 ਤੋਂ ਕਿਸਾਨਾਂ ਵੱਲੋਂ ਚੰਡੀਗੜ੍ਹ ਵੱਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹਰਿਆਣਾ ਦੇ ਕਿਸਾਨ ਪੰਚਕੂਲਾ ਦੇ ਸੈਕਟਰ 5 ਤੋਂ ਕੂਚ ਕੀਤਾ ਜਾਵੇਗਾ। 

ਕਿਸਾਨਾਂ ਦੇ ਮੋਰਚੇ ਦੇ ਕਾਰਨ ਚੰਡੀਗੜ੍ਹ ਦੇ ਸਾਰੇ ਐਂਟਰੀ ਪੁਆਇੰਟਾਂ ’ਤੇ ਭਾਰੀ ਪੁਲਿਸ ਬਲ ਤੈਨਾਤ ਕੀਤੀ ਗਈ ਹੈ। ਦੱਸ ਦਈਏ ਕਿ ਕਿਸਾਨਾਂ ਦੀਆਂ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾਵੇਗਾ। 

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਤੋਂ 28 ਨਵੰਬਰ ਦੇਸ਼ ਭਰ ਵਿੱਚ ਦਿਨੇ ਰਾਤ ਚੱਲਣ ਵਾਲੇ ਕਿਸਾਨ ਮੋਰਚੇ ਦੀਆਂ ਮੰਗਾਂ 

  1. ਸਾਰੀਆਂ ਫਸਲਾਂ ਉੱਪਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸੀ2 50% ਵਾਲੇ ਫਾਰਮੂਲੇ ਨਾਲ ਲਾਭਕਾਰੀ ਐਮ ਐੱਸ ਪੀ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ। ਇਸ ਬਾਰੇ ਸਰਕਾਰ ਦੁਆਰਾ ਗਠਿਤ ਕਮੇਟੀ ਅਤੇ ਉਸਦਾ ਐਲਾਨਿਆ ਏਜੰਡਾ ਕਿਸਾਨਾਂ ਦੁਆਰਾ ਰੱਖੀਆਂ ਗਈਆਂ ਮੰਗਾਂ ਤੋਂ ਉਲਟ ਹੈ। ਇਸ ਕਮੇਟੀ ਨੂੰ ਭੰਗ ਕਰਦੇ ਹੋਏ ਸਾਰੀਆਂ ਫਸਲਾਂ ਦੀ ਵਿਕਰੀ ਲਾਭਕਾਰੀ ਐੱਮ ਐੱਸ ਪੀ 'ਤੇ ਕਰਨ ਦੀ ਗਰੰਟੀ ਵਾਸਤੇ ਸਹੀ ਕਮੇਟੀ ਗਠਿਤ ਕੀਤੀ ਜਾਵੇ। 
  2. ਲਗਾਤਾਰ ਵਧ ਰਹੇ ਖੇਤੀ ਲਾਗਤ ਖਰਚੇ ਅਤੇ ਫ਼ਸਲਾਂ ਦੇ ਲਾਭਕਾਰੀ ਮੁੱਲ ਨਾ ਮਿਲਣ ਕਾਰਨ ਭਾਰੀ ਕਰਜ਼-ਜਾਲ਼ ਵਿੱਚ ਫਸੇ 80% ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਕੀਤੇ ਜਾ ਰਹੇ ਹਨ। ਇਸ ਕਰਜ਼-ਜਾਲ਼ ਵਿੱਚੋਂ ਕੱਢਣ ਲਈ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹਰ ਕਿਸਮ ਦੇ ਕਰਜ਼ੇ ਖ਼ਤਮ ਕੀਤੇ ਜਾਣ। 
  3. ਕਿਸਾਨ ਅੰਦੋਲਨ ਦੌਰਾਨ ਕਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਜਿਹੜੇ ਪੁਲਿਸ ਕੇਸ ਕਿਸਾਨਾਂ ਸਿਰ ਮੜ੍ਹੇ ਗਏ ਹਨ ਉਹ ਤੁਰੰਤ ਵਾਪਸ ਲਏ ਜਾਣ। 
  4. ਲੋਕ ਵਿਰੋਧੀ ਬਿਜਲੀ ਬਿੱਲ 2022 ਵਾਪਸ ਲਿਆ ਜਾਵੇ ਅਤੇ ਸਮਾਰਟ ਮੀਟਰਾਂ ਵਰਗੀਆਂ ਧਾਰਾਵਾਂ ਟੁਕੜਿਆਂ ਵਿੱਚ ਲਾਗੂ ਕਰਨ ਦਾ ਲੋਕ ਵਿਰੋਧੀ ਅਮਲ ਬੰਦ ਕੀਤਾ ਜਾਵੇ। 
  5. ਕਿਸਾਨਾਂ ਦੇ ਵੱਸੋਂ ਬਾਹਰੇ ਕਾਰਨਾਂ ਨਾਲ ਹੋਣ ਵਾਲੇ ਫਸਲੀ ਨੁਕਸਾਨਾਂ ਦੀ ਪੂਰੀ ਭਰਪਾਈ ਲਈ "ਲਾਜ਼ਮੀ ਫ਼ਸਲ ਬੀਮਾ ਸਕੀਮ" ਲਾਗੂ ਕੀਤੀ ਜਾਵੇ,ਜਿਸ ਉੱਤੇ ਹੋਣ ਵਾਲੇ ਸਾਰੇ ਖਰਚੇ ਸਰਕਾਰ ਵੱਲੋਂ ਕੀਤੇ ਜਾਣ। 
  6. 60 ਸਾਲ ਤੋਂ ਉੱਪਰ ਉਮਰ ਦੇ ਸਾਰੇ ਕਿਸਾਨਾਂ (ਸਮੇਤ ਔਰਤਾਂ) ਲਈ 10000 ਰੁਪਏ ਪ੍ਰਤੀ ਮਹੀਨਾ ਕਿਸਾਨ ਪੈਨਸ਼ਨ ਦੀ ਵਿਵਸਥਾ ਕੀਤੀ ਜਾਵੇ। 
  7. ੳ) ਯੂ ਪੀ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆ ਕਸਬੇ ਵਿੱਚ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਕਤਲਾਂ ਦੀ ਸਾਜ਼ਸ਼ ਦੇ ਕੇਸ ਵਿੱਚ ਨਾਮਜ਼ਦ ਦੋਸ਼ੀ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਕੇਂਦਰੀ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰਕੇ ਜੇਲ੍ਹ ਭੇਜਿਆ ਜਾਵੇ। ਉਸਦੇ ਗੁੰਡਾ ਪੁੱਤਰ ਅਸ਼ੀਸ਼ ਮਿਸ਼ਰਾ ਸਮੇਤ ਇਸ ਕਤਲਕਾਂਡ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। 
  8.  ਅ) ਲਖੀਮਪੁਰ ਖੀਰੀ ਕਤਲਕਾਂਡ ਵਿਚ ਨਜ਼ਰਬੰਦ ਕੀਤੇ ਗਏ ਨਿਰਦੋਸ਼ ਕਿਸਾਨਾਂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ਸਿਰ ਮੜ੍ਹੇ ਕੇਸ ਰੱਦ ਕੀਤੇ ਜਾਣ। ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ 1-1 ਸਰਕਾਰੀ  ਨੌਕਰੀ ਤੁਰੰਤ ਦਿੱਤੀ ਜਾਵੇ 
  9. ਨਿਊਜਕਲਿੱਕ ਦੇ ਸੰਚਾਲਕਾਂ ਵਿਰੁੱਧ ਦਰਜ ਝੂਠੀ ਐਫ਼. ਆਈ. ਆਰ. ਰੱਦ ਕੀਤੀ ਜਾਵੇ। ਅਤੇ ਇਸ ਵਿੱਚ ਹੱਕੀ ਦਿੱਲੀ ਕਿਸਾਨ ਘੋਲ਼ ਉੱਤੇ ਵਿਦੇਸ਼ੀ ਫੰਡਿੰਗ ਦਾ ਦੋਸ਼ ਲਗਾ ਕੇ ਦੇਸ਼ ਵਿਰੋਧੀ ਗਰਦਾਨਣ ਦੇ ਬੱਜਰ ਗੁਨਾਹ ਲਈ ਮਾਫ਼ੀ ਮੰਗੀ ਸੀ।

ਇਹ ਵੀ ਪੜ੍ਹੋ: Khanna Accident: ਧੁੰਦ ਕਾਰਨ ਖੰਨਾ ਵਿੱਚ ਵਾਪਰਿਆ ਵੱਡਾ ਹਾਦਸਾ, 25 ਤੋਂ 30 ਵਾਹਨ ਆਪਸ ਵਿੱਚ ਟਕਰਾਏ

Advertisment

Stay updated with the latest news headlines.

Follow us:
Advertisment